ਮਾਨ ਸਰਕਾਰ ਦੇ ਸੁਚੱਜੇ ਸ਼ਾਸਨ ਦੇ ਆਧਾਰ ’ਤੇ ਸੰਗਰੂਰ ਜ਼ਿਮਨੀ ਚੋਣ ਲੜ ਰਹੀ 'ਆਪ ': ਮਲਵਿੰਦਰ ਸਿੰਘ ਕੰਗ
Published : Jun 16, 2022, 7:28 pm IST
Updated : Jun 16, 2022, 7:29 pm IST
SHARE ARTICLE
Malwinder Singh Kang
Malwinder Singh Kang

ਕਿਹਾ- ਮੁੱਖ ਮੰਤਰੀ ਮਾਨ ਨੇ ਸਿਰਫ਼ ਤਿੰਨ ਮਹੀਨਿਆਂ ਵਿੱਚ ਲੋਕ ਪੱਖੀ ਫ਼ੈਸਲੇ ਕੀਤੇ, ਜੋ ਪਿਛਲੀਆਂ ਸਰਕਾਰਾਂ ਦਹਾਕਿਆਂ ’ਚ ਨਾ ਕਰ ਸਕੀਆਂ


 

ਸੰਗਰੂਰ: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਤਿੰਨ ਮਹੀਨਿਆਂ ਦੇ  ਸੁਚੱਜੇ ਸ਼ਾਸਨ ਦੌਰਾਨ ਕੀਤੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਫੈਸਲਿਆਂ ਦੀ ਜਾਣਕਾਰੀ  ਦਿੰਦੇ ਹੋਏ ਪਾਰਟੀ ਦੇ ਪ੍ਰਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਸੰਗਰੂਰ ਸੀਟ ’ਤੇ ਫਿਰ ਤੋਂ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ 'ਆਪ' ਇਹ ਉਪ ਚੋਣ ਮੁੱਖ ਮੰਤਰੀ ਮਾਨ ਦੀ ਸਰਕਾਰ ਵੱਲੋਂ ਪਿਛਲੇ ਤਿੰਨ ਮਹੀਨਿਆਂ ਵਿੱਚ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਫ਼ੈਸਲਿਆਂ ਸਮੇਤ ਭਗਵੰਤ ਮਾਨ ਵੱਲੋਂ ਸੰਗਰੂਰ ਤੋਂ ਦੋ ਵਾਰ ਸੰਸਦ ਮੈਂਬਰ ਬਣਨ ਦੇ ਆਧਾਰ ’ਤੇ  ਲੜ ਰਹੀ ਹੈ।

Malwinder Singh Kang Malwinder Singh Kang

ਵੀਰਵਾਰ ਨੂੰ ਸੰਗਰੂਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇੱਕ ਸੰਸਦ ਮੈਂਬਰ ਵਜੋਂ ਭਗਵੰਤ ਮਾਨ ਨੇ ਸੰਸਦ ਵਿੱਚ ਨਾ ਸਿਰਫ ਸੰਗਰੂਰ ਬਲਕਿ ਪੂਰੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਬਾਰੀਕੀ ਨਾਲ ਪੇਸ਼ ਕੀਤਾ ਅਤੇ ਹੁਣ ਉਹ ਮੁੱਖ ਮੰਤਰੀ ਬਣ ਕੇ ਪੰਜਾਬ ਦੀ ਕਾਇਆ ਕਲਪ ਕਰ ਰਹੇ ਹਨ। ਕੰਗ ਨੇ ਕਿਹਾ ਕਿ ਸੀ.ਐਮ ਮਾਨ ਦੀ ਗਤੀਸ਼ੀਲ ਅਗਵਾਈ 'ਚ 'ਆਪ' ਸਰਕਾਰ ਨੇ ਸਿਰਫ ਤਿੰਨ ਮਹੀਨਿਆਂ 'ਚ ਅਜਿਹੇ ਕਦਮ ਚੁੱਕੇ ਹਨ, ਜੋ ਪਿਛਲੀਆਂ ਸਰਕਾਰਾਂ ਦਹਾਕਿਆਂ ਦਹਾਕਿਆਂ 'ਚ ਕਰਨ 'ਚ ਅਸਫਲ ਰਹੀਆਂ ਹਨ।

Bhagwant Mann Bhagwant Mann

ਮਾਨ ਸਰਕਾਰ ਦੇ ਕੰਮਾਂ ਬਾਰੇ ਦੱਸਦਿਆਂ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ 'ਆਪ' ਸਰਕਾਰ ਨੇ ਟਿਊਬਵੈੱਲਾਂ ਦੇ ਲੋਡ ਵਧਾਉਣ ਦੀ ਫੀਸ 'ਚ ਕਟੌਤੀ ਕਰਨ ਦਾ ਫ਼ੈਸਲਾ ਕੀਤਾ। ਮੂੰਗ ਦੀ ਖਰੀਦ ਲਈ 66.56 ਕਰੋੜ ਰੁਪਏ ਜਾਰੀ ਕੀਤੇ , ਪੰਜਾਬ ਤੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਕੀਤੀਆਂ, ਦਿੱਲੀ ਮਾਡਲ ਦੀ ਤਰਜ ’ਤੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਇੱਕ-ਇੱਕ ਨਵਾਂ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਖੋਲ੍ਹਣ, ਇੱਕ ਵਿਧਾਇਕ-ਇੱਕ ਪੈਨਸ਼ਨ, ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਖਾਲੀ ਪਈਆਂ 26,454 ਅਸਾਮੀਆਂ ਦੀ ਭਰਤੀ ਨੂੰ ਮਨਜ਼ੂਰੀ ਦਿੱਤੀ।

Malvinder Singh KangMalwinder Singh Kang

ਉਨ੍ਹਾਂ ਦੱਸਿਆ ਕਿ 'ਆਪ' ਸਰਕਾਰ ਨੇ ਸੰਗਰੂਰ ਵਿੱਚ ਇੱਕ ਮੈਡੀਕਲ ਕਾਲਜ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ ਅਤੇ ਸਰਕਾਰ ਵੱਲੋਂ ਕਈ ਹੋਰ ਲੋਕ ਪੱਖੀ ਫ਼ੈਸਲੇ ਵੀ ਕੀਤੇ ਗਏ ਹਨ। ਕੰਗ ਨੇ ਕਿਹਾ ਕਿ ਸੰਗਰੂਰ ਹਲਕਾ 2014 ਤੋਂ ਪਾਰਟੀ ਦਾ ਗੜ੍ਹ ਰਿਹਾ ਹੈ ਅਤੇ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਇਸ ਸੀਟ 'ਤੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ ਕਿਉਂਕਿ ਸੰਗਰੂਰ ਦੇ ਲੋਕਾਂ ਦਾ 'ਆਪ' ਪਾਰਟੀ 'ਤੇ ਭਰੋਸਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement