
ਅਸੀਂ ਬਾਹਰ ਆ ਕੇ ਫੇਰ ਤੋਂ ਪ੍ਰਦਰਸ਼ਨ ਕਰਾਂਗੇ।
ਚੰਡੀਗੜ੍ਹ (ਸ਼ੈਸ਼ਵ ਨਾਗਰਾ) – ਨੈਸ਼ਨਲ ਹੈਰਾਲਡ ਮਾਮਲੇ ਵਿਚ ਈ. ਡੀ. ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਈ. ਡੀ. ਸਾਹਮਣੇ ਰਾਹੁਲ ਗਾਂਧੀ ਦੀ ਪੇਸ਼ੀ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਅੱਜ ਜਿਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੜਿੰਗ ਦੀ ਅਗਵਾਈ ਵਿਚ ਕਾਂਗਰਸੀਆਂ ਵੱਲੋਂ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ ਗਿਆ ਉਥੇ ਹੀ ਅੱਜ ਚੰਡੀਗੜ੍ਹ ਕਾਂਗਰਸ ਵੱਲੋਂ ਵੀ ਇਸ ਮਾਮਲੇ ਨੂੰ ਲੈ ਕੇ ਹੇ ਐਚ.ਐਸ ਲੱਕੀ ਅਤੇ ਮਨੋਜ ਲੁਬਾਣਾ ਦੀ ਅਗਵਾਈ 'ਚ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਨੌਜਵਾਨਾਂ ਦੇ ਨਾਲ ਨਾਲ ਮਹਿਲਾਵਾਂ ਵੀ ਸ਼ਾਮਲ ਸਨ।
Chandigarh Congress protest
ਪਹਿਲਾਂ ਇਹਨਾਂ ਵਰਕਰਾਂ ਨੇ ਚੰਡੀਗੜ੍ਹ ਕਾਂਗਰਸ ਭਵਨ ਦੇ ਬਾਹਰ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਉਸ ਤੋ ਬਾਅਦ ਇਹਨਾਂ ਕਾਂਗਰਸੀ ਵਰਕਰਾਂ ਨੇ ਰਾਜ ਭਵਨ ਵੱਲ ਮਾਰਚ ਕਰਦੇ ਹੋਏ ਜਾਣਾ ਸੀ ਪਰ ਉਸ ਤੋਂ ਤੋਂ ਪਹਿਲਾਂ ਹੀ ਪੁਲਿਸ ਨੇ ਬੈਰੀਕੇਡ ਲਗਾ ਕੇ ਚੰਡੀਗੜ੍ਹ ਕਾਂਗਰਸ ਭਵਨ ਨੇੜੇ ਹੀ ਰੋਕ ਲਿਆ। ਜਦੋਂ ਇਸ ਦੌਰਾਨ ਕਾਂਗਰਸੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਵਲੋਂ ਉਹਨਾਂ ਨੂੰ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ ਅਤੇ ਉਸ ਤੋਂ ਬਾਅਦ ਬੱਸਾਂ ਵਿਚ ਬਿਠਾ ਗ੍ਰਿਫ਼ਤਾਰ ਕਰ ਲੈ ਗਈ।
ਗ੍ਰਿਫਤਾਰ ਹੋਏ ਕਾਂਗਰਸੀਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੀਜੇਪੀ ਸਰਕਾਰੀ ਏਜੰਸੀਆਂ ਦਾ ਦੁਰ-ਉਪਯੋਗ ਕਰ ਰਹੀ ਹੈ ਅਤੇ ਉਨ੍ਹਾਂ ਖਿਲਾਫ਼ ਬੋਲਣ ਵਾਲਿਆਂ ਨੂੰ ਚੁੱਪ ਕਰਾਉਣ ਲਈ ਏਜੰਸੀਆਂ ਨੂੰ ਵਰਤ ਰਹੀ ਹੈ। ਇਸੇ ਤਰ੍ਹਾਂ ਨਾਲ ਰਾਹੁਲ ਗਾਂਧੀ ਨੂੰ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਰਾਹੁਲ ਗਾਂਧੀ ਡਰਨ ਵਾਲਿਆਂ ਵਿੱਚੋਂ ਨਹੀਂ ਹਨ ਅਤੇ ਅਸੀਂ ਵੀ ਰਾਹੁਲ ਗਾਂਧੀ ਦੀ ਟੀਮ ਹਾਂ ਤੇ ਅਸੀਂ ਵੀ ਇਹਨਾਂ ਗ੍ਰਿਫ਼ਤਾਰੀਆਂ ਤੋਂ ਡਰ ਕੇ ਚੁੱਪ ਨਹੀਂ ਬੈਠਣ ਵਾਲੇ ਉਹਨਾਂ ਕਿਹਾ ਕਿ ਅਸੀਂ ਬਾਹਰ ਆ ਕੇ ਫੇਰ ਤੋਂ ਪ੍ਰਦਰਸ਼ਨ ਕਰਾਂਗੇ।