
CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਸੰਗਰੂਰ: ਆਮ ਆਦਮੀ ਪਾਰਟੀ ਨੇ ਸੰਗਰੂਰ ਉਪ ਚੋਣ ਵਿੱਚ ਜਿੱਤ ਦਰਜ ਕਰਨ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੌਰਾਨ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਅੱਜ ਜ਼ੋਰਦਾਰ ਪ੍ਰਚਾਰ ਕਰਨਗੇ। ਸੀਐਮ ਮਾਨ ਵੀ ਗੁਰਮੇਲ ਸਿੰਘ ਦੇ ਹੱਕ ਵਿੱਚ ਪ੍ਰਚਾਰ ਕਰਨਗੇ।
ਸੰਗਰੂਰ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ @SarpanchGurmail ਦੇ ਹੱਕ 'ਚ ਰੋਡ ਸ਼ੋਅ ਦਾ ਪ੍ਰੋਗਰਾਮ.. ਅੱਜ ਭਦੌੜ ਅਤੇ ਬਰਨਾਲਾ ਦੇ ਲੋਕਾਂ ਨਾਲ ਰੂਬਰੂ ਹੋਵਾਂਗੇ.. pic.twitter.com/kFiYkWyhVN
— Bhagwant Mann (@BhagwantMann) June 16, 2022
ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੰਗਰੂਰ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਗੁਰਮੇਲ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਜਾਵੇਗਾ। ਅੱਜ ਭਦੌੜ ਅਤੇ ਬਰਨਾਲਾ ਦੇ ਲੋਕਾਂ ਨੂੰ ਮਿਲਾਂਗੇ।
CM mann
ਇਸ ਦੇ ਨਾਲ ਹੀ ਸੀ.ਐਮ ਮਾਨ ਨਾਲ ਸਿੱਖਿਆ ਮੰਤਰੀ ਮੀਤ ਹੇਅਰ ਵੀ ਮੌਜੂਦ ਰਹਿਣਗੇ। 8 ਮੰਤਰੀ ਗੁਰਮੇਲ ਸਿੰਘ ਦੇ ਹੱਕ ਵਿੱਚ ਵੱਖ-ਵੱਖ ਸਰਕਲਾਂ ਵਿੱਚ ਪ੍ਰਚਾਰ ਕਰਨਗੇ।