
ਕਈਆਂ ਨੂੰ ਹਿਰਾਸਤ 'ਚ ਲਿਆ
ਚੰਡੀਗੜ੍ਹ: ਚੰਡੀਗੜ੍ਹ 'ਚ ਪੰਜਾਬ ਕਾਂਗਰਸ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਾਂਗਰਸ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਦਾ ਵਿਰੋਧ ਕਰ ਰਹੀ ਹੈ। ਜਦੋਂ ਕਾਂਗਰਸੀ ਰੋਸ ਪ੍ਰਦਰਸ਼ਨ ਕਰਨ ਲਈ ਗਵਰਨਰ ਹਾਊਸ ਪੁੱਜੇ ਤਾਂ ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਰਸਤੇ ਵਿੱਚ ਹੀ ਰੋਕ ਲਿਆ। ਕਾਂਗਰਸੀਆਂ ਨੇ ਬੈਰੀਕੇਡਿੰਗ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ।
Demonstration of Punjab Congress
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਤੋਂ ਇਲਾਵਾ ਕਾਂਗਰਸੀ ਵਰਕਰ ਬੈਰੀਕੇਡ ’ਤੇ ਚੜ੍ਹ ਗਏ। ਇਸ ਤੋਂ ਬਾਅਦ ਪੁਲਿਸ ਹਰਕਤ 'ਚ ਆ ਗਈ ਅਤੇ ਉਹਨਾਂ ਤੇ ਪਾਣੀ ਦੀਆਂ ਬੁਛਾੜਾਂ ਛੱਡ ਦਿੱਤੀਆਂ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ 90 ਦੇ ਕਰੀਬ ਕਾਂਗਰਸੀਆਂ ਨੂੰ ਹਿਰਾਸਤ 'ਚ ਲੈ ਲਿਆ। ਇਨ੍ਹਾਂ ਸਾਰਿਆਂ ਨੂੰ ਸੈਕਟਰ 3 ਦੇ ਥਾਣੇ ਵਿੱਚ ਰੱਖਿਆ ਗਿਆ ਹੈ।
Demonstration of Punjab Congress
ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਘੰਟਿਆਂਬੱਧੀ ਬੇਲੋੜਾ ਰੱਖਿਆ ਜਾ ਰਿਹਾ ਹੈ। ਜਦਕਿ ਸਭ ਕੁਝ ਕਾਗਜ਼ 'ਤੇ ਲਿਖਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਸਿਆਸੀ ਬਦਲਾਖੋਰੀ ਤਹਿਤ ਅਜਿਹੀ ਕਾਰਵਾਈ ਕਰ ਰਹੀ ਹੈ। ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
Demonstration of Punjab Congress