ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਸਕਦੀ ਹੈ ਪੰਜਾਬ ਸਰਕਾਰ
Published : Jun 16, 2022, 10:01 am IST
Updated : Jun 16, 2022, 10:01 am IST
SHARE ARTICLE
PHOTO
PHOTO

'ਆਪ' ਨੇ ਚੋਣਾਂ 'ਚ ਵਾਅਦਾ ਕੀਤਾ ਸੀ

 

 ਮੁਹਾਲੀ : ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਛੇਤੀ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਸਕਦੀ ਹੈ। ਇਸ ਦੇ ਲਈ ਸੀਐਮ ਭਗਵੰਤ ਮਾਨ ਨੇ ਰਾਜਸਥਾਨ ਅਤੇ ਛੱਤੀਸਗੜ੍ਹ ਤੋਂ ਜਾਣਕਾਰੀ ਮੰਗੀ ਹੈ। ਇਨ੍ਹਾਂ ਦੋਵਾਂ ਰਾਜਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ। ਜਿਸ ਨੂੰ ਅਧਿਕਾਰੀ ਪੜ੍ਹ ਰਹੇ ਹਨ। ਪੰਜਾਬ ਦੇ ਸਰਕਾਰੀ ਮੁਲਾਜ਼ਮ ਲੰਮੇ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਹਨ। 'ਆਪ' ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਸੀ। ਬੁੱਧਵਾਰ ਨੂੰ ਸੀਪੀਐਫ ਕਰਮਚਾਰੀ ਯੂਨੀਅਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਜਿਸ ਵਿੱਚ ਇਹ ਭਰੋਸਾ ਦਿੱਤਾ ਗਿਆ ਸੀ।

CM mannCM mann

ਸੀਪੀਐਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਮਸਲਾ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਰਾਜਾਂ ਦੀ ਸਰਕਾਰ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਜਿੱਥੇ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਲਾਗੂ ਕੀਤੀ ਗਈ ਸੀ। ਉਨ੍ਹਾਂ ਤੋਂ ਜਾਣਕਾਰੀ ਲੈਣ ਤੋਂ ਬਾਅਦ ਮੁੱਖ ਮੰਤਰੀ ਖੁਦ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ।

Bhagwant MannBhagwant Mann

 

 

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਕੀਤਾ ਸੀ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖੁਦ ਪਟਿਆਲਾ 'ਚ ਰੈਲੀ ਦੌਰਾਨ ਇਹ ਗੱਲ ਕਹੀ ਸੀ। ਇਸ ਤੋਂ ਬਾਅਦ ਕੋਈ ਫੈਸਲਾ ਨਾ ਹੋਣ 'ਤੇ ਮੁਲਾਜ਼ਮਾਂ ਨੇ ਸੰਗਰੂਰ ਲੋਕ ਸਭਾ ਉਪ ਚੋਣ 'ਚ 'ਆਪ' ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ। ਇਸ ਤੋਂ ਬਾਅਦ ਕੁਝ ਦਿਨ ਪਹਿਲਾਂ ਮੁਲਾਜ਼ਮ ਜਥੇਬੰਦੀਆਂ ਨੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੁਲਾਕਾਤ ਕੀਤੀ ਸੀ। ਜਿਸ ਵਿੱਚ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ‘ਆਪ’ ਸਰਕਾਰ ਇਸ ਸਬੰਧੀ ਜ਼ਰੂਰ ਕਾਰਵਾਈ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Raja Raj Singh ਦਾ Interview, ਕਿਹਾ -'ਪੰਥ ਵੱਲੋਂ ਨਕਾਰਿਆ ਜਾ ਚੁੱਕਿਆ Kuldeep Singh Gargaj...'

17 Mar 2025 1:28 PM

Himachal Police ਨੇ ਮੋਟਰਸਾਇਕਲ ਵਾਲੇ ਪੰਜਾਬੀ ਮੁੰਡੇ 'ਤੇ ਹੀ ਕੱਟ ਦਿੱਤੇ 2 ਪਰਚੇ, ਝੰਡਾ ਲਾਉਣ 'ਤੇ ਕੀਤਾ ਐਕਸ਼ਨ

17 Mar 2025 1:27 PM

Jathedar ਨੂੰ ਹਟਾਉਣ ਤੇ CM Mann ਦਾ ਪਹਿਲਾ ਬਿਆਨ SGPC ਨੂੰ ਕਿਹਾ, 'ਪਹਿਲਾਂ ਆਪ ਤਾਂ ਵੈਲਿਡ ਹੋ ਜਾਓ'

08 Mar 2025 2:06 PM

ਹੁਣ Punjab ਦੇ ਇਸ Pind 'ਚ ਚੱਲਿਆ Bulldozer, ਕੁੱਝ ਹੀ ਸਕਿੰਟਾਂ 'ਚ ਕਰਤਾ Drug Trafficker ਦਾ ਘਰ ਤਬਾਹ

08 Mar 2025 2:03 PM

SGPC ਦਾ ਅਗਲਾ ਪ੍ਰਧਾਨ ਕੌਣ, ਕਿਵੇਂ ਚੁਣਿਆ ਜਾਵੇਗਾ ਨਵਾਂ ਪ੍ਰਧਾਨ, ਪੰਥਕ ਸਿਆਸਤ 'ਚ ਹਲਚਲ ਲਈ ਕੌਣ ਜ਼ਿੰਮੇਵਾਰ ?

07 Mar 2025 12:43 PM
Advertisement