
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਭਿੱਖੀਵਿੰਡ : ਜ਼ਿਲ੍ਹਾ ਤਰਨਤਾਰਨ ਦੇ ਭਿੱਖੀਵਿੰਡ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਅਧੀਨ ਆਉਂਦੇ ਪਿੰਡ ਚੇਲਾ ਵਿਖੇ ਇਕ ਘਰ ਵਿਚੋਂ ਨੌਜਵਾਨ ਦੀ ਭੇਤਭਰੇ ਹਾਲਾਤ 'ਚ ਲਾਸ਼ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ: ਅਬੋਹਰ 'ਚ 3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਨਹਿਰ 'ਚੋਂ ਮਿਲੀ ਲਾਸ਼
ਮ੍ਰਿਤਕ ਨੌਜਵਾਨ ਦੀ ਪਛਾਣ ਦੀਪਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਚੇਲਾ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਦੀ ਘਰ ਦੀ ਰਸੋਈ 'ਚੋਂ ਲਾਸ਼ ਬਰਾਮਦ ਹੋਈ ਹੈ ਜੋ ਕਿ ਖ਼ੂਨ ਨਾਲ ਲੱਥਪਥ ਸੀ। ਫਿਲਹਾਲ ਭਿੱਖੀਵਿੰਡ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ ’ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ