
ਦਵਿੰਦਰ ਬੰਬੀਹਾ ਗੈਂਗ ਦਾ ਗੈਂਗਸਟਰ ਸੀ ਜੱਸਾ ਹੁਸ਼ਿਆਰਪੁਰੀਆ
ਚੰਡੀਗੜ੍ਹ: ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਇਕ ਅਹਿਮ ਸਫਲਤਾ ਹਾਸਲ ਕਰਦੇ ਹੋਏ ਬਦਨਾਮ ਦਵਿੰਦਰ ਬੰਬੀਹਾ ਗੈਂਗ ਨਾਲ ਸਬੰਧਤ ਬਦਨਾਮ ਗੈਂਗਸਟਰ ਜੱਸਾ ਹੁਸ਼ਿਆਰਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬੀ ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਨੂੰ ਫੇਸਬੁੱਕ ਪੋਸਟ ਰਾਹੀਂ ਧਮਕੀਆਂ ਦੇਣ ਵਾਲੇ ਅਪਰਾਧੀ ਹੁਸ਼ਿਆਰਪਰੀਆ ਨੂੰ ਅੱਜ ਹਿਰਾਸਤ ਵਿਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ: ਡੇਅਰੀ ਫਾਰਮਿੰਗ ਸਿਖਲਾਈ ਦਾ ਨਵਾਂ ਬੈਚ 3 ਜੁਲਾਈ ਤੋਂ ਹੋਵੇਗਾ ਸ਼ੁਰੂ: ਗੁਰਮੀਤ ਸਿੰਘ ਖੁੱਡੀਆਂ
ਪੁਲਿਸ ਅਧਿਕਾਰੀਆਂ ਅਨੁਸਾਰ ਜਸਵੰਤ ਉਰਫ਼ ਜੱਸਾ ਹੁਸ਼ਿਆਰਪੁਰੀਆ ਆਪਣਾ ਗੈਂਗ ਵੀ ਚਲਾਉਂਦਾ ਸੀ। ਇਹ ਬੰਬੀਹਾ ਗੈਂਗ ਦੇ ਨਾਲ-ਨਾਲ ਕੌਸ਼ਲ ਚੌਧਰੀ ਗੈਂਗ ਲਈ ਵੀ ਕੰਮ ਕਰਦਾ ਸੀ। ਜਸਵੰਤ ਸਿੰਘ ਜੱਸਾ ਨੇ ਸੋਸ਼ਲ ਮੀਡੀਆ 'ਤੇ ਗਾਇਕ ਸ਼ੈਰੀ ਮਾਨ ਅਤੇ ਕਰਨ ਔਜਲਾ ਨੂੰ ਜਾਨੋਂ ਮਾਰਨ ਦੀ ਧਮਕੀ ਦਿਤੀ ਸੀ।
ਗੈਂਗਸਟਰ ਨੇ ਪੁੱਛਗਿੱਛ ਦੌਰਾਨ ਕਈ ਖੁਲਾਸੇ ਕੀਤੇ ਹਨ। ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ 'ਚ ਸੀ। ਉਸ ਨੇ ਗਾਇਕਾਂ ਦੇ ਘਰ ਦੇ ਬਾਹਰ ਗੋਲੀ ਚਲਾਉਣ ਦੀ ਯੋਜਨਾ ਵੀ ਬਣਾਈ ਸੀ। ਉਸ ਨੇ ਜੱਸਾ ਹੁਸ਼ਿਆਰਪੁਰੀਆ ਦੇ ਨਾਂ ਨਾਲ ਇਕ ਗਰੁੱਪ ਬਣਾਇਆ ਸੀ।
ਇਹ ਵੀ ਪੜ੍ਹੋ: ਲੁਧਿਆਣਾ STF ਨੇ 7 ਕਰੋੜ ਦੀ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕੀਤਾ ਕਾਬੂ
ਮੁਲਜ਼ਮਾਂ ਨੂੰ ਪਤਾ ਸੀ ਕਿ ਦੋਵੇਂ ਗਾਇਕ ਵਿਦੇਸ਼ ਵਿਚ ਹਨ, ਪਰ ਫਿਰ ਵੀ ਦਹਿਸ਼ਤ ਫੈਲਾਉਣ ਲਈ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਚਲਾਉਣ ਦੀ ਯੋਜਨਾ ਬਣਾਈ ਸੀ। ਗੋਲੀਬਾਰੀ ਦੀਆਂ ਸਾਰੀਆਂ ਤਿਆਰੀਆਂ ਜੱਸਾ ਨੇ ਇੱਕ ਹੋਰ ਗੈਂਗਸਟਰ ਨਾਲ ਮਿਲ ਕੇ ਕਰ ਲਈਆਂ ਸਨ। ਪੁਲਿਸ ਵਲੋਂ ਉਹਨਾਂ ਨੂੰ ਫੜਨ ਲਈ ਮੁਹਿੰਮ ਵੀ ਚਲਾਈ ਜਾ ਰਹੀ ਹੈ।ਦੱਸ ਦੇਈਏ ਕਿ ਕੈਲੀਫੋਰਨੀਆ ਦੇ ਬੇਕਰਸਫੀਲਡ 'ਚ ਆਯੋਜਿਤ ਪ੍ਰੋਗਰਾਮ ਦੀ ਵੀਡੀਓ 'ਚ ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਕਰਨ ਔਜਲਾ ਨਾਲ ਸਟੇਜ 'ਤੇ ਨਜ਼ਰ ਆਇਆ। ਇਸ ਦੌਰਾਨ ਉਹ ਇਕੱਠੇ ਸੈਲਫੀ ਲੈਂਦੇ ਵੀ ਨਜ਼ਰ ਆਏ। ਇਸ 'ਤੇ ਜੱਸਾ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਧਮਕੀ ਦਿੱਤੀ ਸੀ