ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਮੀਟਿੰਗ ਦੌਰਾਨ ਮਨਰੇਗਾ ਸਕੀਮ ਨਾਲ ਸਬੰਧਤ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ: ਸੀ.ਐਮ ਮਾਨ
Published : Jun 16, 2023, 3:15 pm IST
Updated : Jun 16, 2023, 6:44 pm IST
SHARE ARTICLE
photo
photo

ਲੇਬਰ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਖਾਸ ਤੌਰ 'ਤੇ ਖੇਡ ਸਟੇਡੀਅਮਾਂ ਦੀ ਉਸਾਰੀ 'ਚ ਲਾਇਆ ਜਾਵੇ

 

ਮਾਨ ਨੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਕੀਤੀ ਵਕਾਲਤ

- ਪੰਜਾਬ ਵਿੱਚ ਸਕੀਮ ਦਾ ਬਜਟ ਦੋ ਹਜ਼ਾਰ ਕਰੋੜ ਰੁਪਏ ਤੱਕ ਵਧਾਉਣ ਦੀ ਕੀਤੀ ਮੰਗ
- ਸਰਕਾਰ ਇਸ ਸਕੀਮ ਦੀ ਵਰਤੋਂ ਪਿੰਡਾਂ ਦੇ ਵਿਕਾਸ ਤੇ ਨੌਕਰੀਆਂ ਪੈਦਾ ਕਰਨ ਲਈ ਕਰੇਗੀਃ ਮੁੱਖ ਮੰਤਰੀ

ਚੰਡੀਗੜ੍ਹ, 16 ਜੂਨ 2023 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਖੇਤਰਾਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਐਕਟ (ਮਨਰੇਗਾ) ਸਕੀਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਵਕਾਲਤ ਕੀਤੀ ਹੈ।

ਇੱਥੇ ਇਸ ਸਕੀਮ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਮਹੱਤਵਪੂਰਨ ਹੈ ਕਿਉਂਕਿ ਇਹ ਸਕੀਮ ਹਰੇਕ ਵਿੱਤੀ ਸਾਲ ਵਿੱਚ ਹਰੇਕ ਉਸ ਘਰ ਨੂੰ ਘੱਟੋ-ਘੱਟ 100 ਦਿਨਾਂ ਦਾ ਗਰੰਟੀਸ਼ੁਦਾ ਰੋਜ਼ਗਾਰ ਦੇ ਕੇ ਰੋਜ਼ੀ-ਰੋਟੀ ਦੀ ਸੁਰੱਖਿਆ ਵਿੱਚ ਵਾਧਾ ਕਰਦੀ ਹੈ, ਜਿਨ੍ਹਾਂ ਦੇ ਬਾਲਗ ਮੈਂਬਰ ਗੈਰ-ਹੁਨਰਮੰਦ ਹੱਥੀਂ ਕੰਮ ਕਰਨ ਦੇ ਇੱਛੁਕ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਅਪ੍ਰੈਲ 2008 ਤੋਂ ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਹੈ ਅਤੇ ਰਾਜ ਸਰਕਾਰ ਇਸ ਅਹਿਮ ਯੋਜਨਾ ਦੇ ਬਜਟ ਨੂੰ ਦੋ ਹਜ਼ਾਰ ਕਰੋੜ ਰੁਪਏ ਤੱਕ ਵਧਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਕਿ ਸੂਬੇ ਵਿੱਚ 14.86 ਲੱਖ ਸਰਗਰਮ ਵਰਕਰਾਂ ਦੇ ਨਾਲ 11.53 ਲੱਖ ਸਰਗਰਮ ਜੌਬ ਕਾਰਡ ਹਨ।

ਮੁੱਖ ਮੰਤਰੀ ਨੇ ਇਸ ਗੱਲ 'ਤੇ ਅਫ਼ਸੋਸ ਜ਼ਾਹਰ ਕੀਤਾ ਕਿ ਸੂਬੇ ਲਈ ਮਨਰੇਗਾ ਤਹਿਤ ਅਧਿਸੂਚਿਤ ਮਜ਼ਦੂਰੀ ਦਰ 303 ਰੁਪਏ ਗੁਆਂਢੀ ਸੂਬੇ ਹਰਿਆਣਾ ਦੇ ਮੁਕਾਬਲੇ ਘੱਟ ਹੈ, ਜਿੱਥੇ ਇਹ 357 ਰੁਪਏ ਹੈ ਅਤੇ ਸੂਬਾ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਸਿੰਜਾਈ, ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ "ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ" ਦੇ ਕੰਮਾਂ ਨੂੰ ਪ੍ਰਵਾਨਿਤ ਸੂਚੀ ਵਿੱਚ ਸ਼ਾਮਲ ਕਰਨ ਲਈ ਵੀ ਠੋਸ ਉਪਰਾਲੇ ਕਰੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ, ਭਾਰਤ ਸਰਕਾਰ ਨੂੰ ਇਸ ਸਕੀਮ ਤਹਿਤ ਕਾਰਪਸ ਫੰਡ ਮੁਹੱਈਆ ਕਰਵਾਉਣ ਲਈ ਵੀ ਬੇਨਤੀ ਕਰੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ, ਭਾਰਤ ਸਰਕਾਰ ਵੱਲੋਂ ਦਿੱਤੇ ਦਿਹਾੜੀਆਂ ਦੇ ਬਜਟ ਵਿੱਚ ਵੀ ਵਾਧਾ ਕਰਨ ਦੀ ਮੰਗ ਕਰੇਗੀ ਕਿਉਂਕਿ ਸੂਬੇ ਲਈ ਸਿਰਫ਼ 250 ਲੱਖ ਦਿਹਾੜੀਆਂ ਦੇਣ ਦਾ ਟੀਚਾ ਰੱਖਿਆ ਗਿਆ ਹੈ, ਜੋ ਕਿ ਪਿਛਲੇ ਸਾਲ ਦੀਆਂ 321 ਲੱਖ ਦਿਹਾੜੀਆਂ ਨਾਲੋਂ ਬਹੁਤ ਘੱਟ ਹੈ। ਉਨ੍ਹਾਂ ਨੇ ਆਮ ਆਦਮੀ ਨੂੰ ਲਾਭ ਦੇਣ ਲਈ ਇਸ ਸਕੀਮ ਨੂੰ ਹੋਰ ਮਕਬੂਲ ਬਣਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੀਮ ਤਹਿਤ ਹਰ ਕੰਮ ਵਾਲੀ ਥਾਂ 'ਤੇ ਸੂਚਨਾ ਬੋਰਡ ਲਗਾਇਆ ਜਾਵੇ ਤਾਂ ਜੋ ਆਮ ਲੋਕਾਂ ਵਿਚ ਇਸ ਸਕੀਮ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਅਤੇ ਕੀਤੇ ਗਏ ਕੰਮਾਂ ਦਾ ਵੇਰਵਾ ਲੋਕਾਂ ਤੱਕ ਪਹੁੰਚ ਸਕੇ |

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਫੇਸਬੁੱਕ ਪੇਜ, ਯੂਟਿਊਬ ਚੈਨਲ, ਟਵਿੱਟਰ ਅਤੇ ਵਟਸਐਪ ਗਰੁੱਪਾਂ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਸਕੀਮ ਨੂੰ ਹਰਮਨ ਪਿਆਰਾ ਬਣਾਉਣ ਲਈ ਵੀ ਆਖਿਆ ਤਾਂ ਕਿ ਸਕੀਮ ਦੇ ਵਧੀਆ ਪਹਿਲੂਆਂ ਦਾ ਪ੍ਰਚਾਰ ਅਤੇ ਪੇਂਡੂ ਲੋਕਾਂ ਤੱਕ ਲੋੜੀਂਦੀ ਜਾਣਕਾਰੀ ਦਾ ਪ੍ਰਸਾਰ ਹੋ ਸਕੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਜੀਵਨ ਨੂੰ ਬਦਲਣ ਵਿੱਚ ਮੀਲ ਦਾ ਪੱਥਰ ਸਾਬਤ ਹੋ ਸਕਦੀ ਹੈ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement