ਇਕ ਸਾਲ ਪਹਿਲਾਂ ਹੋਈ ਸੀ ਮੰਗਣੀ
ਮੋਗਾ : ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਭੱਲੂਰ ਵਿਚ ਇੱਕ ਲੜਕੀ ਨੇ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ। ਉਸ ਦੀ ਮੌਤ ਫੌਜੀ ਕਾਰਨ ਮੌਤ ਹੋ ਗਈ। ਪੁਲਿਸ ਨੇ 14 ਜੂਨ ਨੂੰ ਆਪਣੀ ਮੰਗੇਤਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਫ਼ੌਜੀ ਵਿਰੁਧ ਮਾਮਲਾ ਦਰਜ ਕਰ ਲਿਆ ਹੈ।
ਪਿੰਡ ਭੱਲੂਰ ਵਾਸੀ ਮੋਹਨ ਸਿੰਘ ਨੇ ਪੁਲਿਸ ਨੂੰ ਦਿਤੇ ਬਿਆਨ ਵਿਚ ਦਸਿਆ ਕਿ ਉਸ ਦੀ ਭਤੀਜੀ ਪਰਮਜੀਤ ਕੌਰ ਵਾਸੀ ਪਿੰਡ ਝੰਡੋਕੇ ਵਿਚ ਪਿਛਲੇ ਕਈ ਸਾਲਾਂ ਤੋਂ ਉਸ ਕੋਲ ਰਹਿ ਕੇ ਪੜ੍ਹਦੀ ਸੀ। 12ਵੀਂ ਕਰਨ ਤੋਂ ਬਾਅਦ ਪਰਮਜੀਤ ਨੇ ਕੱਪੜੇ ਸਿਲਾਈ ਦਾ ਕੰਮ ਸਿੱਖ ਲਿਆ। ਇਸ ਤੋਂ ਬਾਅਦ ਉਹ ਘਰ 'ਚ ਕੱਪੜੇ ਸਿਲਾਈ ਕਰਨ ਲੱਗੀ। ਇੱਕ ਸਾਲ ਪਹਿਲਾਂ ਪਰਮਜੀਤ ਕੌਰ ਦੀ ਮੰਗਣੀ ਜ਼ਿਲ੍ਹਾ ਬਠਿੰਡਾ ਦੇ ਸ਼ੇਖਪੁਰਾ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਨਾਲ ਹੋਈ ਸੀ।
ਮੋਹਨ ਸਿੰਘ ਨੇ ਦਸਿਆ ਕਿ ਜਸਪ੍ਰੀਤ ਫ਼ੌਜ ਵਿਚ ਨੌਕਰੀ ਕਰਦਾ ਹੈ ਅਤੇ ਆਸਾਮ ਵਿਚ ਤਾਇਨਾਤ ਹੈ। ਮੰਗਣੀ ਤੋਂ ਬਾਅਦ ਜਸਪ੍ਰੀਤ ਅਤੇ ਪਰਮਜੀਤ ਕੌਰ ਦੀ ਫੋਨ 'ਤੇ ਗੱਲ ਹੁੰਦੀ ਸੀ ਅਤੇ ਉਹ ਛੁੱਟੀ 'ਤੇ ਆਉਣ ਤੋਂ ਬਾਅਦ ਪਰਮਜੀਤ ਨੂੰ ਮਿਲਣ ਲਈ ਘਰ ਆਉਂਦਾ ਸੀ ਪਰ ਜਦੋਂ ਵੀ ਪਰਮਜੀਤ ਕੌਰ ਨੇ ਉਸ ਨਾਲ ਵਿਆਹ ਦੀ ਗੱਲ ਕੀਤੀ ਤਾਂ ਉਹ ਟਾਲ-ਮਟੋਲ ਕਰਨ ਲੱਗ ਪਿਆ। ਆਪਣੀ ਮੰਗਣੀ ਤੋਂ ਇਕ ਸਾਲ ਬਾਅਦ 13 ਜੂਨ ਨੂੰ ਜਸਪ੍ਰੀਤ ਨੇ ਪਰਮਜੀਤ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿਤਾ।
ਮੋਹਨ ਅਨੁਸਾਰ ਜਸਪ੍ਰੀਤ ਨੇ ਕਿਹਾ ਕਿ ਉਸ ਨੂੰ ਕਿਸੇ ਹੋਰ ਲੜਕੀ ਨਾਲ ਪਿਆਰ ਸੀ, ਜਿਸ ਕਾਰਨ ਉਹ ਉਸ ਨਾਲ ਵਿਆਹ ਨਹੀਂ ਕਰਵਾ ਸਕਦਾ। ਉਹ ਆਪਣੀ ਪ੍ਰੇਮਿਕਾ ਨਾਲ ਵਿਆਹ ਕਰੇਗਾ ਅਤੇ ਉਹ ਕਿਸੇ ਹੋਰ ਲੜਕੇ ਨਾਲ ਵਿਆਹ ਕਰਵਾ ਸਕਦੀ ਹੈ। ਜਸਪ੍ਰੀਤ ਵਲੋਂ ਵਿਆਹ ਤੋਂ ਇਨਕਾਰ ਕਰਨ ਤੋਂ ਪਰੇਸ਼ਾਨ ਪਰਮਜੀਤ ਨੇ 13 ਜੂਨ ਦੀ ਰਾਤ ਨੂੰ ਸਲਫਾਸ ਨਿਗਲ ਲਈ, ਜਦੋਂ ਉਸ ਦੀ ਤਬੀਅਤ ਵਿਗੜ ਗਈ ਤਾਂ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ।
ਉਥੋਂ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿਤਾ ਗਿਆ, ਜਿੱਥੇ ਇਲਾਜ ਦੌਰਾਨ ਪਰਮਜੀਤ ਕੌਰ ਦੀ ਮੌਤ ਹੋ ਗਈ।