
ਪੁਲਿਸ ਵਲੋਂ ਮਾਮਲੇ ਦੀ ਕੀਤੀ ਜਾ ਰਹੀ ਜਾਂਚ
ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਮਾਮੂਲੀ ਤਕਰਾਰ ਨੂੰ ਲੈ ਕੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ ਗਿਆ ਹੈ। ਮ੍ਰਿਤਕ ਦੀ ਪਛਾਣ ਅਨੀਸ਼ (23) ਪੁੱਤਰ ਰਮੇਸ਼ ਵਾਸੀ ਬਸਤੀ ਆਵਾ ਫਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ। ਘਟਨਾ ਦੀ ਜਾਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਇਹ ਵੀ ਪੜ੍ਹੋ: ਅਦਾਕਾਰਾ ਨਿਸ਼ਾ ਬਾਨੋ ਨੂੰ ਲੱਗਾ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ
ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਮ੍ਰਿਤਕ ਦੇ ਵਾਰਸਾਂ ਨੇ ਦਸਿਆ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦਾ ਲੜਕਾ ਅਨੀਸ਼ ਕੁਮਾਰ ਬਾਬੇ ਦੇ ਮੇਲੇ ’ਤੇ ਗਿਆ ਸੀ। ਵਾਪਸ ਆਉਂਦੇ ਸਮੇਂ ਮੁਲਜ਼ਮਾਂ ਦੇ ਬਾਈਕ ਨਾਲ ਉਸ ਦੀ ਬਾਈਕ ਦੀ ਮਾਮੂਲੀ ਟੱਕਰ ਹੋ ਗਈ। ਇਸ ਮਾਮਲੇ ਨੂੰ ਲੈ ਕੇ ਆਪਸੀ ਬਹਿਸ ਚੱਲ ਰਹੀ ਸੀ ਅਤੇ ਮੁਲਜ਼ਮਾਂ ਵਲੋਂ ਇਸ ਮਾਮਲੇ ਨੂੰ ਲੈ ਕੇ ਰੰਜਿਸ਼ ਰੱਖੀ ਜਾ ਰਹੀ ਸੀ।
ਇਹ ਵੀ ਪੜ੍ਹੋ: ਪਠਾਨਕੋਟ: ਬਿਜਲੀ ਸਪਲਾਈ ਬੰਦ ਕੀਤੇ ਬਿਨਾਂ ਪੋਲ 'ਤੇ ਚੜਿਆ ਲਾਈਨਮੈਨ, ਲੱਗਿਆ ਕਰੰਟ
ਦਸਿਆ ਜਾ ਰਿਹਾ ਹੈ ਕਿ ਦੁਸ਼ਮਣੀ ਦੇ ਚੱਲਦਿਆਂ ਵੀਰਵਾਰ ਸ਼ਾਮ ਦੋਸ਼ੀਆਂ ਨੇ ਅਨੀਸ਼ ਦੇ ਘਰ 'ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿਤਾ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਦੇ ਲੜਕੇ ਨੂੰ ਘਰ ਦੇ ਬਾਹਰ ਬੁਲਾਇਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿਤਾ। ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਨ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।