ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁਲਜ਼ਮਾਂ ਨੂੰ 28 ਜੂਨ ਤਕ ਅਦਾਲਤ 'ਚ ਪੇਸ਼ ਕਰਨ ਦਾ ਹੁਕਮ 

By : KOMALJEET

Published : Jun 16, 2023, 1:00 pm IST
Updated : Jun 16, 2023, 1:00 pm IST
SHARE ARTICLE
Sidhu Moosewala
Sidhu Moosewala

ਮੁਲਜ਼ਮਾਂ ਨੂੰ ਸਰੀਰਕ ਜਾਂ ਵਰਚੁਅਲ ਮੋਡ ਰਾਹੀਂ ਕੀਤਾ ਜਾਵੇ ਪੇਸ਼ : ਸੀ.ਜੇ.ਐਮ.

ਮੋਹਾਲੀ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਕਿਸੇ ਵੀ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਨਾ ਕੀਤੇ ਜਾਣ ਤੋਂ ਬਾਅਦ ਮਾਨਸਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ.) ਨੇ ਜੇਲ ਪ੍ਰਸ਼ਾਸਨ ਨੂੰ ਹੁਕਮ ਦਿਤਾ ਹੈ ਕਿ ਸਾਰੇ ਮੁਲਮਾਂ ਨੂੰ 28 ਜੂਨ ਨੂੰ ਪੇਸ਼ ਕੀਤਾ ਜਾਵੇ। 
ਮਾਨਸਾ ਦੀ ਸੀ.ਜੇ.ਐਮ. ਸੁਰਭੀ ਪਰਾਸ਼ਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਮੌਜੂਦਾ ਕੇਸ ਵਿਚ ਹਿਰਾਸਤ ਵਿਚ ਲਏ ਸਾਰੇ ਮੁਲਜ਼ਮਾਂ ਨੂੰ ਜੇਲ ਪ੍ਰਸ਼ਾਸਨ ਵਲੋਂ ਪੇਸ਼ ਨਹੀਂ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਦੇ ਵਾਰੰਟ 28 ਜੂਨ ਲਈ ਦੁਬਾਰਾ ਜਾਰੀ ਕੀਤੇ ਜਾਣ ਅਤੇ ਜੇਲਾਂ ਦੇ ਸੁਪਰਡੈਂਟਾਂ ਨੂੰ ਇਨ੍ਹਾਂ ਮੁਲਜ਼ਮਾਂ ਨੂੰ ਸਰੀਰਕ ਜਾਂ ਵਰਚੁਅਲ ਮੋਡ ਰਾਹੀਂ ਪੇਸ਼ ਕਰਨ ਦੇ ਨਿਰਦੇਸ਼ ਦਿਤੇ ਜਾਣ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਿਛਲੇ ਸਾਲ 29 ਮਈ ਨੂੰ ਮਾਨਸਾ ਨਜ਼ਦੀਕ ਪਿੰਡ ਜਾਵਹਰਕੇ ਵਿਖੇ ਗੋਲੀਆਂ ਮਾਰ ਕੇ ਹਤਿਆ ਕਰ ਦਿਤੀ ਗਈ ਸੀ।

ਇਸ ਕਤਲ ਕੇਸ ਵਿਚ ਬਣੀ ਸਿਟ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਣੇ 31 ਮੁਲਜ਼ਮਾਂ ਵਿਰੁਧ ਦੋ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ, ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਤਲ ਬਿਸ਼ਨੋਈ ਅਤੇ ਬੰਬੀਹਾ ਗੈਂਗ ਦਰਮਿਆਨ ਬਦਲੇ ਦੀ ਹਤਿਆ ਦੀ ਲੜੀ ਦਾ ਹਿੱਸਾ ਸੀ। ਪੰਜਾਬ ਪੁਲੀਸ ਵਲੋਂ ਮੂਸੇਵਾਲਾ ਕਤਲ ਕਾਂਡ ਵਿਚ ਚਾਰਜਸ਼ੀਟ ਦਾਇਰ ਕੀਤੇ 9 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਅਦਾਲਤ ਨੇ ਅਜੇ ਤਕ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਨਹੀਂ ਕੀਤੇ ਹਨ, ਕਿਉਂਕਿ ਇਨ੍ਹਾਂ ਸਾਰਿਆਂ ਨੂੰ ਵੀਡੀਉ ਕਾਨਫਰੰਸਿੰਗ ਜ਼ਰੀਏ ਇਕੋ ਸਮੇਂ ਪੇਸ਼ ਕਰਨਾ ਅਧਿਕਾਰੀਆਂ ਲਈ ਚੁਣੌਤੀ ਹੈ।

ਦਸ ਦੇਈਏ ਕਿ ਹੁਣ ਤਕ ਇਕ ਹੀ ਦਿਨ ਛੇ ਤੋਂ ਵੱਧ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ। ਇੰਨਾ ਹੀ ਨਹੀਂ ਸਗੋਂ ਪਿਛਲੀਆਂ ਚਾਰ ਸੁਣਵਾਈਆਂ ਦੌਰਾਨ ਤਿੰਨ ਵਾਰ ਕੋਈ ਵੀ ਮੁਲਜ਼ਮ ਅਦਾਲਤ ਵਿਚ ਹਾਜ਼ਰ ਨਾ ਹੋਇਆ। ਅਦਾਲਤ ਨੇ  ਇਸ ਮਾਮਲੇ ਦੀ ਸੁਣਵਾਈ ਦੌਰਾਨ ਕਿਸੇ ਵੀ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਨਾ ਕੀਤੇ ਜਾਣ ’ਤੇ ਜੇਲ ਅਧਿਕਾਰੀਆਂ ਨੂੰ ਅਗਲੀ ਸੁਣਵਾਈ ’ਤੇ ਮੁਲਜ਼ਮਾਂ ਨੂੰ ਪੇਸ਼ ਕਰਨ ਲਈ ਸਖ਼ਤੀ ਨਾਲ ਹਦਾਇਤ ਕੀਤੀ ਹੈ।

ਮੁੱਖ ਮੁਲਜ਼ਮਾਂ ਵਿਚੋਂ ਇਕ ਲਾਰੈਂਸ ਬਿਸ਼ਨੋਈ ਨੂੰ 27 ਸੁਣਵਾਈਆਂ ਵਿਚ ਸਿਰਫ਼ ਇਕ ਵਾਰ ਵੀਡੀਉ ਕਾਨਫਰੰਸਿੰਗ ਜ਼ਰੀਏ  ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਕੁੱਲ 31 ਮੁਲਜ਼ਮਾਂ ਵਿਚੋਂ ਪੁਲਿਸ ਨੇ 27 ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਨ੍ਹਾਂ ਵਿਚੋਂ ਦੋ - ਮਨਦੀਪ ਸਿੰਘ ਅਤੇ ਮਨਮੋਹਨ ਸਿੰਘ ਜ਼ਿਲ੍ਹਾ ਤਰਨ ਤਾਰਨ ਦੀ ਗੋਇੰਦਵਾਲ ਜੇਲ ਵਿਚ ਝੜਪ ਦੌਰਾਨ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਗੋਲਡੀ ਬਰਾੜ, ਲਿਪਿਨ ਨਹਿਰਾ, ਅਨਮੋਲ ਬਿਸ਼ਨੋਈ, ਲਾਰੈਂਸ ਬਿਸ਼ਨੋਈ ਦਾ ਭਰਾ ਅਤੇ ਉਸ ਦਾ ਭਤੀਜਾ ਸਚਿਨ ਬਿਸ਼ਨੋਈ ਥਾਪਨ ਵਿਦੇਸ਼ ਬੈਠੇ ਹਨ। 

ਗੈਂਗਸਟਰ ਲਾਰੈਂਸ ਬਿਸ਼ਨੋਈ, ਜਿਸ ਨੂੰ ਬੁੱਧਵਾਰ ਨੂੰ ਦਿੱਲੀ ਦੀ ਇਕ ਅਦਾਲਤ ਨੇ ਫ਼ਿਰੌਤੀ ਦੇ ਇਕ ਮਾਮਲੇ 'ਚ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ ਸੀ, ਨੂੰ ਵੀਰਵਾਰ ਸਵੇਰੇ 1 ਵਜੇ ਦੇ ਕਰੀਬ ਉੱਚ ਸੁਰੱਖਿਆ ਵਾਲੀ ਬਠਿੰਡਾ ਕੇਂਦਰੀ ਜੇਲ ਵਿਚ ਤਬਦੀਲ ਕਰ ਦਿਤਾ ਗਿਆ।ਦਿਲੀ ਜੇਲ ਪ੍ਰਸ਼ਾਸਨ ਨੇ ਐਤਵਾਰ ਨੂੰ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਬਿਸ਼ਨੋਈ ਨੂੰ ਬਠਿੰਡਾ ਜੇਲ ਵਿਚ ਤਬਦੀਲ ਕੀਤਾ ਜਾਵੇ। ਅਦਾਲਤ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਅਤੇ ਬੁੱਧਵਾਰ ਨੂੰ ਉਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਦਾ ਤਬਾਦਲਾ ਬਠਿੰਡਾ ਜੇਲ 'ਚ ਕਰ ਦਿਤਾ ਗਿਆ ਹੈ।

Location: India, Punjab

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 22/01/2025

22 Jan 2025 12:24 PM

Jagjit Dallewal Medical Facility News : ਇੱਕ Training Doctor ਦੇ ਹੱਥ ਕਿਉਂ ਸੌਂਪੀ ਡੱਲੇਵਾਲ ਦੀ ਜ਼ਿੰਮੇਵਾਰੀ

22 Jan 2025 12:19 PM

Donald Trump Latest News :ਵੱਡੀ ਖ਼ਬਰ: ਰਾਸ਼ਟਰਪਤੀ ਬਣਦੇ ਹੀ ਟਰੰਪ ਦੇ ਵੱਡੇ ਐਕਸ਼ਨ

21 Jan 2025 12:07 PM

Akal Takhat Sahib ਦੇ ਹੁਕਮਾਂ ਨੂੰ ਨਹੀਂ ਮੰਨਦਾ Akali Dal Badal

21 Jan 2025 12:04 PM

ਕੀ 14 ਫਰਵਰੀ ਦੀ ਬੈਠਕ Kisana ਲਈ ਹੋਵੇਗੀ ਸਾਰਥਕ, Kisana ਨੂੰ ਮਿਲੇਗੀ MSP ਦੀ ਗਾਰੰਟੀ ?

19 Jan 2025 12:23 PM
Advertisement