
ਦੋ ਸ਼ਰਧਾਲੂ ਹੋਏ ਜ਼ਖ਼ਮੀ
ਮੁਹਾਲੀ: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਪੈਦਲ ਜਾ ਰਹੇ ਸ਼ਰਧਾਲੂਆਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲ ਦਿਤਾ। ਇਸ ਹਾਦਸੇ 'ਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀ ਸ਼ਰਧਾਲੂਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀ ਤੋਂ 47.45 ਲੱਖ ਰੁਪਏ ਦਾ ਸੋਨਾ ਜ਼ਬਤ
ਜਾਣਕਾਰੀ ਅਨੁਸਾਰ ਇੱਟਾਂ ਨਾਲ ਲੱਦਿਆ ਇਕ ਟਰੱਕ ਹਾਈਵੇਅ ਕਿਨਾਰੇ ਅਚਾਨਕ ਬੇਕਾਬੂ ਹੋ ਕੇ ਪਲਟ ਗਿਆ। ਇਸ ਦੌਰਾਨ ਟਰੱਕ ਦੀ ਲਪੇਟ 'ਚ ਆਉਣ ਨਾਲ ਦੋ ਸ਼ਰਧਾਲੂਆਂ ਦੀ ਮੌਕੇ 'ਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਧਾਲੂਆਂ ਦਾ ਜਥਾ ਗੁਰਦਾਸਪੁਰ ਤੋਂ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ ਸੀ।
ਇਹ ਵੀ ਪੜ੍ਹੋ: ਭਿਖੀਵਿੰਡ 'ਚ ਘਰ ਦੀ ਰਸੋਈ 'ਚੋਂ ਮਿਲੀ ਨੌਜਵਾਨ ਦੀ ਖ਼ੂਨ ਨਾਲ ਲਿੱਬੜੀ ਲਾਸ਼, ਇਲਾਕੇ 'ਚ ਫੈਲੀ ਦਹਿਸ਼ਤ
ਪੁਲਿਸ ਦੀ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਲਾਲੜਾਂ ਨੇੜੇ ਟਰੱਕ ਦੀ ਬ੍ਰੇਕ ਫੇਲ੍ਹ ਹੋ ਗਈ ਸੀ। ਡਰਾਈਵਰ ਨੇ ਟਰੱਕ ਦੀ ਬ੍ਰੇਕ ਛੱਡ ਦਿਤੀ ਤੇ ਪਹਾੜ ਵੱਲ ਮੋੜ ਲਿਆ। ਜੇਕਰ ਅਜਿਹਾ ਨਾ ਕੀਤਾ ਜਾਂਦਾ ਤਾਂ ਇਹ ਟਰੱਕ ਸ਼ਰਧਾਲੂਆਂ ਦੇ ਜਥੇ 'ਤੇ ਵੀ ਡਿੱਗ ਸਕਦਾ ਸੀ। ਪੁਲਿਸ ਨੇ ਟਰੱਕ ਚਾਲਕ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿਤੀ ਹੈ।