ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ
Published : Jun 16, 2023, 3:43 pm IST
Updated : Jun 16, 2023, 3:43 pm IST
SHARE ARTICLE
Brahm Shankar Jimpa
Brahm Shankar Jimpa

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼: ਬ੍ਰਹਮ ਸ਼ੰਕਰ ਜਿੰਪਾ

 

ਚੰਡੀਗੜ੍ਹ: ਪਿੰਡਾਂ ਦੀ ਨੁਹਾਰ ਬਦਲਣ ਦੇ ਮਕਸਦ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਵੱਲ ਇਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ, ਖਾਸ ਤੌਰ ‘ਤੇ ਛੱਪੜਾਂ ਵਿਚ ਜਾ ਰਹੇ ਗੰਦੇ ਪਾਣੀ ਦੇ ਪ੍ਰਬੰਧਨ ਲਈ ਕੁੱਲ 140.25 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਰਾਸ਼ੀ ਵਿਚੋਂ ਕਰੀਬ 103 ਕਰੋੜ ਰੁਪਏ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਾਰੀ ਕੀਤੇ ਹਨ। ਇਹ ਸਾਰੀ ਰਾਸ਼ੀ ਪੰਜਾਬ ਦੇ 2950 ਪਿੰਡਾਂ ਵਿਚ ਖਰਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਥਾਪੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ, ‘ਪੰਥ ਦੇ ਵਿਸ਼ਵਾਸ ਨੂੰ ਬਣਾਈ ਰੱਖਾਂਗਾ’

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਸਿਆ ਕਿ ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 140.25 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਅਤੇ ਤਰਲ ਰਹਿੰਦ-ਖੂੰਹਦ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਸੰਭਾਲਿਆ ਜਾ ਸਕੇ। ਉਨ੍ਹਾਂ ਦਸਿਆ ਕਿ ਇਸ ਰਾਸ਼ੀ ਨਾਲ ਸਾਰੇ 23 ਜ਼ਿਲ੍ਹਿਆਂ ਦੇ 2950 ਪਿੰਡਾਂ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਵਿਚ ਸਾਫ-ਸਫਾਈ ਅਤੇ ਗੰਦੇ ਪਾਣੀ ਦਾ ਸਾਰਥਕ ਤਰੀਕੇ ਨਾਲ ਪ੍ਰਬੰਧਨ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਮਹਿਲਾ IPS ਦੇ ਜਿਨਸੀ ਸ਼ੋਸ਼ਣ ਦਾ ਮਾਮਲਾ: ਤਾਮਿਲਨਾਡੂ ਦੇ ਸਾਬਕਾ DGP ਨੂੰ 3 ਸਾਲ ਦੀ ਬਾਮੁਸ਼ੱਕਤ ਕੈਦ

ਉਨ੍ਹਾਂ ਦਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ 288 ਪਿੰਡਾਂ ਨੂੰ 11.84 ਕਰੋੜ ਰੁਪਏ, ਬਰਨਾਲਾ ਦੇ 89 ਪਿੰਡਾਂ ਨੂੰ 8.66 ਕਰੋੜ ਰੁਪਏ, ਬਠਿੰਡਾ ਦੇ 226 ਪਿੰਡਾਂ ਨੂੰ 10.50 ਕਰੋੜ ਰੁਪਏ, ਫਰੀਦਕੋਟ ਦੇ 35 ਪਿੰਡਾਂ ਨੂੰ 5.28 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਦੇ 42 ਪਿੰਡਾਂ ਨੂੰ 1.27 ਕਰੋੜ ਰੁਪਏ ਦੀ ਰਾਸ਼ੀ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਦਿੱਤੀ ਗਈ ਹੈ। ਇਸੇ ਤਰ੍ਹਾਂ ਫਾਜ਼ਿਲਕਾ ਦੇ 57 ਪਿੰਡਾਂ ਨੂੰ 6.49 ਕਰੋੜ ਰੁਪਏ, ਫਿਰੋਜ਼ਪੁਰ ਦੇ 44 ਪਿੰਡਾਂ ਨੂੰ 1.22 ਕਰੋੜ ਰੁਪਏ, ਗੁਰਦਾਸਪੁਰ ਦੇ 604 ਪਿੰਡਾਂ ਨੂੰ 10.32 ਕਰੋੜ ਰੁਪਏ, ਹੁਸ਼ਿਆਰਪੁਰ ਦੇ 89 ਪਿੰਡਾਂ ਨੂੰ 2.83 ਕਰੋੜ ਰੁਪਏ, ਜਲੰਧਰ ਦੇ 107 ਪਿੰਡਾਂ ਨੂੰ 3.80 ਕਰੋੜ ਰੁਪਏ, ਕਪੂਰਥਲਾ ਦੇ 73 ਪਿੰਡਾਂ ਨੂੰ 1.58 ਕਰੋੜ ਰੁਪਏ ਅਤੇ ਲੁਧਿਆਣਾ ਦੇ 196 ਪਿੰਡਾਂ ਨੂੰ 8.63 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਸ੍ਰੀ ਹੇਮਕੁੰਟ ਸਾਹਿਬ ਜਾ ਰਹੇ ਸ਼ਰਧਾਲੂਆਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲਿਆ, 2 ਮੌਤਾਂ

ਜਿੰਪਾ ਨੇ ਦਸਿਆ ਕਿ ਉਧਰ ਮਾਲੇਰਕੋਟਲਾ ਦੇ 78 ਪਿੰਡਾਂ ਨੂੰ 3.12 ਕਰੋੜ ਰੁਪਏ, ਮਾਨਸਾ ਦੇ 126 ਪਿੰਡਾਂ ਨੂੰ 9.97 ਕਰੋੜ ਰੁਪਏ, ਮੋਗਾ ਦੇ 99 ਪਿੰਡਾਂ ਨੂੰ 12.11 ਕਰੋੜ ਰੁਪਏ, ਮੋਹਾਲੀ ਦੇ 71 ਪਿੰਡਾਂ ਨੂੰ 2.20 ਕਰੋੜ ਰੁਪਏ, ਮੁਕਤਸਰ ਦੇ 40 ਪਿੰਡਾਂ ਨੂੰ 8.84 ਕਰੋੜ ਰੁਪਏ, ਨਵਾਂਸ਼ਹਿਰ ਦੇ 44 ਪਿੰਡਾਂ ਨੂੰ 75.63 ਲੱਖ ਰੁਪਏ, ਪਠਾਨਕੋਟ ਦੇ 75 ਪਿੰਡਾਂ ਨੂੰ 2.38 ਕਰੋੜ ਰੁਪਏ, ਪਟਿਆਲਾ ਦੇ 149 ਪਿੰਡਾਂ ਨੂੰ 4.44 ਕਰੋੜ ਰੁਪਏ, ਰੋਪੜ ਦੇ 81 ਪਿੰਡਾਂ ਨੂੰ 1.63 ਕਰੋੜ ਰੁਪਏ, ਸੰਗਰੂਰ ਦੇ 139 ਪਿੰਡਾਂ ਨੂੰ ਕਰੀਬ 9.59 ਕਰੋੜ ਰੁਪਏ ਅਤੇ ਤਰਨ ਤਾਰਨ ਦੇ 215 ਪਿੰਡਾਂ ਨੂੰ 12.71 ਕਰੋੜ ਰੁਪਏ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਹੰਗਰੀ 'ਚ ਮਿਲੇ ਚਾਕੂ, ਕੈਂਚੀ, ਸੂਈ, ਚਿਮਟੀ ਅਤੇ ਹੁੱਕ, 2000 ਸਾਲ ਪਹਿਲਾਂ ਰੋਮ 'ਚ ਹੁੰਦੀ ਸੀ ਸਰਜਰੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਦੇ ਨਾਲ-ਨਾਲ ਤਰਲ ਅਤੇ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਵੱਲ ਖਾਸ ਧਿਆਨ ਦੇ ਰਹੀ ਹੈ ਤਾਂ ਜੋ ਸੂਬੇ ਦੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement