ਡੇਅਰੀ ਕਿੱਤੇ ਸਬੰਧੀ ਦਿੱਤੀ ਜਾਵੇਗੀ ਨੌਜਵਾਨਾਂ ਨੂੰ ਵਿਸੇਸ਼ ਸਿਖਲਾਈ : ਗੁਰਮੀਤ ਸਿੰਘ ਖੁੱਡੀਆਂ
Published : Jun 16, 2023, 3:09 pm IST
Updated : Jun 16, 2023, 3:09 pm IST
SHARE ARTICLE
photo
photo

ਸਿਖਲਾਈ ਕੇਂਦਰਾਂ ਤੇ 28 ਜੂਨ ਨੂੰ ਹੋਵੇਗੀ ਯੋਗ ਲਾਭਪਾਤਰੀਆਂ ਦੀ ਚੋਣ

 

ਡੇਅਰੀ ਕਿੱਤੇ ਸਬੰਧੀ ਦਿੱਤੀ ਜਾਵੇਗੀ ਨੌਜਵਾਨਾਂ  ਨੂੰ ਵਿਸੇਸ਼ ਸਿਖਲਾਈ :  ਗੁਰਮੀਤ ਸਿੰਘ ਖੁੱਡੀਆਂ

ਸਿਖਲਾਈ ਕੇਂਦਰਾਂ ਤੇ 28 ਜੂਨ ਨੂੰ ਹੋਵੇਗੀ ਯੋਗ ਲਾਭਪਾਤਰੀਆਂ ਦੀ ਚੋਣ

3 ਜੁਲਾਈ ਤੋਂ ਡੇਅਰੀ ਸਿਖਲਾਈ ਦਾ ਨਵਾਂ ਬੈਂਚ ਸ਼ੁਰੂ

ਚੰਡੀਗੜ੍ਹ : ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਕਿਸਾਨਾਂ ਨੂੰ ਡੇਅਰੀ ਵਿਕਾਸ ਬੋਰਡ ਤੋਂ 4 ਹਫਤੇ ਦੀ ਡੇਅਰੀ ਉੱਦਮ ਸਿਖਲਾਈ ਕਰਵਾਏਗਾ ਤਾਂ ਜ਼ੋ ਸਾਡੇ ਨੌਜਵਾਨ ਡੇਅਰੀ ਦੇ ਸਹਾਇਕ ਕਿੱਤੇ ਨੂੰ ਅਪਣਾ ਸਕਣ ਅਤੇ ਰਾਜ ਦੇ ਖੇਤੀ ਅਰਥਚਾਰੇ ਨੂੰ ਹੋਰ ਹੁੰਘਾਰਾ ਮਿਲ ਸਕੇ। ਇਹ ਜਾਣਕਾਰੀ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਨੇ ਦਿੱਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫਤੇ ਦਾ ਨਵਾਂ ਬੈਚ 03 ਜੁਲਾਈ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਖਲਾਈ ਪ੍ਰਾਪਤ ਕਰਕੇ ਡੇਅਰੀ ਫਾਰਮਿੰਗ ਦਾ ਕਿੱਤਾ ਵਪਾਰਕ ਪੱਧਰ ਤੇ ਕਰਨ ਤਾਂ ਇਸ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ। ਸ: ਖੁੱਡੀਆਂ ਨੇ ਕਿਹਾ ਕਿ ਇਹ ਸਿਖਲਾਈ ਪ੍ਰਾਪਤ ਕਰਨ ਦੇ ਇੱਛੁਕ ਨੌਜਵਾਨ ਪ੍ਰਾਸਪੈਕਟ ਫਾਰਮ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕਿਸੇ ਵੀ ਜਿਲ੍ਹਾ ਦਫਤਰ ਜਾਂ ਸਬੰਧਿਤ ਸਿਖਲਾਈ ਕੇਂਦਰ ਜਿਵੇਂ ਅਬੁੱਲ ਖੁਰਾਨਾ (ਸ੍ਰੀ ਮੁਕਤਸਰ ਸਾਹਿਬ), ਚਤਾਮਲੀ (ਰੋਪੜ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ), ਤਰਨਤਾਰਨ ਅਤੇ ਸੰਗਰੂਰ ਪਾਸੋਂ ਪ੍ਰਾਪਤ ਕਰ ਸਕਦੇ ਹਨ।
ਇਸ ਤੋਂ ਬਾਅਦ ਪ੍ਰਾਰਥੀ ਪ੍ਰਾਸਪੈਕਟ ਵਿੱਚ ਨੱਥੀ ਬਿਨੈ ਪੱਤਰ ਮੁਕੰਮਲ ਕਰਕੇ ਅਤੇ ਸਬੰਧਿਤ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਤੋਂ ਤਸਦੀਕ ਕਰਵਾਕੇ ਆਪਣੇ ਪਹਿਲੇ ਤਰਜੀਹੀ ਸਿਖਲਾਈ ਕੇਂਦਰ ਤੇ ਜਮ੍ਹਾਂ ਕਰਵਾਉਣ ਜਾਂ ਕਾਊਂਸਲਿੰਗ ਸਮੇਂ ਦਸਤਾਵੇਜਾਂ ਸਮੇਤ ਨਾਲ ਲੈ ਕੇ ਪਹੁੰਚਣ।

ਖੁੱਡੀਆਂ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਵਾਲੇ ਚਾਹਵਾਨ ਦੀ ਉਮਰ  1845 ਸਾਲ ਅਤੇ ਵਿਦਿਅਕ ਯੋਗਤਾ ਘੱਟੋ ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ।ਯੋਗ ਉਮੀਦਵਾਰਾਂ ਦੀ ਚੋਣ ਵਿਭਾਗੀ ਕਮੇਟੀ ਵੱਲੋਂ ਸਬੰਧਿਤ ਸਿਖਲਾਈ ਕੇਂਦਰਾਂ ਤੇ 28 ਜੂਨ 2023 ਨੂੰ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਕੀਤੀ ਜਾਵੇਗੀ।

 ਲੋੜਵੰਦ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਟੈਲੀਫੂਨ ਨੰ. 01725027285 ਤੇ ਸੰਪਰਕ ਕਰ ਸਕਦੇ ਹਨ ਜਾਂ ਆਪਣੇ ਜਿ਼ਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ।  

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement