
ਪੁਲਿਸ ਵਲੋਂ ਟਰੱਕ ਡਰਾਈਵਰ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।
ਬਟਾਲਾ: ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ਨੇੜੇ ਬਟਾਲਾ ਬਾਈਪਾਸ ’ਤੇ ਤੇਜ਼ ਰਫ਼ਤਾਰ ਟਰੱਕ ਨੇ ਸੜਕ ਪਾਰ ਕਰਦੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਮਗਰੋਂ ਟਰੱਕ ਡਰਾਈਵਰ ਮੌਕੇ ’ਤੇ ਫਰਾਰ ਹੋ ਗਿਆ। ਪੁਲਿਸ ਵਲੋਂ ਟਰੱਕ ਡਰਾਈਵਰ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।
ਇਹ ਵੀ ਪੜ੍ਹੋ: ਜਥੇਦਾਰ ਨੇ ਪੂਰੀ ਕੌਮ ਨੂੰ ਸੇਧ ਦੇਣੀ ਹੁੰਦੀ ਹੈ, ਪਰ ਇਥੇ ਜਥੇਦਾਰ ਨੂੰ ਚੋਰੀ ਚੁਣਿਆ ਗਿਆ- ਮਨਜਿੰਦਰ ਸਿੰਘ ਸਿਰਸਾ
ਮ੍ਰਿਤਕ ਦੀ ਸ਼ਨਾਖਤ 45 ਸਾਲਾ ਲਖਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮਹਿਣੀ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਨੇ ਦਸਿਆ ਕਿ ਲਖਵਿੰਦਰ ਸਿੰਘ ਪਠਾਨਕੋਟ ਤੋਂ ਅਪਣੇ ਭਰਾ ਨੂੰ ਮਿਲਣ ਬਟਾਲਾ ਦੇ ਪਿੰਡ ਮਰੜ ਵਿਖੇ ਆਇਆ ਸੀ। ਜਦੋਂ ਉਹ ਵਾਪਸ ਪਠਾਨਕੋਟ ਜਾਣ ਲਗਿਆ ਤਾਂ ਇਹ ਹਾਦਸਾ ਵਾਪਰ ਗਿਆ। ਲਖਵਿੰਦਰ ਸਿੰਘ ਅਪਣੇ ਪਿੱਛੇ ਪ੍ਰਵਾਰ ਵਿਚ ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ। ਉਧਰ ਪੁਲਿਸ ਅਧਿਕਾਰੀ ਨੇ ਦਸਿਆ ਟਰੱਕ ਡਰਾਈਵਰ ਫਰਾਰ ਹੈ ਅਤੇ ਉਸ ਨੂੰ ਫੜਨ ਲਈ ਟੀਮਾਂ ਗਈਆਂ ਹਨ। ਦੋਸ਼ੀ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।