ਅਬੋਹਰ 'ਚ 3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਨਹਿਰ 'ਚੋਂ ਮਿਲੀ ਲਾਸ਼

By : GAGANDEEP

Published : Jun 16, 2023, 2:33 pm IST
Updated : Jun 16, 2023, 2:34 pm IST
SHARE ARTICLE
photo
photo

ਪੁਲਿਸ ਨੂੰ ਲਾਸ਼ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ

 

ਅਬੋਹਰ : ਅਬੋਹਰ ਸ਼ਹਿਰ 'ਚ ਸ਼ੁੱਕਰਵਾਰ ਨੂੰ ਇਕ ਲਾਪਤਾ ਨੌਜਵਾਨ ਦੀ ਲਾਸ਼ ਨਹਿਰ 'ਚੋਂ ਮਿਲੀ ਹੈ। ਮ੍ਰਿਤਕ ਦੀਆਂ ਚੱਪਲਾਂ ਹਨੂੰਮਾਨਗੜ੍ਹ ਰੋਡ ਤੋਂ ਲੰਘਦੀ ਨਹਿਰ ਦੇ ਕੰਢੇ ਤੋਂ ਮਿਲੀਆਂ ਸਨ ਅਤੇ ਅੱਜ ਉਸ ਦੀ ਲਾਸ਼ ਜੰਡਵਾਲਾ ਨੇੜੇ ਨਹਿਰ ਵਿਚੋਂ ਬਰਾਮਦ ਹੋਈ ਹੈ। ਪੁਲਿਸ ਨੂੰ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ 'ਚ ਕੁਝ ਲੋਕਾਂ 'ਤੇ ਦੋਸ਼ ਲਗਾਇਆ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਫ਼ਿਰੋਜ਼ਪੁਰ ’ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਪੁੱਤਰ ਸਵਰਨ ਸਿੰਘ ਕਰੀਬ 32 ਸਾਲਾਂ ਤੋਂ ਵਿਆਹਿਆ ਹੋਇਆ ਸੀ ਅਤੇ ਇਕ ਬੱਚੇ ਦਾ ਪਿਤਾ ਸੀ। 3 ਦਿਨ ਪਹਿਲਾਂ ਮਾਨਸਿਕ ਪ੍ਰੇਸ਼ਾਨੀ ਕਾਰਨ ਉਹ ਘਰ 'ਚ ਕਿਸੇ ਨੂੰ ਦੱਸੇ ਬਿਨਾਂ ਕਿਤੇ ਚਲਾ ਗਿਆ। ਉਸ ਦੇ ਲਾਪਤਾ ਹੋਣ ਦੀ ਸ਼ਿਕਾਇਤ ਪੁਲਿਸ ਨੂੰ ਦਿਤੀ ਗਈ ਸੀ। ਇਸ ਤੋਂ ਬਾਅਦ ਜਦੋਂ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਉਸ ਦੀਆਂ ਚੱਪਲਾਂ ਨਹਿਰ ਦੇ ਕੰਢੇ ਤੋਂ ਮਿਲੀਆਂ।

ਇਹ ਵੀ ਪੜ੍ਹੋ: ਅਦਾਕਾਰਾ ਨਿਸ਼ਾ ਬਾਨੋ ਨੂੰ ਲੱਗਾ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ 

ਦਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਨਹਿਰ 'ਚ ਉਸ ਦੀ ਭਾਲ ਕੀਤੀ ਤਾਂ ਅੱਜ ਸਵੇਰੇ ਅਮਰਜੀਤ ਦੀ ਲਾਸ਼ ਜੰਡਵਾਲਾ ਨੇੜੇ ਨਹਿਰ 'ਚੋਂ ਬਰਾਮਦ ਹੋਈ। ਸੂਚਨਾ ਮਿਲਣ ’ਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਸੋਨੂੰ ਗਰੋਵਰ ਅਤੇ ਬਿੱਟੂ ਨਰੂਲਾ ਪੁਲਿਸ ਦੇ ਏਐਸਆਈ ਗੁਰਮੇਲ ਸਿੰਘ ਅਤੇ ਐਸਆਈ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢਿਆ।
ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਮਰਜੀਤ ਵਲੋਂ ਲਿਖਿਆ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਦੇ ਆਧਾਰ 'ਤੇ ਪੁਲਸ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement