
Barnala News: 2 ਬੱਚਿਆਂ ਦਾ ਪਿਤਾ ਸੀ ਮ੍ਰਿਤਕ
A terrible fire broke out in a moving car due to heat: ਬਰਨਾਲਾ ਜ਼ਿਲ੍ਹੇ ਵਿਚ ਚੱਲਦੀ ਆਲਟੋ ਕਾਰ ਨੂੰ ਅੱਗ ਲੱਗ ਗਈ। ਜਿਸ ਕਾਰਨ ਕਾਰ ਚਾਲਕ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ। ਇਹ ਹਾਦਸਾ ਬਰਨਾਲਾ ਦੇ ਮੋਗਾ ਬਾਈਪਾਸ 'ਤੇ ਵਾਪਰਿਆ। ਮ੍ਰਿਤਕ ਬਰਨਾਲਾ ਦੇ ਪਿੰਡ ਦਰਾਜ ਦਾ ਵਸਨੀਕ ਹੈ, ਜੋ ਸਵੇਰੇ ਆਪਣੇ ਪਿੰਡ ਦੇ ਧਾਰਮਿਕ ਡੇਰੇ ਵਿੱਚ ਸੇਵਾ ਕਰਨ ਉਪਰੰਤ ਕਿਸੇ ਕੰਮ ਲਈ ਬਰਨਾਲਾ ਆਇਆ ਹੋਇਆ ਸੀ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਕਾਰ 'ਚ ਲੱਗੀ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ: Kapurthala News: ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ, ਨਵੇਂ ਬਣ ਰਹੇ ਘਰ ਦਾ ਸਮਾਨ ਲੈਣ ਲਈ ਗਿਆ ਸੀ ਸ਼ਹਿਰ
ਮ੍ਰਿਤਕ ਦੇ ਰਿਸ਼ਤੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਪਿੰਡ ਦਰਾਜ ਦਾ ਰਹਿਣ ਵਾਲਾ 32 ਸਾਲਾ ਜਗਤਾਰ ਸਿੰਘ ਅੱਜ ਸਵੇਰੇ ਪਿੰਡ ਵਿੱਚ ਲੱਗੇ ਧਾਰਮਿਕ ਡੇਰੇ ਵਿੱਚ ਸੇਵਾ ਕਰ ਰਿਹਾ ਸੀ। ਇਸ ਤੋਂ ਬਾਅਦ ਉਹ ਕਿਸੇ ਕੰਮ ਲਈ ਬਰਨਾਲਾ ਆ ਗਿਆ। ਜਿਸ ਦੌਰਾਨ ਉਸ ਦੀ ਚੱਲਦੀ ਗੱਡੀ ਨੂੰ ਅੱਗ ਲੱਗ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਿਸ ਕਾਰਨ ਸਾਰਾ ਘਰ ਬਰਬਾਦ ਹੋ ਗਿਆ ਹੈ, ਕਿਉਂਕਿ ਘਰ ਵਿਚ ਉਹ ਇਕੱਲਾ ਹੀ ਕਮਾਉਣ ਵਾਲਾ ਸੀ। ਉਸ ਦੇ 10-12 ਸਾਲ ਦੇ ਦੋ ਛੋਟੇ ਬੱਚੇ ਹਨ।
ਇਹ ਵੀ ਪੜ੍ਹੋ: Fazilka News: ਫਾਜ਼ਿਲਕਾ 'ਚ ਕੀਰਤਨ ਦੌਰਾਨ ਸ਼ਰਧਾਲੂ ਦੀ ਜੇਬ 'ਚੋਂ ਔਰਤ ਨੇ ਕੱਢੇ 35 ਹਜ਼ਾਰ ਰੁਪਏ
ਫਾਇਰ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਚੱਲਦੀ ਆਲਟੋ ਕਾਰ ਨੂੰ ਅੱਗ ਲੱਗ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਗਰਮੀ ਕਾਰਨ ਤਾਪਮਾਨ ਬਹੁਤ ਜ਼ਿਆਦਾ ਹੈ। ਜਿਸ ਕਾਰਨ ਅੱਗ ਲੱਗਣ ਦੀ ਸੰਭਾਵਨਾ ਵੱਧ ਜਾਂਦੀ ਹੈ। ਜਿਸ ਕਾਰਨ ਲੋਕਾਂ ਨੂੰ ਦੁਪਹਿਰ ਵੇਲੇ ਵਾਹਨਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਐਸਐਚਓ ਨਿਰਮਲ ਸਿੰਘ ਨੇ ਦੱਸਿਆ ਕਿ ਬਰਨਾਲਾ ਦੇ ਮੋਗਾ ਬਾਈਪਾਸ ’ਤੇ ਇੱਕ ਆਲਟੋ ਕਾਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਆਮ ਲੋਕਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਗੱਡੀ ਵਿੱਚ ਇੱਕ ਵਿਅਕਤੀ ਸਵਾਰ ਸੀ, ਜੋ ਪੂਰੀ ਤਰ੍ਹਾਂ ਸੜ ਗਿਆ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਮ੍ਰਿਤਕ ਦੀ ਪਛਾਣ ਗੱਡੀ ਦੇ ਨੰਬਰ ਤੋਂ ਹੋ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
(For more Punjabi news apart from A terrible fire broke out in a moving car due to heat , stay tuned to Rozana Spokesman)