Kapurthala News: ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ, ਨਵੇਂ ਬਣ ਰਹੇ ਘਰ ਦਾ ਸਮਾਨ ਲੈਣ ਲਈ ਗਿਆ ਸੀ ਸ਼ਹਿਰ
Published : Jun 16, 2024, 3:49 pm IST
Updated : Jun 16, 2024, 3:49 pm IST
SHARE ARTICLE
A young man died after the tractor overturned Kapurthala News in punjabi
A young man died after the tractor overturned Kapurthala News in punjabi

Kapurthala News: ਨਵੇਂ ਬਣੇ ਘਰ ਵਿਚ ਬੈਠਣਾ ਹੋਇਆ ਨਾ ਨਸੀਬ

A young man died after the tractor overturned Kapurthala News in punjabi: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਉਪਮੰਡਲ ਦੇ ਪਿੰਡ ਮਹੀਵਾਲ 'ਚ ਟਰੈਕਟਰ ਪਲਟਣ ਨਾਲ 32 ਸਾਲਾ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Fazilka News: ਫਾਜ਼ਿਲਕਾ 'ਚ ਕੀਰਤਨ ਦੌਰਾਨ ਸ਼ਰਧਾਲੂ ਦੀ ਜੇਬ 'ਚੋਂ ਔਰਤ ਨੇ ਕੱਢੇ 35 ਹਜ਼ਾਰ ਰੁਪਏ  

ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਮਹੀਵਾਲ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਨਵਾਂ ਘਰ ਬਣਾਉਣ ਲਈ ਕਿਸੇ ਕੰਮ ਲਈ ਟਰੈਕਟਰ ’ਤੇ ਸਵਾਰ ਹੋ ਕੇ ਘਾਟ ’ਤੇ ਜਾ ਰਿਹਾ ਸੀ। ਫਿਰ ਕਿਸੇ ਕਾਰਨ ਟਰੈਕਟਰ ਬੇਕਾਬੂ ਹੋ ਕੇ ਘਾਟ ਤੋਂ ਹੇਠਾਂ ਡਿੱਗ ਕੇ ਪਲਟ ਗਿਆ। ਇਸ ਹਾਦਸੇ ਵਿੱਚ ਗੁਰਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਲੋਕ ਹੋਏ ਗਰਮੀ ਤੋਂ ਪਰੇਸ਼ਾਨ, ਤਾਪਮਾਨ 45 ਡਿਗਰੀ ਤੋਂ ਪਾਰ, ਵਧੀ ਬਿਜਲੀ ਦੀ ਮੰਗ  

ਗੁਰਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਗੁਰਵਿੰਦਰ ਸਿੰਘ ਦੀ ਪਤਨੀ ਅਤੇ ਦੋ ਬੱਚੇ ਹਨ। ਜਿਸ ਵਿੱਚ ਇੱਕ ਲੜਕਾ 10 ਸਾਲ ਅਤੇ ਇੱਕ ਲੜਕੀ 7 ਸਾਲ ਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਸ ਨੇ ਇਹ ਵੀ ਦੱਸਿਆ ਕਿ ਗੁਰਵਿੰਦਰ ਸਿੰਘ ਬਹੁਤ ਹੀ ਮਿਹਨਤੀ ਨੌਜਵਾਨ ਸੀ ਅਤੇ ਉਸ ਦੇ ਭਰਾ ਦੇ ਵਿਦੇਸ਼ ਜਾਣ ਤੋਂ ਬਾਅਦ ਘਰ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਉਸ 'ਤੇ ਆ ਗਈਆਂ ਸਨ। ਕਈ ਸਾਲਾਂ ਦੀ ਮਿਹਨਤ ਤੋਂ ਬਾਅਦ ਉਹ ਨਵਾਂ ਘਰ ਬਣਾਉਣ ਵਿਚ ਰੁੱਝ ਗਿਆ ਸੀ।

(For more Punjabi news apart from A young man died after the tractor overturned Kapurthala News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement