Anmol Gagan Maan Marriage: ਮੰਤਰੀ ਅਨਮੋਲ ਗਗਨ ਦਾ ਸ਼ਹਿਬਾਜ਼ ਸੋਹੀ ਨਾਲ ਹੋਇਆ ਵਿਆਹ
Published : Jun 16, 2024, 12:00 pm IST
Updated : Jun 16, 2024, 1:28 pm IST
SHARE ARTICLE
Anmol Gagan Maan Marriage News in punjabi
Anmol Gagan Maan Marriage News in punjabi

Anmol Gagan Maan Marriage:  ਸ਼ਹਿਬਾਜ਼ ਸੋਹੀ ਨਾਲ ਲਈਆਂ ਲਾਵਾਂ

Anmol Gagan Maan Marriage News:  ਪੰਜਾਬ ਦੇ ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦੇ  ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਆਨੰਦ ਕਾਰਜ਼ ਹੋਏ ਹਨ। ਇਸ ਮੌਕੇ ਦੋਵਾਂ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।

Anmol Gagan Maan Marriage News in punjabi Anmol Gagan Maan Marriage News in punjabi

 

ਹੁਣ ਨਵੇਂ ਵਿਆਹੇ ਜੋੜੇ ਮੈਰਿਜ ਪੈਲੇਸ ਚਲੇ ਗਏ ਹਨ। ਜਿੱਥੇ ਰਿਸੈਪਸ਼ਨ ਪਾਰਟੀ ਰੱਖੀ ਗਈ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਰਾਜਨੀਤੀ ਦੇ ਖੇਤਰ ਦੇ ਕਈ ਮਸ਼ਹੂਰ ਲੋਕਾਂ ਦੇ ਇਸ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ ਸ਼ਾਮ ਪੰਜ ਵਜੇ ਡੋਲੀ ਰਵਾਨਾ ਹੋਵੇਗੀ।

Anmol Gagan Maan Marriage News in punjabi Anmol Gagan Maan Marriage News in punjabi

ਅਨਮੋਲ ਗਗਨ ਮਾਨ ਦਾ ਪਰਿਵਾਰ ਮੂਲ ਰੂਪ ਵਿੱਚ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਹਾਲਾਂਕਿ ਉਨ੍ਹਾਂ ਦਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ 'ਚ ਹੀ ਬੀਤਿਆ ਹੈ। ਇਸ ਦੇ ਨਾਲ ਹੀ ਉਸ ਨੇ ਆਪਣੀ ਪੜ੍ਹਾਈ ਚੰਡੀਗੜ੍ਹ ਤੋਂ ਕੀਤੀ। ਇਸ ਤੋਂ ਬਾਅਦ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਆਈ। ਉਸ ਨੇ ਇੱਕ ਤੋਂ ਬਾਅਦ ਇੱਕ ਕਈ ਪੰਜਾਬੀ ਐਲਬਮਾਂ ਵਿੱਚ ਕੰਮ ਕੀਤਾ। ਅਨਮੋਲ ਗਗਨ ਮਾਨ ਨੇ ਸਾਲ 2022 ਵਿੱਚ ਪਹਿਲੀ ਵਾਰ ਖਰੜ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ।

Anmol Gagan Maan Marriage News in punjabi Anmol Gagan Maan Marriage News in punjabi

ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦਿਆਂ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਸੌਂਪਿਆ ਗਿਆ। ਉਹ ਸੈਰ ਸਪਾਟਾ ਵਿਭਾਗ ਨੂੰ ਸੰਭਾਲ ਰਹੇ ਹਨ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Anmol Gagan Maan Marriage News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement