
ਸਮਰਾਲਾ ਅਤੇ ਨੂਹ ’ਚ ਤਾਪਮਾਨ ਕ੍ਰਮਵਾਰ 47.2 ਅਤੇ 46.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ
ਚੰਡੀਗੜ੍ਹ: ਹਰਿਆਣਾ ਅਤੇ ਪੰਜਾਬ ’ਚ ਐਤਵਾਰ ਨੂੰ ਗਰਮੀ ਦਾ ਕਹਿਰ ਜਾਰੀ ਰਿਹਾ ਅਤੇ ਸਮਰਾਲਾ ਅਤੇ ਨੂਹ ’ਚ ਤਾਪਮਾਨ ਕ੍ਰਮਵਾਰ 47.2 ਡਿਗਰੀ ਸੈਲਸੀਅਸ ਅਤੇ 46.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦਸਿਆ ਕਿ ਤੇਜ਼ ਗਰਮੀ ਨੇ ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਨੂੰ ਵੀ ਪ੍ਰਭਾਵਤ ਕੀਤਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 44.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ’ਚ ਲੁਧਿਆਣਾ ਦੇ ਸਮਰਾਲਾ ’ਚ ਗਰਮੀ ਜਾਰੀ ਰਹੀ, ਜਦਕਿ ਹਰਿਆਣਾ ਦਾ ਨੂਹ ਸੱਭ ਤੋਂ ਗਰਮ ਸਥਾਨ ਰਿਹਾ। ਹਰਿਆਣਾ ਦੇ ਫਰੀਦਾਬਾਦ ਅਤੇ ਸਿਰਸਾ ਸਮੇਤ ਹੋਰ ਥਾਵਾਂ ’ਤੇ ਗਰਮੀ ਦੀ ਸਥਿਤੀ ਬਣੀ ਰਹੀ। ਫਰੀਦਾਬਾਦ ’ਚ ਵੱਧ ਤੋਂ ਵੱਧ ਤਾਪਮਾਨ 46.4 ਡਿਗਰੀ ਸੈਲਸੀਅਸ ਅਤੇ ਸਿਰਸਾ ’ਚ 46.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮਹਿੰਦਰਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 45.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਹਿਸਾਰ ’ਚ ਵੱਧ ਤੋਂ ਵੱਧ ਤਾਪਮਾਨ 45.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗਰਮ ਮੌਸਮ ਨੇ ਗੁਰੂਗ੍ਰਾਮ ਅਤੇ ਕੁਰੂਕਸ਼ੇਤਰ ਨੂੰ ਵੀ ਪ੍ਰਭਾਵਤ ਕੀਤਾ। ਗੁਰੂਗ੍ਰਾਮ ’ਚ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਸੈਲਸੀਅਸ ਅਤੇ ਕੁਰੂਕਸ਼ੇਤਰ ’ਚ 44.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਦਸਿਆ ਕਿ ਰੋਹਤਕ ’ਚ ਵੱਧ ਤੋਂ ਵੱਧ ਤਾਪਮਾਨ 45.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਬਾਲਾ ’ਚ ਵੱਧ ਤੋਂ ਵੱਧ ਤਾਪਮਾਨ 44.9 ਡਿਗਰੀ ਸੈਲਸੀਅਸ ਅਤੇ ਕਰਨਾਲ ’ਚ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਦੇ ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 46.3 ਡਿਗਰੀ ਸੈਲਸੀਅਸ ਅਤੇ ਪਠਾਨਕੋਟ ’ਚ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਲੁਧਿਆਣਾ (44.6 ਡਿਗਰੀ ਸੈਲਸੀਅਸ), ਪਟਿਆਲਾ (45.5 ਡਿਗਰੀ ਸੈਲਸੀਅਸ), ਗੁਰਦਾਸਪੁਰ (46 ਡਿਗਰੀ ਸੈਲਸੀਅਸ) ਅਤੇ ਫਿਰੋਜ਼ਪੁਰ (44.3 ਡਿਗਰੀ ਸੈਲਸੀਅਸ) ਦਾ ਸਥਾਨ ਰਿਹਾ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 18 ਜੂਨ ਨੂੰ ਹਰਿਆਣਾ ਅਤੇ ਚੰਡੀਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਅਤੇ 19-21 ਜੂਨ ਦੌਰਾਨ ਕੁੱਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। 17 ਜੂਨ ਨੂੰ ਪੰਜਾਬ ਦੇ ਵੱਖ-ਵੱਖ ਥਾਵਾਂ ’ਤੇ ਅਤੇ 18-21 ਜੂਨ ਦੌਰਾਨ ਕੁੱਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।