Punjab News: ਹਿਮਾਚਲ 'ਚ ਹਮਲੇ ਦਾ ਸ਼ਿਕਾਰ ਹੋਏ NRI ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ 
Published : Jun 16, 2024, 2:42 pm IST
Updated : Jun 16, 2024, 2:42 pm IST
SHARE ARTICLE
Minister Kuldeep Dhaliwal came to meet the NRI family who were attacked in Himachal
Minister Kuldeep Dhaliwal came to meet the NRI family who were attacked in Himachal

ਕਿਹਾ- ਹਿਮਾਚਲ 'ਚ ਪੰਜਾਬੀ ਜੋੜੇ 'ਤੇ ਹੋਏ ਹਮਲੇ ਖ਼ਿਲਾਫ਼ ਪੰਜਾਬ ਪੁਲਸ ਦਰਜ ਕਰੇਗੀ ਐਫਆਈਆਰ

 

Punjab News: ਚੰਡੀਗੜ੍ਹ -ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹਿਮਾਚਲ ਦੇ ਡਲਹੌਜ਼ੀ ਵਿੱਚ ਭੀੜ ਦੇ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਮੰਤਰੀ ਧਾਲੀਵਾਲ ਨੇ ਪੀੜਤ ਪਰਿਵਾਰ ਨੂੰ ਸਰਕਾਰ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਹਿਮਾਚਲ 'ਚ ਪੰਜਾਬੀ ਜੋੜੇ 'ਤੇ ਹੋਏ ਹਮਲੇ ਦੇ ਮਾਮਲੇ 'ਚ ਪੰਜਾਬ ਪੁਲਿਸ ਜ਼ੀਰੋ ਐਫਆਈਆਰ ਦਰਜ ਕਰੇਗੀ। ਇਸ ਦੇ ਲਈ ਮੈਂ ਪੀੜਤ ਪਰਿਵਾਰ ਨੂੰ ਪੁਲਿਸ ਨੂੰ ਬਿਆਨ ਦੇਣ ਲਈ ਕਿਹਾ ਹੈ ਤਾਂ ਜੋ ਘਟਨਾ ਸਬੰਧੀ ਆਪਣਾ ਪੱਖ ਸਹੀ ਢੰਗ ਨਾਲ ਪੇਸ਼ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਮੈਂ ਹਿਮਾਚਲ ਦੇ ਡੀਜੀਪੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਮੈਨੂੰ ਦੱਸਿਆ ਗਿਆ ਕਿ ਉਹ ਫ਼ਿਲਹਾਲ ਸੂਬੇ ਤੋਂ ਬਾਹਰ ਹਨ। ਧਾਲੀਵਾਲ ਨੇ ਕਿਹਾ ਕਿ ਅਸੀਂ ਇੱਕ-ਦੋ ਦਿਨਾਂ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਮਿਲ ਕੇ ਐਫਆਈਆਰ ਦੀ ਕਾਪੀ ਉਨ੍ਹਾਂ ਨੂੰ ਸੌਂਪਾਂਗੇ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਾਂਗੇ, ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ।

ਉਨ੍ਹਾਂ ਕਿਹਾ ਕਿ ਇਹ ਘਟਨਾ ਅਤਿ ਨਿੰਦਣਯੋਗ ਹੈ। ਹਰ ਰੋਜ਼ ਪੰਜਾਬ ਤੋਂ ਹਜ਼ਾਰਾਂ ਲੋਕ ਸ਼ਿਮਲਾ, ਮਨਾਲੀ, ਕਸੌਲੀ ਅਤੇ ਡਲਹੌਜ਼ੀ ਵਰਗੇ ਸੈਰ-ਸਪਾਟਾ ਸਥਾਨਾਂ 'ਤੇ ਜਾਂਦੇ ਹਨ। ਹਿਮਾਚਲ ਪ੍ਰਦੇਸ਼ ਦੀ ਅਰਥਵਿਵਸਥਾ ਵੀ ਕਾਫ਼ੀ ਹੱਦ ਤੱਕ ਸੈਰ-ਸਪਾਟੇ 'ਤੇ ਨਿਰਭਰ ਹੈ। ਅਜਿਹੀਆਂ ਘਟਨਾਵਾਂ ਸੈਲਾਨੀਆਂ ਦੇ ਮਨਾਂ ਵਿੱਚ ਡਰ ਅਤੇ ਸ਼ੱਕ ਪੈਦਾ ਕਰਨਗੀਆਂ। ਇਸ ਲਈ ਹਿਮਾਚਲ ਸਰਕਾਰ ਨੂੰ ਇਸ ਘਟਨਾ ਨੂੰ ਗੰਭੀਰਤਾ ਨਾਲ ਵਿਚਾਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਦੱਸ ਦੇਈਏ ਕਿ ਬੀਤੇ ਸ਼ਨੀਵਾਰ ਨੂੰ ਪੰਜਾਬ ਮੂਲ ਦੇ ਐਨਆਰਆਈ ਕੰਵਲਜੀਤ ਸਿੰਘ ਨੇ ਦੋਸ਼ ਲਗਾਇਆ ਸੀ ਕਿ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਦੌਰਾਨ ਕੁੱਝ ਲੋਕਾਂ ਨੇ ਉਸਦੇ ਅਤੇ ਉਸਦੇ ਪਰਿਵਾਰ ਨਾਲ ਕੁੱਟਮਾਰ ਕਰ ਦਿੱਤੀ। ਉਸ ਨੇ ਖੇਤਰੀ ਭੇਦਭਾਵ ਦਾ ਵੀ ਦੋਸ਼ ਲਾਇਆ ਅਤੇ ਕਿਹਾ ਕਿ ਉਸ 'ਤੇ ਕਰੀਬ 100 ਲੋਕਾਂ ਨੇ ਹਮਲਾ ਕੀਤਾ ਸੀ।

ਉਸ ਨੇ ਹਿਮਾਚਲ ਪੁਲਿਸ 'ਤੇ ਘਟਨਾ ਦੀ ਵੀਡੀਓ ਨੂੰ ਜ਼ਬਰਦਸਤੀ ਡਿਲੀਟ ਕਰਨ ਦਾ ਵੀ ਦੋਸ਼ ਲਗਾਇਆ ਹੈ। ਫ਼ਿਲਹਾਲ ਪੀੜਤ ਜੋੜਾ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ। ਕੰਵਲਜੀਤ ਸਿੰਘ 25 ਸਾਲਾਂ ਤੋਂ ਸਪੇਨ ਵਿੱਚ ਰਹਿ ਰਿਹਾ ਹੈ। ਉਹ ਹਾਲ ਹੀ ਵਿੱਚ ਪੰਜਾਬ ਪਰਤਿਆ ਹੈ। ਉਸ ਨੇ ਦੱਸਿਆ ਕਿ ਉਹ ਦੋ ਦਿਨ ਪਹਿਲਾਂ ਆਪਣੀ ਸਪੈਨਿਸ਼ ਪਤਨੀ ਅਤੇ ਰਿਸ਼ਤੇਦਾਰ ਨਾਲ ਡਲਹੌਜ਼ੀ ਘੁੰਮਣ ਗਿਆ ਸੀ।

ਇਸ ਘਟਨਾ ਨੂੰ ਲੈ ਕੇ ਸਿਆਸੀ ਵਿਵਾਦ ਵੀ ਖੜ੍ਹਾ ਹੋ ਗਿਆ ਹੈ।  ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਐਨਆਰਆਈ ਵਿਅਕਤੀ ’ਤੇ ਕੁੱਟਮਾਰ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਹਰ ਹਾਲਤ ਵਿੱਚ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਨਾਲ ਖੜ੍ਹੀ ਹੈ। ਇਸ ਮਾਮਲੇ ਵਿੱਚ  ਬਣਦੀ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nihang Singhs Hungama at Suba Singh Antim Ardas: Suba Singh ਦੀ Antim Ardas 'ਤੇ ਪਹੁੰਚ ਗਏ Nihang Singh

26 Sep 2025 3:26 PM

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM

Malerkotla illegal slums : ਗੈਰ-ਕਾਨੂੰਨੀ slums ਹਟਾਉਣ ਗਈ Police 'ਤੇ ਭੜਕੇ ਲੋਕ, ਗਰਮਾ-ਗਰਮੀ ਵਾਲਾ ਹੋਇਆ ਮਾਹੌਲ

25 Sep 2025 3:14 PM

Story Of 8-Year-Old Boy Abhijot singh With Kidney Disorder No more |Flood Punjab |Talwandi Rai Dadu

25 Sep 2025 3:14 PM

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM
Advertisement