Phagwara Tractor News: ਪੁਲਿਸ ਦੀ ਸਖ਼ਤਾਈ ਤੋਂ ਬਾਅਦ ਵੀ ਨੀ ਸੁਧਰਦੇ ਲੋਕ, ਲਗਾਈ ਟਰੈਕਟਰਾਂ ਨਾਲ ਰੇਸ, ਭੀੜ 'ਤੇ ਪਲਟਿਆ ਟਰੈਕਟਰ
Published : Jun 16, 2024, 10:30 am IST
Updated : Jun 16, 2024, 10:37 am IST
SHARE ARTICLE
Phagwara Tractor Race News in punjabi
Phagwara Tractor Race News in punjabi

Phagwara Tractor News: 5 ਲੋਕ ਹੋਏ ਗੰਭੀਰ ਜ਼ਖ਼.ਮੀ

Phagwara Tractor Race News in punjabi  : ਪੰਜਾਬ ਵਿੱਚ ਟਰੈਕਟਰਾਂ ਨਾਲ ਸਟੰਟ ਕਰਨ ਅਤੇ ਰੇਸ ਕਰਨ ਦਾ ਰੁਝਾਨ ਸ਼ੁਰੂ ਤੋਂ ਹੀ ਚੱਲਿਆ ਆ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਕਾਰਨ ਕਈ ਵੱਡੇ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਪਰ ਫਿਰ ਵੀ ਅਜਿਹੀਆਂ ਖੇਡਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ ਹੀ ਇੱਕ ਮਾਮਲਾ ਜਲੰਧਰ ਨਾਲ ਲੱਗਦੇ ਫਗਵਾੜਾ ਤੋਂ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: Haryana News: ਗਰਮੀਆਂ ਕਰਕੇ ਪਹਾੜਾਂ ਵਿਚ ਘੁੰਮਣ ਗਏ ਤਿੰਨ ਜਿਗਰੀ ਯਾਰਾਂ ਦੀ ਸੜਕ ਹਾਦਸੇ ਵਿਚ ਮੌਤ  

ਟਰੈਕਟਰ ਨਾਲ ਰੇਸ ਕਰ ਰਹੇ ਵਿਅਕਤੀ ਦਾ ਟਰੈਕਟਰ ਅਚਾਨਕ ਬੇਕਾਬੂ ਹੋ ਗਿਆ। ਜਿਸ ਤੋਂ ਬਾਅਦ ਉਕਤ ਟਰੈਕਟਰ ਨੇ ਰੇਸ ਦੇਖਣ ਲਈ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ 'ਚ ਕਰੀਬ 5 ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਖੁਸ਼ਕਿਸਮਤੀ ਰਹੀ ਕਿ ਇਸ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਸ ਪੂਰੀ ਘਟਨਾ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਫਿਲਹਾਲ ਫਗਵਾੜਾ ਪੁਲਿਸ ਨੇ ਇਸ ਮਾਮਲੇ 'ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਐਸਪੀ ਫਗਵਾੜਾ ਨੇ ਮੌਕੇ ’ਤੇ ਪਹੁੰਚ ਕੇ ਤਿੰਨ ਟਰੈਕਟਰ ਵੀ ਕਬਜ਼ੇ ਵਿੱਚ ਲਏ। ਹਾਲਾਂਕਿ ਇਸ ਘਟਨਾ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣੀਆਂ ਬਾਕੀ ਹਨ।

ਇਹ ਵੀ ਪੜ੍ਹੋ: Gurugram News: ਗੁਰੂਗ੍ਰਾਮ 'ਚ ਟ੍ਰੈਫਿਕ ਪੁਲਿਸ ਵਾਲਿਆਂ ਲਈ AC ਜੈਕਟਾਂ, ਗਰਮੀ ਤੋਂ ਬਚਾਅ ਲਈ ਬਰਫ ਦੇ ਪੈਡ 'ਤੇ ਲੱਗੇ ਪੱਖੇ

ਡੀਐਸਪੀ ਫਗਵਾੜਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਟਰੈਕਟਰ ਦੀ ਰੇਸ ਚੱਲ ਰਹੀ ਸੀ ਅਤੇ ਉਸ ਦੌਰਾਨ ਇਹ ਹਾਦਸਾ ਵਾਪਰ ਗਿਆ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ। ਪੁਲਿਸ ਨੂੰ ਦੇਖਦੇ ਹੀ ਸਾਰੀ ਭੀੜ ਮੌਕੇ ਤੋਂ ਭੱਜ ਗਈ। ਮੌਕੇ ਤੋਂ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਤਿੰਨ ਜ਼ਖ਼ਮੀਆਂ ਨੂੰ ਫਗਵਾੜਾ ਅਤੇ ਜਲੰਧਰ ਦੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ:  T20 World Cup: England ਨੇ Namibia ਨੂੰ 41 ਦੌੜਾਂ ਨਾਲ ਹਰਾਇਆ, ਸੁਪਰ 8 ਵਿਚ ਜਾਣ ਦੀ ਉਮੀਦ ਕਾਇਮ

ਘਟਨਾ ਵਿੱਚ ਜ਼ਖ਼ਮੀ ਹੋਏ ਰਤਨ ਸਿੰਘ ਨੇ ਦੱਸਿਆ ਕਿ ਮੈਂ ਤੇ ਮੇਰਾ ਦੋਸਤ ਸਾਈਡ ’ਤੇ ਖੜ੍ਹੇ ਹੋ ਕੇ ਟਰੈਕਟਰ ਦੀ ਦੌੜ ਦੇਖ ਰਹੇ ਸੀ। ਟਰੈਕਟਰਾਂ ਦੀ ਦੌੜ ਵਿੱਚ ਦੋ ਟਰੈਕਟਰ ਦੌੜ ਲਗਾ ਰਹੇ ਸਨ। ਇਸ ਦੌਰਾਨ ਇਕ ਟਰੈਕਟਰ ਬੇਕਾਬੂ ਹੋ ਕੇ ਸਾਡੇ ਵੱਲ ਆਣ ਲੱਗਾ। ਇਸ ਤੋਂ ਪਹਿਲਾਂ ਕਿ ਅਸੀਂ ਕੁਝ ਸਮਝ ਪਾਉਂਦੇ, ਉਕਤ ਟਰੈਕਟਰ ਸਾਡੇ ਉੱਪਰ ਆ ਗਿਆ। ਰਤਨ ਸਿੰਘ ਨੇ ਦੱਸਿਆ ਕਿ ਉਕਤ ਟਰੈਕਟਰ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ, ਜਿਸ ਕਾਰਨ ਉਸ ਦਾ ਦੋਸਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਿਆ ਅਤੇ ਪਰਿਵਾਰ ਵਾਲਿਆਂ ਨੂੰ ਇਸ ਦੀ ਸੂਚਨਾ ਦਿੱਤੀ ਗਈ। ਇਸ ਘਟਨਾ 'ਚ ਉਸ ਦਾ ਦੋਸਤ ਅਮਿਤ ਵੀ ਗੰਭੀਰ ਜ਼ਖ਼ਮੀ ਹੋ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
 

ਡੀਐੱਸਪੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਗਵਾੜਾ ਦੇ ਪਿੰਡ ਡੋਮੇਲੀ ਵਿੱਚ ਨਾਜਾਇਜ਼ ਟਰੈਕਟਰ ਰੇਸ ਚੱਲ ਰਹੀ ਹੈ ਅਤੇ ਉਸ ਥਾਂ 'ਤੇ ਹਾਦਸਾ ਵਾਪਰ ਗਿਆ ਹੈ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ। ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਤਿੰਨ ਟਰੈਕਟਰ ਜ਼ਬਤ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਿਸ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਜਾ ਰਹੀ ਹੈ।

(For more Punjabi news apart from Phagwara Tractor News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement