Punjab Weather Update: ਪੰਜਾਬ 'ਚ ਲੋਕ ਹੋਏ ਗਰਮੀ ਤੋਂ ਪਰੇਸ਼ਾਨ, ਤਾਪਮਾਨ 45 ਡਿਗਰੀ ਤੋਂ ਪਾਰ, ਵਧੀ ਬਿਜਲੀ ਦੀ ਮੰਗ
Published : Jun 16, 2024, 1:24 pm IST
Updated : Jun 16, 2024, 1:24 pm IST
SHARE ARTICLE
Punjab Weather Update News
Punjab Weather Update News

Punjab Weather Update: ਫਾਜ਼ਿਲਕਾ 'ਚ ਸਭ ਤੋਂ ਵੱਧ ਗਰਮੀ

Punjab Weather Update News: ਪੰਜਾਬ ਦੇ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 2 ਦਿਨਾਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ ਵਿੱਚ ਸਭ ਤੋਂ ਵੱਧ ਤਾਪਮਾਨ 47.1 ਡਿਗਰੀ ਦਰਜ ਕੀਤਾ ਗਿਆ। ਸਾਰੇ ਜ਼ਿਲ੍ਹੇ 42 ਡਿਗਰੀ ਨੂੰ ਪਾਰ ਕਰ ਰਹੇ ਹਨ, 10 ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Atishi Marlena : 'ਦਿੱਲੀ 'ਚ ਪਾਣੀ ਦੀ ਸਮੱਸਿਆ ਨੂੰ ਵਧਾਉਣ ਲਈ ਸਾਜ਼ਿਸ਼ ਰਚੀ ਗਈ...', ਆਤਿਸ਼ੀ ਨੇ ਪਾਣੀ ਸੰਕਟ 'ਤੇ ਲਾਏ ਗੰਭੀਰ ਦੋਸ 

ਹਾਲਾਂਕਿ 24 ਘੰਟਿਆਂ 'ਚ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤਾਪਮਾਨ ਆਮ ਦਿਨਾਂ ਨਾਲੋਂ 6.6 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਬਿਜਲੀ ਦੀ ਮੰਗ ਕਾਫੀ ਵਧ ਗਈ ਹੈ। ਬਿਜਲੀ ਦੀ ਮੰਗ 15425 ਮੈਗਾਵਾਟ ਤੱਕ ਪਹੁੰਚ ਗਈ, ਜਦੋਂ ਕਿ ਪਿਛਲੇ ਸਾਲ ਇਹ ਮੰਗ 9051 ਮੈਗਾਵਾਟ ਸੀ। ਇਸ ਦੇ ਨਾਲ ਹੀ ਰੋਪੜ ਯੂਨਿਟ ਵੀ ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ। ਇਸ ਕਾਰਨ ਬਿਜਲੀ ਸੰਕਟ ਪੈਦਾ ਹੋ ਗਿਆ।

ਇਹ ਵੀ ਪੜ੍ਹੋ: Lodowal Toll Plaza Free: ਪੰਜਾਬ ਦੇ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਰਵਾਇਆ ਫਰੀ, ਬਿਨਾਂ ਟੈਕਸ ਭਰੇ ਲੰਘ ਰਹੇ ਵਾਹਨ 

ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਗਰਮੀ ਦਾ ਔਰੇਂਜ ਅਲਰਟ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ। ਜਦੋਂਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਧਰ, ਮੌਸਮ ਵਿਭਾਗ ਨੇ ਲੁਧਿਆਣਾ ਅਤੇ ਪਟਿਆਲਾ ਵਿੱਚ ਸਖ਼ਤ ਗਰਮੀ ਪੈਣ ਦੀ ਸੂਚਨਾ ਦਿੱਤੀ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਹੀਟ ਵੇਵ ਦੇ ਹਾਲਾਤ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: Anmol Gagan Maan Marriage: ਮੰਤਰੀ ਅਨਮੋਲ ਗਗਨ ਦਾ ਸ਼ਹਿਬਾਜ਼ ਸੋਹੀ ਨਾਲ ਹੋਇਆ ਵਿਆਹ 

ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਫਾਜ਼ਿਲਕਾ ਵਿੱਚ 47.1 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ 44.4 ਡਿਗਰੀ, ਲੁਧਿਆਣਾ 44.3 ਡਿਗਰੀ, ਪਟਿਆਲਾ 45.1 ਡਿਗਰੀ, ਗੁਰਦਾਸਪੁਰ 46.5 ਡਿਗਰੀ, ਐਸ.ਬੀ.ਐਸ.ਨਗਰ 42.8 ਡਿਗਰੀ, ਫਰੀਦਕੋਟ 44.7 ਡਿਗਰੀ, ਫ਼ਿਰੋਜ਼ਪੁਰ 42.9 ਡਿਗਰੀ, ਜਲੰਧਰ 42.1 ਡਿਗਰੀ, ਮੋਹਾਲੀ 4.34 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ 'ਚ ਤਾਪਮਾਨ 'ਚ ਘੱਟੋ-ਘੱਟ 0.3 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 4.6 ਡਿਗਰੀ ਜ਼ਿਆਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjab Weather Update News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement