Ludhiana West by-election: ਮੁੱਖ ਚੋਣ ਅਧਿਕਾਰੀ ਵੱਲੋਂ ਡੀਸੀ ਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਚੌਕਸੀ ਰੱਖਣ ਦੇ ਨਿਰਦੇਸ਼
Published : Jun 16, 2025, 3:24 pm IST
Updated : Jun 16, 2025, 3:25 pm IST
SHARE ARTICLE
Ludhiana West by-election: Chief Electoral Officer directs DC and Police Commissioner to be vigilant before voting
Ludhiana West by-election: Chief Electoral Officer directs DC and Police Commissioner to be vigilant before voting

ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼

Ludhiana West by-election:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਜ਼ਿਮਨੀ ਚੋਣ ਪ੍ਰਕਿਰਿਆ ਦੇ ਅੰਤਿਮ ਪੜਾਅ ਉੱਤੇ ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਲੀਡਰਾਂ ਨੂੰ 17 ਜੂਨ ਸ਼ਾਮ 6 ਵਜੇ ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਹਲਕਾ ਛੱਡਣ ਨੂੰ ਯਕੀਨੀ ਬਣਾਇਆ ਜਾਵੇ।  ਉਨ੍ਹਾਂ ਕਿਹਾ ਕਿ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸ਼ਰਾਬ, ਨਕਦੀ, ਡਰੱਗ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਜਾਂ ਵੰਡ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਜੇਕਰ ਨਕਦੀ ਜਾਂ ਹੋਰ ਕਿਸੇ ਵੀ ਤਰ੍ਹਾਂ ਦਾ ਸਮਾਨ ਵੰਡੇ ਜਾਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।  

ਮੁੱਖ ਚੋਣ ਅਧਿਕਾਰੀ ਨੇ ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ 'ਤੇ ਪੀਣ ਵਾਲੇ ਪਾਣੀ, ਛਬੀਲ, ਵੇਟਿੰਗ ਏਰੀਆ, ਪਖਾਨਿਆਂ ਅਤੇ ਸ਼ੈੱਡ ਸਮੇਤ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਜਾਰੀ ਕੀਤੀ ਗਈ ਐਡਵਾਇਜ਼ਰੀ ਦੀ ਪਾਲਣਾ ਲਈ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ।

ਸਿਬਿਨ ਸੀ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ, ਪੋਲਿੰਗ ਬੂਥਾਂ, ਸਟਰਾਂਗ ਰੂਮਾਂ, ਕਾਊਂਟਿੰਗ ਹਾਲ ਅਤੇ ਮੈਡੀਕਲ ਸਹੂਲਤਾਂ ਬਾਰੇ ਵੀ ਸਾਰੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਕਾਰਵਾਈ ਕੀਤੀ ਜਾਵੇ।  
 
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨੇ ਮੁੱਖ ਚੋਣ ਅਧਿਕਾਰੀ ਨੂੰ ਦੱਸਿਆ ਕਿ ਜ਼ਿਮਨੀ ਚੋਣ ਲਈ ਹਰ ਪ੍ਰਕਾਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵੀ ਨਿਰਦੇਸ਼ ਅੱਜ ਵਾਲੀ ਮੀਟਿੰਗ ਵਿੱਚ ਦਿੱਤੇ ਗਏ ਹਨ, ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇਗਾ।

ਮੀਟਿੰਗ ਦੌਰਾਨ ਐਡੀਸ਼ਨਲ ਸੀਈਓ ਹਰੀਸ਼ ਨਈਅਰ, ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਹਾਜ਼ਰ ਸਨ।

 ਹਲਕੇ ਦੇ ਕੁੱਲ ਵੋਟਰਾਂ, ਸੰਵੇਦਨਸ਼ੀਲ ਅਤੇ ਪੋਲਿੰਗ ਬੂਥਾਂ ਦੀ ਗਿਣਤੀ
 
ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਸੀਟ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ ਵਿੱਚੋਂ ਮਰਦ ਵੋਟਰਾਂ ਦੀ ਗਿਣਤੀ 89 ਹਜ਼ਾਰ 602, ਔਰਤ ਵੋਟਰਾਂ ਦੀ ਗਿਣਤੀ 84 ਹਜ਼ਾਰ 825 ਅਤੇ ਤੀਜੇ ਲਿੰਗ ਵਜੋਂ ਪਛਾਣੇ ਜਾਣ ਵਾਲੇ 10 ਵੋਟਰ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਲਈ 66 ਥਾਵਾਂ ਉੱਤੇ ਕੁੱਲ 194 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 10 ਮਾਡਲ ਪੋਲਿੰਗ ਬੂਥ, ਇੱਕ ਔਰਤਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਪੋਲਿੰਗ ਬੂਥ, ਇੱਕ ਵਾਤਾਵਰਣ ਅਨੁਕੂਲ "ਹਰਾ" ਪੋਲਿੰਗ ਬੂਥ ਅਤੇ ਇੱਕ ਪੀ.ਡਬਲਯੂ.ਡੀ ਸਟਾਫ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਪੋਲਿੰਗ ਬੂਥ ਸ਼ਾਮਲ ਹੈ। ਇਸ ਤੋਂ ਇਲਾਵਾ 13 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥ ਐਲਾਨਿਆ ਗਿਆ ਹੈ, ਜਿੱਥੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਬਜ਼ੁਰਗ, ਦਿਵਿਆਂਗ ਅਤੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨਾਲ ਪੀੜਤ ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਵੋਟਿੰਗ ਕਰਵਾਈ ਗਈ ਹੈ, ਜਿਸ ਵਿੱਚ ਕੁੱਲ 239 ਵੋਟਰਾਂ ਨੇ ਹਿੱਸਾ ਲਿਆ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ 23 ਜੂਨ ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਜਿਸ ਲਈ ਖਾਲਸਾ ਕਾਲਜ ਫਾਰ ਵੂਮੈਨ, ਲਧਿਆਣਾ ਨੂੰ ਕਾਊਂਟਿੰਗ ਸੈਂਟਰ ਬਣਾਇਆ ਗਿਆ ਹੈ।

(For more news apart from Ludhiana West by-election: Chief Electoral Officer directs DC and Police Commissioner to be vigilant before voting News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement