Punjab News: ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ
Published : Jun 16, 2025, 8:21 pm IST
Updated : Jun 16, 2025, 8:21 pm IST
SHARE ARTICLE
Punjab Cabinet Sub-Committee holds meetings with 12 employee unions, assures early action on legitimate demands
Punjab Cabinet Sub-Committee holds meetings with 12 employee unions, assures early action on legitimate demands

ਡਾ. ਰਵਜੋਤ ਸਿੰਘ ਵੱਲੋਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੇ ਗਏ ਉਸਾਰੂ ਵਿਚਾਰ-ਵਟਾਂਦਰੇ ਦੀ ਗਵਾਹੀ ਭਰੀ

Punjab Cabinet Sub-Committee holds meetings with 12 employee unions:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਲਗਭਗ ਚਾਰ ਘੰਟੇ ਚੱਲੀਆਂ ਮੀਟਿੰਗਾਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਰਵਜੋਤ ਸਿੰਘ ਵੱਲੋਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੇ ਗਏ ਉਸਾਰੂ ਵਿਚਾਰ-ਵਟਾਂਦਰੇ ਦੀ ਗਵਾਹੀ ਭਰੀ।

ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਸੈਂਟਰ ਆਫ ਟਰੇਡ ਯੂਨੀਅਨ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ, ਬੇਰੋਜਗਾਰ ਪੀ.ਐਸ.ਟੈਟ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਡੈਮੋਕੈਟਿਕ ਟੀਚਰਜ਼ ਫਰੰਟ, ਆਦਰਸ਼  ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ, ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ, ਮਾਣਭੱਤਾ ਵਰਕਰ ਸਾਂਝਾ ਮੋਰਚਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ, ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫੌਰ ਪੇਅ ਪੈਰਿਟੀ ਅਤੇ ਪੰਜਾਬ ਰੋਡਵੇਜ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸ਼ਾਮਿਲ ਸਨ।

ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਆਗੂਆਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਵਿੱਚ ਸ਼ਾਮਲ ਨੁਕਤਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਸਕੱਤਰ ਟਰਾਂਸਪੋਰਟ ਵਰੁਣ ਰੂਜਮ, ਸਕੱਤਰ ਪ੍ਰਸੋਨਲ ਗੁਰਪ੍ਰੀਤ ਕੌਰ ਸਪਰਾ ਅਤੇ ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਨੂੰ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਜਾਇਜ਼ ਮੰਗਾਂ ਦੇ ਹੱਲ ਲਈ ਸਮਾਂਬੱਧ ਢੰਗ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਇੰਨ੍ਹਾਂ ਨੂੰ ਨਿਰਪੱਖ ਢੰਗ ਨਾਲ ਸਮੇਂ ਸਿਰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਮੁਲਾਜਮਾਂ ਦੇ ਮਸਲਿਆਂ ਨੂੰ ਰਚਨਾਤਮਕ ਗੱਲਬਾਤ ਰਾਹੀਂ ਹੱਲ ਕਰਨ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

ਮੀਟਿੰਗ ਵਿੱਚ ਸ਼ਿਰਕਤ ਕਰਨ ਵਾਲੇ ਯੂਨੀਅਨ ਮੈਂਬਰਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਤੋਂ ਜੌਲੀ ਸਿੰਗਲਾ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਸੈਂਟਰ ਆਫ ਟਰੇਡ ਯੂਨੀਅਨ ਤੋਂ ਦੇਵ ਰਾਜ ਵਰਮਾ, ਮੱਖਣ ਸਿੰਘ, ਜਸਮੇਰ ਕੌਰ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਤੋਂ ਰਜਿੰਦਰ ਸਿੰਘ, ਪਰਵੀਨ ਸ਼ਰਮਾ, ਜਗਮੋਹਨ ਸਿੰਘ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ ਤੋਂ ਰਮਨਪ੍ਰੀਤ ਸਿੰਘ, ਮਲਕੀਅਤ ਸਿੰਘ, ਹਰਦੀਪ ਸਿੰਘ, ਬੇਰੋਜਗਾਰ ਪੀ.ਐਸ.ਟੈਟ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਤੋਂ ਰਾਕੇਸ਼ ਕੁਮਾਰ, ਹਰਬੰਸ ਸਿੰਘ, ਕਿਰਨਦੀਪ ਕੌਰ, ਡੈਮੋਕੈਟਿਕ ਟੀਚਰਜ਼ ਫਰੰਟ ਤੋਂ ਵਿਕਰਮ ਦੇਵ ਸਿੰਘ, ਮਹਿੰਦਰ ਕੁਮਾਰ, ਡਾ. ਟੀਨਾ, ਆਦਰਸ਼  ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਤੋ ਜਸਬੀਰ ਸਿੰਘ, ਅਮਰਜੋਤ ਜੋਸ਼ੀ, ਸੁਖਦੀਪ ਕੌਰ, ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ ਤੋਂ ਹਰਵਿੰਦਰ ਸ਼ਰਮਾ, ਮਨਦੀਪ ਸਿੰਘ, ਮਨਦੀਪ ਕੌਰ, ਮਾਣਭੱਤਾ ਵਰਕਰ ਸਾਂਝਾ ਮੋਰਚਾ ਤੋਂ ਮਮਤਾ ਸ਼ਰਮਾ, ਮਨਦੀਪ ਕੌਰ, ਸ਼ਕੁੰਤਲਾ ਸ਼ਰਮਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਤੋਂ ਗੁਰਨਾਮ ਸਿੰਘ ਵਿਰਕ, ਤਰਸੇਮ ਸਿੰਘ, ਅਨੁਜ ਕੁਮਾਰ, ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫੌਰ ਪੇਅ ਪੈਰਿਟੀ ਤੋਂ ਡਾ. ਜਤਿੰਦਰ ਸਿੰਘ, ਡਾ. ਪੁਨੀਤ, ਡਾ. ਜਸਲੀਨ ਕੌਰ ਅਤੇ ਪੰਜਾਬ ਰੋਡਵੇਜ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਤੋਂ ਹਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਾਮਿਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement