Amritsar News: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ
Published : Jun 16, 2025, 5:43 pm IST
Updated : Jun 16, 2025, 5:43 pm IST
SHARE ARTICLE
SGPC will not send a group of devotees to Pakistan on the occasion of Maharaja Ranjit Singh's death anniversary.
SGPC will not send a group of devotees to Pakistan on the occasion of Maharaja Ranjit Singh's death anniversary.

ਦੋਵਾਂ ਦੇਸ਼ਾਂ ਵਿਚਾਲੇ ਚਲ ਰਹੇ ਤਣਾਅ ਕਾਰਨ ਲਿਆ ਗਿਆ ਫ਼ੈਸਲਾ

SGPC will not send a group of devotees to Pakistan on the occasion of Maharaja Ranjit Singh's death anniversary: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ 2025 ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਭਰੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਧੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ।
 

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement