ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਘਟਨਾ ਨੂੰ ਦਿੱਤਾ ਅੰਜਾਮ
ਫਗਵਾੜਾ: ਫਗਵਾੜਾ ਸ਼ਹਿਰ ’ਚ ਆਏ ਦਿਨ ਹੀ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਇਜ਼ਾਫਾ ਹੋ ਰਿਹਾ ਹੈ, ਜਿਸ ਨਾਲ ਮਹਿਲਾਵਾਂ ਦਾ ਘਰਾਂ ਵਿੱਚੋਂ ਬਾਹਰ ਨਿਕਲਣਾ ਕਾਫੀ ਮੁਸ਼ਕਿਲ ਹੋ ਗਿਆ ਹੈ। ਅਜਿਹੀ ਸਨੈਚਿੰਗ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਫਗਵਾੜਾ ਦੇ ਅਰਬਨ ਸਟੇਟ ਵਿਖੇ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਮਹਿਲਾ ਦੇ ਕੰਨਾਂ ’ਚ ਪਾਏ ਟੋਪਸ ਖੋਹ ਕੇ ਫਰਾਰ ਹੋ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਰੁਣਾ ਚੱਢਾ ਨੇ ਦੱਸਿਆ ਕਿ ਉਹ ਜਦੋਂ ਆਪਣੇ ਘਰ ਦੇ ਬਾਹਰ ਖੜੀ ਸੀ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਲੁਟੇਰੇ ਕੰਨਾਂ ਵਿੱਚ ਪਾਏ ਸੋਨੇ ਨੇ ਟੋਪਸ ਖੋਹ ਕੇ ਫਰਾਰ ਹੋ ਗਏ। ਜਿਸ ਨਾਲ ਉਹਨਾਂ ਦਾ ਕਰੀਬ 80, 90 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ। ਇਸ ਬਾਰੇ ਉਹਨਾਂ ਨੇ ਫਗਵਾੜਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਇਸ ਮੌਕੇ ਮੁਹੱਲਾ ਕੌਂਸਲਰ ਗੁਰਪ੍ਰੀਤ ਕੌਰ ਜੰਡੂ ਨੇ ਦੱਸਿਆ ਕਿ ਇਹ ਵਾਰਦਾਤ ਬਹੁਤ ਹੀ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਇਹੋ ਜਿਹੇ ਸ਼ਰਾਰਤੀ ਅਨਸਰਾਂ ’ਤੇ ਕਾਰਵਾਈ ਹੋਣੀ ਲਾਜ਼ਮੀ ਹੈ।
