ਨਸ਼ਾ ਛੁਡਾਊ ਕੇਂਦਰਾਂ 'ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ
Published : Jul 16, 2018, 12:33 pm IST
Updated : Jul 16, 2018, 12:33 pm IST
SHARE ARTICLE
Captain Amarinder Singh
Captain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ੇ ਦੀ ਆਦੀਆਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ ਕੀਤੀ ਗਈ ਨਿਜੀ ਅਪੀਲ ਤੋਂ ਬਾਅਦ ਸੂਬਾ ਸਰਕਾਰ ਵਲੋਂ ....

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ੇ ਦੀ ਆਦੀਆਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ ਕੀਤੀ ਗਈ ਨਿਜੀ ਅਪੀਲ ਤੋਂ ਬਾਅਦ ਸੂਬਾ ਸਰਕਾਰ ਵਲੋਂ ਅਪਣਾਈ ਗਈ ਸੰਗਠਤ ਬਹੂ-ਉਦੇਸ਼ੀ ਨੀਤੀ ਦੇ ਕਾਰਨ ਜੂਨ ਅਤੇ ਜੁਲਾਈ ਦੇ ਵਿਚਕਾਰ ਪੰਜਾਬ ਦੇ ਨਸ਼ਾ ਛਡਾਊ ਕੇਂਦਰਾਂ ਵਿਚ ਇਲਾਜ ਵਾਸਤੇ ਆਉਣ ਵਾਲੇ ਮਰੀਜਾਂ ਦੀ ਗਿਣਤੀ 'ਚ ਵੱਡਾ ਵਾਧਾ ਹੋਇਆ ਹੈ। ਇਹ ਪ੍ਰਗਟਾਵਾ ਅੱਜ ਇਥੇ ਇੱਕ ਸਰਕਾਰੀ ਬੁਲਾਰੇ ਨੇ ਕੀਤਾ।

ਉਸ ਨੇ ਦਸਿਆ ਕਿ ਸੂਬੇ ਵਿਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਵਿਚ ਲੋਕਾਂ ਨੂੰ ਸ਼ਾਮਲ ਹੋਣ ਦੀ ਮੁੱਖ ਮੰਤਰੀ ਵਲੋਂ ਕੀਤੀ ਗਈ ਅਪੀਲ ਨੂੰ ਬਹੁਤ ਵਧੀਆ ਅਤੇ ਪ੍ਰਭਾਵੀ ਹੁੰਗਾਰਾ ਮਿਲਿਆ ਹੈ ਜਿਸ ਦੀ ਗਵਾਹੀ ਨਸ਼ਾ ਛਡਾਊ ਕੇਂਦਰਾਂ ਵਿਚ ਆਉਣ ਵਾਲੇ ਮਰੀਜਾਂ ਤੋਂ ਮਿਲਦੀ ਹੈ। ਇਨ੍ਹਾਂ ਕੇਂਦਰਾਂ ਵਿਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 'ਚ ਹੋਏ ਕਈ ਗੁਣਾ ਵਾਧੇ ਦੀ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦਸਿਆ ਕਿ ਜੂਨ ਵਿਚ ਨਸ਼ਾ ਛਡਾਊ ਕੇਂਦਰਾਂ ਵਿਚ ਨਵੇਂ ਆਊਟਡੋਰ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਔਸਤਨ 70 ਸੀ ਜੋ ਜੁਲਾਈ ਵਿਚ ਰੋਜ਼ਾਨਾ 408 ਪਹੁੰਚ ਗਈ ਹੈ।

ਸਨਿਚਰਵਾਰ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਆਊਟਡੋਰ ਨਵੇਂ ਮਰੀਜਾਂ ਦੀ ਰਜਿਸਟ੍ਰੇਸ਼ਨ 681 ਹੋਈ। ਇਸੇ ਤਰ੍ਹਾਂ ਹੀ ਨਸ਼ਾ ਛਡਾਊ ਕੇਂਦਰਾਂ ਵਿਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ।  ਜੂਨ ਵਿਚ ਇਨ੍ਹਾਂ ਮਰੀਜਾਂ (ਨਵੇਂ+ਪੁਰਾਣੇ) ਦੀ ਗਿਣਤੀ 2345 ਸੀ ਜੋ ਜੁਲਾਈ ਵਿਚ 4408 ਹੋ ਗਈ ਹੈ। ਸ਼ਨੀਵਾਰ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਆਏ ਨਵੇਂ ਅਤੇ ਪੁਰਾਣੇ ਮਰੀਜਾਂ ਦੀ ਕੁਲ ਗਿਣਤੀ 6673 ਸੀ। ਬੁਲਾਰੇ ਅਨੁਸਾਰ ਅਗਲੇ ਦੋ ਹਫਤਿਆਂ ਦੌਰਾਨ ਇਸ ਗਿਣਤੀ ਵਿਚ ਹੋਰ ਵਾਧਾ ਹੋਣ ਦੀ ਉਮੀਦ ਹੈ ਅਤੇ ਜੁਲਾਈ ਵਿਚ ਇਸ ਦੇ ਰਿਕਾਰਡ ਪੱਧਰ ਨੂੰ ਪਾਰ ਕਰ ਜਾਣ ਦੀ ਸੰਭਾਵਨਾ ਹੈ। 

DrugsDrugs

 ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਿਰ ਅਪਣੀ ਅਪੀਲ ਨੂੰ ਦੁਹਰਾਉਂਦੇ ਹੋਏ ਲੋਕਾਂ ਨੂੰ ਕਿਹਾ ਹੈ ਕਿ ਉਹ ਕਾਨੂੰਨ ਨੂੰ ਅਪਣੇ ਹੱਥ ਵਿਚ ਨਾ ਲੈਣ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਫੜਾਉਣ ਲਈ ਪੁਲਿਸ ਅਤੇ ਇਸ ਕੰਮ ਵਿਚ ਲੱਗੀਆਂ ਹੋਰ ਏਜੰਸੀਆਂ ਨੂੰ ਸੂਚਨਾ ਮੁਹੱਈਆ ਕਰਵਾਉਣ ਵਾਸਤੇ ਆਖਿਆ ਹੈ ਤਾਂ ਜੋ ਨੌਜਵਾਨਾਂ ਦੀ ਮੌਤ ਦਾ ਕਾਰਨ ਬਣ ਰਹੇ ਸਮਾਨ ਨੂੰ ਜਬਤ ਕੀਤਾ ਜਾ ਸਕੇ ਅਤੇ ਇਸ ਦੀ ਤਸਕਰੀ ਕਰਨ ਵਾਲੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਉਨ੍ਹਾਂ ਨੇ ਨਸ਼ੇ ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਆ ਕੇ ਇਲਾਜ ਕਰਵਾਉਣ ਅਤੇ ਮੁੜ ਵਸੇਬਾ ਕੇਂਦਰਾਂ ਦੀ ਮਦਦ ਪ੍ਰਾਪਤ ਕਰਨ ਲਈ ਆਖਿਆ ਹੈ। 

ਮੁੱਖ ਮੰਤਰੀ ਨੇ ਪੁਲਿਸ ਨੂੰ ਮੁੜ ਹਦਾਇਤ ਜਾਰੀ ਕਰਦੇ ਹੋਏ ਕਿਹਾ ਕਿ ਉਹ ਨਸ਼ਾ ਛਡਾਊ ਕੇਂਦਰਾਂ ਵਿਚ ਜਾ ਕੇ ਨਸ਼ਾ ਪੀੜਤਾਂ ਨੂੰ ਪਰੇਸ਼ਾਨ ਨਾ ਕਰਨ ਅਤੇ ਉਨ੍ਹਾਂ ਨਾਲ ਸਵਾਲ ਜਵਾਬ ਕਰਨ ਤੋਂ ਗੁਰੇਜ ਕਰਨ। ਉਨ੍ਹਾਂ ਨੇ ਕੇਂਦਰਾਂ ਵਿਚ ਜ਼ਿਆਦਾ ਮਰੀਜਾਂ ਦੇ ਆਉਣ ਦੀ ਸੂਰਤ ਵਿਚ ਢੁੱਕਵੇਂ ਪ੍ਰਬੰਧ ਕਰਨ ਵਾਸਤੇ ਵੀ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਸ਼ੇ ਦੇ ਪੀੜਤਾਂ ਨਾਲ ਨਿਪਟਣ ਵੇਲੇ ਮਾਨਵੀ ਪਹੁੰਚ ਅਪਣਾਉਣ ਲਈ ਵੀ ਆਖਿਆ ਹੈ ਤਾਂ ਜੋ ਨਸ਼ੇ ਦੀ ਆਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਂਦਾ ਜਾ ਸਕੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement