ਪੰਜਾਬ `ਚ ਪਨਬਸ ਮੁਲਾਜਮਾਂ ਦੀ ਹੜਤਾਲ
Published : Jul 16, 2018, 3:07 pm IST
Updated : Jul 16, 2018, 3:07 pm IST
SHARE ARTICLE
punjab roadways
punjab roadways

ਪਿਛਲੇ ਕੁਝ ਦਿਨ ਪਹਿਲਾਂ ਪੰਜਾਬ ਰੋਡਵੇਜ਼ ਬੱਸਾਂ ਦੇ ਮੁਲਾਜਮਾ ਨੇ ਧਰਨਾ ਲਾਉਣ ਦੀ ਗੱਲ ਕਹੀ ਸੀ

ਪਿਛਲੇ ਕੁਝ ਦਿਨ ਪਹਿਲਾਂ ਪੰਜਾਬ ਰੋਡਵੇਜ਼ ਬੱਸਾਂ ਦੇ ਮੁਲਾਜਮਾ ਨੇ ਧਰਨਾ ਲਾਉਣ ਦੀ ਗੱਲ ਕਹੀ ਸੀ , ਉਹਨਾਂ ਨੇ ਕਿਹਾ ਸੀ ਕੇ 16 ਤੋਂ 18 ਜੁਲਾਈ ਤਕ ਪੰਜਾਬ ਰੋਡਵੇਜ਼ ਜਾਨੀਕਿ ਪਨਬਸ ਦੀਆਂ ਬੱਸਾਂ ਸੜਕਾਂ ਤੇ ਨਹੀਂ ਦੌੜਣਗੀਆਂ। ਕੁਝ ਮੰਗਾ ਨੂੰ ਲੈ ਕੇ ਠੇਕਾ ਮੁਲਾਜਮਾ ਨੇ ਹੜਤਾਲ ਕਰਨ ਬਾਰੇ ਸੋਚਿਆ ਹੈ। ਉਹਨਾਂ ਦਾ ਕਹਿਣਾ ਹੈ ਕੇ ਜੇਕਰ ਸਰਕਾਰ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾ ਅਸੀਂ ਕੁਝ ਅਹਿਮ ਕਦਮ ਚੁੱਕ ਸਕਦੇ ਹਾਂ।

busesbuses

ਅੱਜ ਸਵੇਰ ਤੋਂ ਪਨਬਸ ਦੇ ਮੁਲਾਜਮ ਹੜਤਾਲ ਤੇ ਚਲੇ ਗਏ ਹਨ। ਤੁਹਾਨੂੰ ਦਸ ਦੇਈਏ ਕੇ  ਮੁਲਾਜ਼ਮਾਂ ਵੱਲੋਂ ਹੜਤਾਲ 'ਤੇ ਜਾਣ ਤੋਂ ਬਾਅਦ ਸਵਾਰੀਆਂ ਨੂੰ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੂੰ ਵੱਡਾ ਆਰਥਿਕ ਘਾਟਾ ਪੈ ਰਿਹਾ ਹੈ। ਜ਼ਿਕਰੋਯਗ ਹੈ ਕਿ ਇੱਕ ਡਿਪੂ ਤੋਂ ਹੀ ਲੱਖਾਂ ਦਾ ਨੁਕਸਾਨ ਪੰਜਾਬ ਸਰਕਾਰ ਨੂੰ ਹੋ ਰਿਹਾ ਹੈ, ਪਰ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ।

busbus

ਸਰਕਾਰ ਇਸ ਫੈਸਲੇ ਤੋਂ ਪੂਰੀ ਤਰਾਂ ਅਣਜਾਣ ਬਣ ਰਹੀ ਹੈ। ਜਿਸ ਕਾਰਨ ਪੂਰੇ ਸੂਬੇ ਦੇ ਯਾਤਰੀ ਲੋਕ ਪ੍ਰੇਸ਼ਾਨ ਹੋ ਰਹੇ ਹਨ।ਨਾਲ ਹੀ ਹੜਤਾਲ 'ਤੇ ਗਏ ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੱਲ੍ਹ ਪੰਜਾਬ ਦੇ 18 ਡਿਪੂਆਂ ਦੇ ਮੁਲਾਜ਼ਮ ਇਕੱਠੇ ਹੀ ਟਰਾਂਸਪੋਰਟ ਮੰਤਰੀ ਦੇ ਹਲਕੇ ਦਾ ਘਿਰਾਓ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਯਾਤਰੀਆਂ ਨੂੰ ਇਸ ਹੜਤਾਲ ਦਾ ਵੱਡਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ ਕਿਉਂਕਿ ਕਈ ਰੂਟਾਂ 'ਤੇ ਸਿਰਫ ਪਨਬਸ ਦੀ ਸਰਵਿਸ ਹੀ ਸੀ।

busesbuses

ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕੇ ਸਰਕਾਰ ਨੂੰ ਇਸ ਵਲ ਜਲਦੀ ਤੋਂ ਜਲਦ ਧਿਆਨ ਦੇਣਾ ਚਾਹੀਦਾ ਹੈ ,ਕਿਉਕਿ ਜਿਆਦਾਤਰ ਲੋਕ ਸ਼ਹਿਰ `ਚ ਕੰਮ ਕਰਦੇ ਹਨ, ਜਿਸ ਕਾਰਨ ਲੋਕਾਂ ਨੂੰ ਦਫ਼ਤਰ ਜਾਣ ਲਈ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ। ਨਾਲ ਰੋਡਵੇਜ ਮੁਲਾਜਮਾਂ ਦਾ ਕਹਿਣਾ ਹੈ ਕੇ ਜ਼ੇਕਰ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾ ਅਸੀਂ ਇਸ ਹੜਤਾਲ ਨੂੰ ਅਗੇ ਵੀ ਜਾਰੀ ਕਰ ਸਕਦੇ ਹਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement