ਜਲਦੀ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇਗਾ ਪੰਥਕ ਇਕੱਠ : ਸ਼੍ਰੋਮਣੀ ਅਕਾਲੀ ਦਲ ਟਕਸਾਲੀ
Published : Jul 16, 2019, 10:12 am IST
Updated : Jul 17, 2019, 10:45 am IST
SHARE ARTICLE
ANANDPUR SAHIB
ANANDPUR SAHIB

ਪੰਥ ਦੋਖੀ ਕਾਂਗਰਸ ਤੇ ਬਾਦਲਾਂ ਨਾਲ ਸਟੇਜ ਸਾਂਝੀ ਨਹੀਂ ਕਰਾਂਗੇ

ਐਸ.ਏ.ਐਸ. ਨਗਰ (ਸੁਖਦੀਪ ਸਿੰਘ ਸੋਈ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੋਹਾਲੀ ਵਿਖੇ ਹੋਈ। ਇਹ ਮੀਟਿੰਗ 'ਚ ਜਥੇਦਾਰ ਸੇਵਾ ਸਿੰਘ ਸੇਖਵਾਂ, ਬੀਰਦਵਿੰਦਰ ਸਿੰਘ, ਜਥੇਦਾਰ ਉਜਾਗਰ ਸਿੰਘ ਬਡਾਲੀ ਤੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਸ਼ਾਮਲ ਹੋਏ ਜਿਸ 'ਚ ਪੰਜਾਬ ਦੇ ਮੌਜੂਦਾ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਤੇ ਕਈ ਅਹਿਮ ਫ਼ੈਸਲੇ ਲਏ ਗਏ। ਇਨ੍ਹਾਂ ਵਿਚ ਸਭ ਤੋਂ ਪਹਿਲਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਜਨਮ ਸ਼ਤਾਬਦੀ ਨੂੰ ਪੰਥ ਦੋਖੀ ਬਾਦਲ ਦਲ ਤੇ ਕਾਂਗਰਸ ਨਾਲ ਸਟੇਜ ਸਾਂਝੀ ਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਤੇ ਇਹ ਸ਼ਤਾਬਦੀ ਸਮਾਰੋਹ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਪੰਥ ਦਰਦੀ ਹੋਰ ਪਾਰਟੀਆਂ ਤੇ ਪੰਥਕ ਜਥੇਬੰਦੀਆਂ ਨਾਲ ਵਿਚਾਰ ਕਰ ਕੇ ਵੱਖਰੇ ਤੌਰ 'ਤੇ ਇਕਠਿਆਂ ਮਨਾਉਣ ਦਾ ਫੈਸਲਾ ਲਿਆ ਗਿਆ। 

Taksali Akali DalTaksali Akali Dal

ਦੂਜਾ ਇਹ ਫ਼ੈਸਲਾ ਕੀਤਾ ਗਿਆ ਕਿ ਕੌਮ ਤੇ ਪੰਜਾਬ ਦੇ ਅਹਿਮ ਮੁੱਦਿਆਂ 'ਤੇ ਅਧਾਰਿਤ ਸ਼੍ਰੀ ਅਨੰਦਪੁਰ ਸਾਹਿਬ ਦੇ ਮਤੇ 'ਤੇ ਵਿਚਾਰ ਚਰਚਾ ਤੇ ਸੋਧ ਕਰਨ ਸਬੰਧੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਛੇਤੀ ਹੀ ਇਕ ਤਿੰਨ ਦਿਨਾਂ ਪੰਥਕ ਇਕੱਠ ਕਰਵਾਇਆ ਜਾਵੇਗਾ ਜਿਸ 'ਚ ਵੱਖ-ਵੱਖ ਪੰਥਕ ਜਥੇਬੰਦੀਆਂ ਤੇ ਸਿੱਖ ਇੰਟਲੈਕਚੁਅਲ ਵਿਅਕਤੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਤਿੰਨ ਦਿਨਾਂ ਕਾਨਫਰੰਸ ਵਿਚ 1973 ਅਤੇ 1978 ਵਾਲੇ ਸ਼੍ਰੀ ਅਨੰਦਪੁਰ ਸਾਹਿਬ ਮਤਿਆਂ ਤੇ  ਚਰਚਾ ਕੀਤੀ ਜਾਵੇਗੀ ਅਤੇ ਸਭਨਾਂ ਦੀ ਪ੍ਰਵਾਨਗੀ ਨਾਲ ਹੋ ਸਕਣ ਵਾਲੀਆਂ ਸੋਧਾਂ ਤੇ ਵਾਧੇ ਕਰਕੇ ਨਵਾਂ ਸ਼੍ਰੀ ਅਨੰਦਪੁਰ ਸਾਹਿਬ ਦਾ ਮਤਾ  ਖਾਲਸਾ ਪੰਥ ਅੱਗੇ ਪੇਸ਼ ਕੀਤਾ ਜਾਵੇਗਾ।

Taksali Taksali

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਸ਼੍ਰੀ ਗੁਰੂ ਗੰਥ ਸਾਹਿਬ ਜੀ ਦੀਆਂ ਬੇਅਦਬੀਆਂ ਵਿਚ ਸ਼ਾਮਿਲ ਡੇਰਾ ਪ੍ਰੇਮੀਆਂ ਦੀ ਸੀ.ਬੀ.ਆਈ ਵਲੋਂ ਕੋਰਟ ਵਿੱਚ  ਕਲੋਜ਼ਰ ਰਿਪੋਰਟ ਨੂੰ ਬੰਦ ਕਰਨ ਦੀ ਕੀਤੀ ਸ਼ਿਫ਼ਾਰਸ ਤੇ ਕਿਹਾ ਕਿ  ਹਰਿਆਣੇ ਵਿੱਚ ਆ ਰਹੀਆਂ ਵਿਧਾਨ ਸਭਾ ਚੌਣਾਂ  ਵਿਚ ਮੱਦਦ ਲੈਣ ਦੀ ਬੀ.ਜੇ.ਪੀ ਅਤੇ ਬਾਦਲ ਦਲ ਨੇ ਸੌਦਾ ਸਾਧ ਨੂੰ  ਖੁਸ਼ ਕਰਨ ਲਈ ਮੋਹਾਲੀ ਦੀ ਅਦਲਤ ਵਿੱਚ ਕਲੋਜ਼ਰ ਰਿਪੋਰਟ ਪੇਸ਼ ਕਰਵਾਈ ਹੈ।  ਇਸ ਤੋਂ ਪਹਿਲਾਂ ਵੀ ਉਹ ਸੌਦਾ ਸਾਧ ਨੂੰ ਪਰੋਲ ਦੇਣਾ ਚਾਹੁੰਦੇ ਸਨ ਜੋਕਿ ਲੋਕਾਂ ਦੇ ਰੋਹ ਕਾਰਨ ਸਿਰੇ ਨਾ ਚੜ੍ਹ ਸਕਿਆ।  

Punjab WaterPunjab Water

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਕਿਹਾ ਕਿ ਪਾਣੀ ਦੀ  ਇੱਕ ਬੂੰਦ ਵੀ  ਪੰਜਾਬ  ਤੋਂ ਬਾਹਰ ਨਹੀਂ ਜਾਣ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀ ਤਾਂ ਦੇਸ਼ ਦਾ ਪੇਟ ਭਰਨ ਲਈ ਜ਼ਮੀਨੀ ਪਾਣੀ ਵੀ ਗਵਾ ਲਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸਾਹਿਬ ਸਿੰਘ ਬਡਾਲੀ , ਜਗਰੂਪ ਸਿੰਘ ਸੇਖਵਾਂ, ਬਾਬਾ ਨਰਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਇਕਬਾਲ ਸਿੰਘ, ਜਗਤਾਰ ਸਿੰਘ ਘੜੂੰਆ, ਗੁਰਸ਼ੇਰ ਸਿੰਘ ਬਾਦਲ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ, ਜਸਵੰਤ ਸਿੰਘ, ਮਨਪ੍ਰੀਤ ਸਿੰਘ, ਰੁਪਿੰਦਰ ਸਿੰਘ ਆਦਿ ਹਾਜ਼ਰ ਸਨ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement