ਕਲਾਨੌਰ ਵਿਖੇ ਸਥਾਪਤ ਕੀਤਾ ਜਾਵੇਗਾ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ: ਸੁਖਜਿੰਦਰ ਰੰਧਾਵਾ
Published : Jul 16, 2019, 12:25 pm IST
Updated : Jul 16, 2019, 12:25 pm IST
SHARE ARTICLE
Sukhjinder Randhawa
Sukhjinder Randhawa

  ਸਹਿਕਾਰਤਾ ਮੰਤਰੀ ਨੇ ਸ਼ੂਗਰਫੈਡ ਵੱਲੋਂ ਬਣਾਏ ਪੰਜਾਬ ਸ਼ੂਗਰਕੇਨ ਫਾਰਮਰਜ਼ ਕਲੱਬ ਨੂੰ ਕੀਤਾ ਲਾਂਚ

ਚੰਡੀਗੜ- ਕਿਸਾਨਾਂ ਨੂੰ ਸੰਕਟ ਵਿੱਚੋਂ ਉਭਾਰਨ ਅਤੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਗੰਨੇ ਦੀ ਖੇਤੀ ਅਹਿਮ ਯੋਗਦਾਨ ਪਾ ਸਕਦੀ ਹੈ ਜਿਸ ਲਈ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਖੇਤੀ ਨੂੰ ਪ੍ਰੋਤਸਾਹਨ ਦੇਣ ਅਤੇ ਇਸ ਦੀ ਕਾਸ਼ਤ ਲਈ ਨਵੀਆਂ ਤਕਨੀਕਾਂ ਨੂੰ ਅਪਣਾਉਣ ਲਈ ਕਲਾਨੌਰ ਵਿਖੇ ਅਤਿ ਆਧੁਨਿਕ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ ਬਣਾਉਣ ਜਾ ਰਹੀ ਹੈ।

ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਗੰਨੇ ਦੀ ਖੇਤੀ ਨਾਲ ਜੁੜੇ ਮਾਹਿਰਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੇ ਦੇਸ਼ ਦੇ ਸਿਖਰਲੇ ਸ਼ੂਗਰਕੇਨ ਇੰਸਟੀਚਿਊਟ ਦੇ ਵਿਗਿਆਨੀਆਂ ਨਾਲ ਕੀਤੀ ਮੀਟਿੰਗ ਉਪਰੰਤ ਕੀਤਾ।

Sukhjinder RandhawaSukhjinder Randhawa

ਸ. ਰੰਧਾਵਾ ਨੇ ਦੱਸਿਆ ਕਿ ਗੰਨੇ ਦੀ ਪੈਦਾਵਾਰ ਵਧਾ ਕੇ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਅਤੇ ਸਹਿਕਾਰੀ ਖੰਡ ਮਿੱਲਾਂ ਵਿੱਚ ਚੀਨੀ ਦਾ ਉਤਪਾਦਨ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਦਿਸ਼ਾਂ ਨਿਰਦੇਸ਼ ਤਹਿਤ ਕਲਾਨੌਰ ਵਿਖੇ ਇਕ ਵਿਸ਼ਵ ਪੱਧਰੀ ਇੰਸਟੀਚਿਊਟ ਸਥਾਪਨ ਕੀਤਾ ਜਾ ਰਿਹਾ ਹੈ ਜਿਸ ਦੀ ਰੂਪ ਰੇਖਾ ਉਲੀਕਣ ਲਈ ਸ਼ੂਗਰਫੈਡ ਦੇ ਅਧਿਕਾਰੀਆਂ ਅਤੇ ਗੰਨੇ ਦੀ ਖੇਤੀ ਨਾਲ ਜੁੜੇ ਵਿਗਿਆਨਕਾਂ ਦੀ ਇਕ ਟੀਮ ਵੱਲੋਂ ਪਿਛਲੇ ਸਮੇਂ ਵਿੱਚ ਵਸੰਤਦਾਦਾ ਸ਼ੂਗਰ ਇੰਸਟੀਚਿਊਟ ਪੁਣੇ ਦਾ ਦੌਰਾ ਕੀਤਾ ਗਿਆ ਅਤੇ ਮੀਟਿੰਗ ਵਿੱਚ ਉਸ ਟੀਮ ਵੱਲੋਂ ਦਿੱਤੀ ਪੇਸ਼ਕਾਰੀ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਸ. ਰੰਧਾਵਾ ਨੇ ਕਿਹਾ ਕਿ ਮੀਟਿੰਗ ਵਿੱਚ ਪੰਜ ਮਾਹਿਰਾਂ ਦੀ ਇਕ ਟੀਮ ਬਣਾਉਣ ਦਾ ਫੈਸਲਾ ਕੀਤਾ ਗਿਆ ਜੋ 15 ਦਿਨਾਂ ਦੇ ਅੰਦਰ ਇਸ ਇੰਸਟੀਚਿਊਟ ਦੀ ਸਥਾਪਨਾ ਲਈ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਟੀਮ ਵਿੱਚ ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋਇੰਬਟੂਰ ਦੇ ਡਾਇਰੈਕਟਰ ਡਾ. ਬਖਸ਼ੀ ਰਾਮ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ.ਬੀ.ਐਸ.ਢਿੱਲੋਂ, ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਲਿਮਟਿਡ ਦੇ ਸਲਾਹਕਾਰ ਸ੍ਰੀ ਆਰ.ਬੀ.ਡੌਲੇ, ਸ਼ੂਗਰਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਦਵਿੰਦਰ ਸਿੰਘ ਤੇ ਰਾਣਾ ਸ਼ੂਗਰ ਮਿੱਲ ਦੇ ਪ੍ਰਬੰਧਕੀ ਨਿਰਦੇਸ਼ਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

Sukhjinder RandhawaSukhjinder Randhawa

ਸਹਿਕਾਰਤਾ ਮੰਤਰੀ ਨੇ ਕਿਹਾ ਕਿ ਕਿਸਾਨੀ ਅਤੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਫਸਲੀ ਵਿਭਿੰਨਤਾ ਨੂੰ ਅਪਣਾਉਣਾ ਸਮੇਂ ਦੀ ਵੱਡੀ ਲੋੜ ਹੈ। ਉਨ•ਾਂ ਕਿਹਾ ਕਿ ਗੰਨੇ ਦੀ ਖੇਤੀ ਪੰਜਾਬ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਸਕਦੀ ਹੈ ਜਿਸ ਲਈ ਇਸ ਦੀਆਂ ਅਤਿ-ਆਧੁਨਿਕ ਖੋਜਾਂ ਲਈ ਚੰਗੇ ਇੰਸਟੀਚਿਊਟ ਦੀ ਸਥਾਪਨਾ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਦੇ ਬਣਨ ਨਾਲ ਗੰਨੇ ਦੀ ਖੇਤੀ ਦਾ ਚੋਖਾ ਝਾੜ ਹੋਵੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਲਈ ਤੇਜ਼ੀ ਨਾਲ ਕਦਮ ਚੁੱਕੇ ਜਾਣ।

ਮੀਟਿੰਗ ਦੌਰਾਨ ਸ. ਰੰਧਾਵਾ ਵੱਲੋਂ ਸ਼ੂਗਰਫੈਡ ਵੱਲੋਂ ਰਜਿਸਟਰਡ ਕਰਵਾਏ ਪੰਜਾਬ ਸ਼ੂਗਰਕੇਨ ਕਲੱਬ ਦੇ ਸਰਟੀਫਿਕੇਟ ਨੂੰ ਜਾਰੀ ਕੀਤਾ ਗਿਆ। ਇਸ ਕਲੱਬ ਵਿੱਚ ਸਮੂਹ ਮਿਲਾਂ ਦੇ ਘੱਟੋ-ਘੱਟ 50 ਅਗਾਂਹਵਧੂ ਗੰਨਾ ਕਾਸ਼ਤਕਾਰ, ਜੀ.ਐਮ., ਅਤੇ ਸੀ.ਸੀ.ਡੀ.ਓ. ਮੈਂਬਰ ਲਏ ਜਾਣਗੇ। ਇਸ ਤੋਂ ਇਲਾਵਾ ਕੁਝ ਅਧਿਕਾਰੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕੇਨ ਕਮਿਸ਼ਨਰ ਦੇ ਨੁਮਾਇੰਦਿਆਂ ਤੋਂ ਇਲਾਵਾ ਸਹਿਕਾਰਤਾ ਵਿਭਾਗ ਦੇ ਅਦਾਰੇ ਮਿਲਕਫੈਡ, ਮਾਰਕਫੈਡ ਅਤੇ ਨਾਬਾਰਡ ਦੇ ਮੈਂਬਰ ਵੀ ਲਏ ਜਾਣ ਦਾ ਵਿਚਾਰ ਹੈ। ਇਹ ਕਲੱਬ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਦੀ ਬਿਹਤਰੀ ਲਈ ਕੰਮ ਕਰੇਗਾ ਅਤੇ ਗੰਨੇ ਦੀ ਖੇਤੀ ਦੇ ਤਜ਼ਰਬੇ ਭਾਰਤ ਦੇ ਦੂਜੇ ਸੂਬਿਆਂ ਨਾਲ ਸਾਂਝੇ ਕਰਨ ਤਹਿਤ ਗੰਨਾ ਕਾਸ਼ਤਕਾਰਾਂ ਨੂੰ ਸਿਖਲਾਈ ਦਿੱਤੇ ਜਾਣ ਦਾ ਪ੍ਰਬੰਧ ਕਰੇਗਾ।

Sukhjinder RandhawaSukhjinder Randhawa

ਇਹ ਕਲੱਬ ਗੰਨਾ ਕਾਸ਼ਤਕਾਰਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਪ੍ਰਾਪਤ ਕਰ ਕੇ ਗੰਨਾ ਕਾਸ਼ਤਕਾਰਾਂ ਨੂੰ ਇਸ ਦਾ ਲਾਭ ਦਿਵਾਏਗਾ। ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰ ਨੂੰ ਜਾਣੂੰ ਕਰਵਾਏਗਾ। ਇਸ ਮੌਕੇ ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਵਿਧਾਇਕ ਸ. ਕੁਲਬੀਰ ਸਿੰਘ ਜ਼ੀਰਾ ਤੇ ਸ. ਬਰਿੰਦਰਮੀਤ ਸਿੰਘ ਪਾਹੜਾ, ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਵਿਸਵਾਜੀਤ ਖੰਨਾ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ, ਸਕੱਤਰ ਖਰਚਾ ਸ੍ਰੀ ਵੀ ਐਨ ਜ਼ਾਦੇ,

ਸ਼ੂਗਰਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਦਵਿੰਦਰ ਸਿੰਘ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋਇੰਬਟੂਰ ਦੇ ਡਾਇਰੈਕਟਰ ਡਾ. ਬਖਸ਼ੀ ਰਾਮ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ.ਬੀ.ਐਸ.ਢਿੱਲੋਂ, ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਲਿਮਟਿਡ ਦੇ ਸਲਾਹਕਾਰ ਸ੍ਰੀ ਆਰ.ਬੀ.ਡੌਲੇ, ਕੇਨ ਕਮਿਸ਼ਨਰ ਸ੍ਰੀ ਜਸਵੰਤ ਸਿੰਘ, ਰਾਣਾ ਸ਼ੂਗਰ ਮਿੱਲ ਦੇ ਪ੍ਰਬੰਧਕੀ ਨਿਰਦੇਸ਼ਕ ਰਾਣਾ ਇੰਦਰ ਪ੍ਰਤਾਪ ਸਿੰਘ, ਡਾ. ਕੇ.ਐਸ.ਥਿੰਦ, ਸਹਾਇਕ ਕੇਨ ਕਮਿਸ਼ਨਰ ਸ੍ਰੀ ਵਿਜੇ ਕੁਮਾਰ, ਡਾ. ਗੁਲਜ਼ਾਰ ਸਿੰਘ ਸੰਘੇੜਾ, ਸ਼ੂਗਰਫੈਡ ਦੇ ਜਨਰਲ ਮੈਨੇਜਰ ਸ੍ਰੀ ਹਰਬਖਸ਼ ਸਿੰਘ, ਡਿਪਟੀ ਚੀਫ ਇੰਜਨੀਅਰ ਸ੍ਰੀ ਕੰਵਲਜੀਤ ਸਿੰਘ, ਡਾ.ਐਸ.ਪੀ. ਸਿੰਘ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ khaira ਤੋਂ ਬਿਨਾਂ Sangrur ਲਈ Congressਨੂੰ ਨਹੀਂ ਮਿਲਿਆ ਹੋਰ Leader? ਸੁਖਪਾਲ ਖਹਿਰਾ ਨੂੰ ਨਰਿੰਦਰ ਭਰਾਜ ਨੇ..

27 Apr 2024 8:53 AM

'Majithia ਦੇ ਠੇਕੇ ਤੋਂ ਨਹੀਂ ਖਰੀਦੀ ਦਾਰੂ ਦੀ ਪੇਟੀ ਤਾਂ ਕਰਕੇ ਫ਼ੋਟੋ ਪਾਈ' - Ashok Parashar Pappi ਨੇ ਖੜਕਾਇਆ..

27 Apr 2024 8:19 AM

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM
Advertisement