
ਪੁਲਿਸ ਕਰਮੀਆਂ ਨੂੰ ਗ਼ੈਰ-ਜ਼ਰੂਰੀ ਡਿਊਟੀਆਂ ਤੋਂ ਹਟਾਇਆ ਜਾਵੇ
ਚੰਡੀਗੜ੍ਹ : ਕਰੋਨਾ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਦੇਸ਼ ਅੰਦਰ ਮੁੜ ਤੋਂ ਸਖ਼ਤੀਆਂ ਦਾ ਦੌਰ ਸ਼ੁਰੂ ਹੋਣ ਦੀਆਂ ਕਿਆਸ-ਅਰਾਈਆਂ ਦਰਮਿਆਨ ਪੰਜਾਬ ਸਰਕਾਰ ਨੇ ਵੀ ਅਤਿਆਤੀ ਕਦਮ ਚੁੱਕਣੇ ਸ਼ੁਰੂ ਕਰ ਦਿਤੇ ਹਨ। ਇਸੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਡੀ.ਜੀ.ਪੀ. ਨੂੰ ਵਿਸ਼ੇਸ਼ ਰਾਖਵੇਂ ਦਸਤੇ ਤਿਆਰ ਕਰਨ ਦੇ ਹੁਕਮ ਦਿਤੇ ਹਨ। ਇਸ ਤੋਂ ਇਲਾਵਾ ਇਸ ਮਕਸਦ ਹਿੱਤ ਅਗਲੇ ਕੁਝ ਮਹੀਨਿਆਂ ਲਈ ਗ਼ੈਰ-ਜ਼ਰੂਰੀ ਡਿਊਟੀਆਂ 'ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ।
Captain Amrinder Singh
ਵੀਡੀਉ ਕਾਨਫ਼ਰੰਸਿੰਗ ਰਾਹੀਂ ਕੋਵਿਡ ਦੀ ਸਮੀਖਿਆ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਹ ਵੀ ਨਿਰਦੇਸ਼ ਦਿਤੇ ਕਿ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਖਾਸ ਕਰ ਕੇ ਮਾਸਕ ਨਾ ਪਾਉਣ ਵਾਲਿਆਂ ਵਿਰੁਧ ਸਖ਼ਤ ਕਦਮ ਚੁੱਕੇ ਜਾਣ।
DGP Dinkar Gupta
ਉਨ੍ਹਾਂ ਡੀ.ਜੀ.ਪੀ. ਨੂੰ ਇਹ ਨਿਰਦੇਸ਼ ਵੀ ਦਿਤੇ ਕਿ ਕੋਵਿਡ ਦੇ ਕੇਸਾਂ ਦੀ ਬਹੁਤਾਤ ਵਾਲੇ ਸ਼ਹਿਰਾਂ ਦੇ ਐਸ.ਐਸ.ਪੀਜ਼ ਨੂੰ ਇਹ ਹਦਾਇਤਾਂ ਵੀ ਦਿਤੀਆਂ ਜਾਣ ਕਿ ਇਸ ਮਹਾਂਮਾਰੀ ਦੇ ਹੋਰ ਫ਼ੈਲਾਅ ਨੂੰ ਰੋਕਣ ਲਈ ਨਿਯਮਾਂ ਅਤੇ ਸਰਕਾਰ ਵਲੋਂ ਲਾਈਆਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
Capt Amrinder Singh
ਪੰਜਾਬ ਵਿਚ ਪ੍ਰਤੀ ਮਿਲੀਅਨ ਦੇ ਹਿਸਾਬ ਨਾਲ ਮੌਤਾਂ ਦਾ ਅੰਕੜਾ 7.7 ਪ੍ਰਤੀ ਮਿਲੀਅਨ ਤਕ ਵਧਣ ਦੇ ਮਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿਤੇ ਕਿ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਪਛਾਣ ਛੇਤੀ ਤੋਂ ਛੇਤੀ ਕੀਤੀ ਜਾਵੇ ਅਤੇ ਇਸ ਮਹਾਂਮਾਰੀ ਦੇ ਫ਼ੈਲਾਅ ਨੂੰ ਰੋਕਣ ਸਬੰਧੀ ਤੇਜ਼ੀ ਨਾਲ ਕਦਮ ਚੁੱਕੇ ਜਾਣ। ਸੂਬੇ ਵਿਚ ਮੌਜੂਦਾ ਸਮੇਂ 12 ਜ਼ਿਲ੍ਹਿਆਂ ਵਿਚ 38 ਮਾਈਕਰੋ ਕੰਟੇਨਮੈਂਟ ਜ਼ੋਨ ਹਨ ਜਦੋਂ ਕਿ ਛੇ ਜ਼ਿਲ੍ਹਿਆਂ ਵਿਚ ਸੱਤ ਕੰਟੇਨਮੈਂਟ ਜ਼ੋਨ ਹਨ।
Capt. Amarinder Singh,
ਕਾਬਲੇਗੌਰ ਹੈ ਕਿ ਦੇਸ਼ ਅੰਦਰ ਕੋਰੋਨਾ ਮਰੀਜ਼ਾਂ ਦਾ ਅੰਕੜਾ ਹਰ ਰੋਜ਼ ਰਿਕਾਰਡ ਤੋੜ ਰਿਹਾ ਹੈ। ਪਹਿਲਾਂ ਰੋਜ਼ਾਨਾ 10 ਤੋਂ 12 ਹਜ਼ਾਰ ਮਰੀਜ਼ਾਂ ਆ ਰਹੇ ਸਨ ਜੋ ਹੁਣ ਕਾਫ਼ੀ ਵੱਧ ਚੁੱਕਾ ਹੈ। ਇਸੇ ਦੌਰਾਨ ਦੇਸ਼ ਦੇ ਕਈ ਹਿੱਸਿਆਂ 'ਚ ਲੌਕਡਾਊਨ ਨੂੰ ਮੁੜ ਸ਼ੁਰੂ ਕਰਨ ਦੀਆਂ ਅਫ਼ਵਾਹਾਂ ਵੀ ਜ਼ੋਰ ਫੜ ਰਹੀਆਂ ਹਨ। ਬਿਹਾਰ ਸਮੇਤ ਜ਼ਿਆਦਾ ਪ੍ਰਭਾਵਿਤ ਖੇਤਰਾਂ 'ਚ ਇਹ ਅਫ਼ਵਾਹਾਂ ਸੱਚ ਵੀ ਸਾਬਤ ਹੋਣ ਲੱਗੀਆਂ ਹਨ। ਆਮ ਲੋਕਾਂ ਦੇ ਨਾਲ ਨਾਲ ਅਫ਼ਸਰਸ਼ਾਹੀ ਅਤੇ ਸਿਆਸਤਦਾਨਾਂ ਦੇ ਕਰੋਨਾ ਤੋਂ ਪ੍ਰਭਾਵਿਤ ਹੋਣ ਦੀਆਂ ਵਧਦੀਆਂ ਖ਼ਬਰਾਂ ਤੋਂ ਸਭ ਚਿੰਤਤ ਹਨ। ਭਾਵੇਂ ਕਰੋਨਾ ਤੋਂ ਪੀੜਤਾਂ ਦੇ ਸਿਹਤਯਾਬ ਹੋਣ ਦੀ ਗਿਣਤੀ ਵੀ ਕਾਫ਼ੀ ਤਸੱਲੀਬਖ਼ਸ਼ ਹੈ, ਫਿਰ ਵੀ ਇਸ ਮਹਾਮਾਰੀ 'ਚੋਂ ਮਨੁੱਖਤਾ ਨੂੰ ਉਭਾਰਨ ਲਈ ਸਭ ਦਾ ਸਾਥ ਜ਼ਰੂਰੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।