ਕੈਪਟਨ ਅਮਰਿੰਦਰ ਸਿੰਘ ਦੀ ਕੋਵਿਡ ਰਿਪੋਰਟ ਆਈ ਨੈਗੇਟਿਵ
Published : Jul 16, 2020, 11:02 am IST
Updated : Jul 16, 2020, 11:02 am IST
SHARE ARTICLE
Captain Amrinder Singh
Captain Amrinder Singh

ਸਮੂਹ ਮੰਤਰੀਆਂ ਤੇ ਸੀਨੀਅਰ ਅਧਿਕਾਰੀਆਂ ਨੂੰ ਜਾਂਚ ਕਰਵਾਉਣ ਲਈ ਕਿਹਾ

ਚੰਡੀਗੜ੍ਹ, 15 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਅਪਣੇ ਸਹਿਯੋਗੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਕੋਵਿਡ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਇਕ ਦਿਨ ਪਿਛੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਧਵਾਰ ਨੂੰ ਸਮੂਹ ਮੰਤਰੀਆਂ, ਵਿਧਾਇਕਾਂ ਅਤੇ ਵਿਭਾਗੀ ਸਕੱਤਰਾਂ ਨੂੰ ਕਰੋਨਾ ਵਾਇਰਸ ਸਬੰਧੀ ਆਪਣੀ ਜਾਂਚ ਕਰਵਾਉਣ ਲਈ ਕਿਹਾ ਹੈ। ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਮੁੱਖ ਮੰਤਰੀ ਨੇ ਵੀ ਅਪਣਾ ਕੋਵਿਡ ਟੈਸਟ ਕਰਵਾਇਆ ਅਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

ਦੋ ਹੋਰ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਰੁਣਾ ਚੌਧਰੀ ਨੇ ਵੀ ਅੱਜ ਅਪਣਾ ਕੋਵਿਡ ਟੈਸਟ ਕਰਵਾਇਆ ਜਦੋਂ ਕਿ ਕੁੱਝ ਨੇ ਬੀਤੇ ਦਿਨ ਇਹ ਟੈਸਟ ਕਰਵਾ ਲਿਆ ਸੀ।  ਕਾਂਗਰਸ ਦੇ ਦੋ ਵਿਧਾਇਕਾਂ ਨੇ ਵੀ ਅੱਜ ਇਹ ਟੈਸਟ ਕਰਵਾਇਆ। ਇਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੈਬਨਿਟ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਮੰਤਰੀਆਂ ਅਤੇ ਵੱਖੋ-ਵੱਖਰੇ ਵਿਭਾਗਾਂ ਦੇ ਅਧਿਕਾਰੀਆਂ ਖਾਸ ਕਰ ਕੇ ਉਹ ਜੋ ਕਿ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਦੇ ਸੰਪਰਕ ਵਿਚ ਆਏ ਹੋਣ, ਨੂੰ ਵੀ ਅਪਣੀ ਕੋਵਿਡ ਜਾਂਚ ਕਰਵਾ ਲੈਣੀ ਚਾਹੀਦੀ ਹੈ।

Captain Amrinder Singh Captain Amrinder Singh

ਪੰਜਾਬ 'ਚ ਕੋਰੋਨਾ ਨੇ ਲਈਆਂ ਅੱਠ ਹੋਰ ਜਾਨਾਂ
ਚੰਡੀਗੜ੍ਹ, 15 ਜੁਲਾਈ (ਗੁਰਉਪਦੇਸ਼ ਭੁਲੱਰ) : ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਜਿਥੇ ਅੱਠ ਹੋਰ ਮੌਤਾਂ ਹੋਈਆਂ ਹਨ ਉਥੇ 300 ਨਵੇਂ ਕੇਸ ਵੀ ਸਾਹਮਣੇ ਆਏ ਹਨ। ਜਿਥੇ ਹੁਣ ਮੌਤਾਂ ਦੀ ਗਿਣਤੀ 224 ਤਕ ਪੁੱਜ ਗਈ ਹੈ। ਉਥੇ ਪਾਜ਼ੇਟਿਵ ਕੇਸਾਂ ਦਾ ਕੁੱਲ ਅੰਕੜਾ ਵੀ 8800 ਤੋਂ ਪਾਰ ਹੋ ਗਿਆ ਹੈ। ਹੁਣ ਤਕ 5867 ਮਰੀਜ਼ ਠੀਕ ਵੀ ਹੋਏ ਹਨ। 2711 ਮਰੀਜ਼ ਇਸ ਸਮੇਂ ਇਲਾਜ ਅਧੀਨ ਹਨ। ਇਨ੍ਹਾਂ 'ਚੋਂ 54 ਦੀ ਹਾਲਤ ਗੰਭੀਰ ਹੈ। 46 ਆਕਸੀਜ਼ਨ ਅਤੇ 9 ਵੈਂਟੀਲੇਟਰ ਉੱਤੇ ਹਨ। ਅੱਜ ਲੁਧਿਆਣਾ 'ਚ 61 ਅਤੇ ਜਲੰਧਰ 'ਚ 92 ਹੋਰ ਪਾਜ਼ੇਟਿਵ ਕੇਸ ਆਉਣ ਨਾਲ ਇਨ੍ਹਾਂ ਜ਼ਿਲ੍ਹਿਆਂ 'ਚ ਕਈ ਦਿਨਾਂ ਤੋਂ ਲਗਾਤਾਰ ਕੋਰੋਨਾ ਬਲਾਸਟ ਹੋ ਰਹੇ ਹਨ।

ਇਸ ਸਮੇਂ ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਸਭ ਤੋਂ ਵੱਧ 1581 ਤਕ ਪੁੱਜ ਚੁੱਕਾ ਹੈ। ੍ਵ1011 ਠੀਕ ਹੋਏ ਹਨ ਅਤੇ 535 ਇਸ ਸਮੇਂ ਇਲਾਜ ਅਧੀਨ ਹਨ। 35 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਬਾਅਦ ਜਲੰਧਰ ਜ਼ਿਲ੍ਹੇ ਦਾ ਕੁੱਲ ਪਾਜ਼ੇਟਿਵ ਅੰਕੜਾ 1437 ਹੈ। 642 ਠੀਕ ਹੋਏ ਹਨ ਤੇ 764 ਇਲਾਜ ਅਧੀਨ ਹਨ ਅਤੇ 31 ਮੌਤਾਂ ਹਨ। ਸਭ ਤੋਂ ਵੱਧ ਮੌਤਾਂ ਅਮ੍ਰਿੰਤਸਰ 'ਚ 59 ਹਨ।  ਅੱਜ ਹੋਈਆਂ ਮੌਤਾਂ 'ਚ 3 ਮਾਮਲੇ ਅਮ੍ਰਿੰਤਸਰ, 3 ਜਲੰਧਰ ਅਤੇ 1-1 ਲੁਧਿਆਣਾ ਤੇ ਪਠਾਨਕੋਟ 'ਚ ਹੋਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement