ਕਿਸਾਨਾਂ ਦੇ ਹੱਕ ਵਿੱਚ ਇੱਕਜੁਟਤਾ ਲਈ ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਲਿੱਖੀ ਚਿੱਠੀ
Published : Jul 16, 2021, 5:13 pm IST
Updated : Jul 16, 2021, 5:13 pm IST
SHARE ARTICLE
Bhagwant Mann writes letter to MPs for solidarity in favor of farmers
Bhagwant Mann writes letter to MPs for solidarity in favor of farmers

ਦੇਸ਼ ਦੇ ਅੰਨਦਾਤੇ ਦੀ ਆਵਾਜ਼ ਬਣਨਾ ਸੰਸਦ ਮੈਂਬਰਾਂ ਦੀ ਜ਼ਿੰਮੇਵਾਰੀ ਅਤੇ ਧਰਮ : ਭਗਵੰਤ ਮਾਨ

ਚੰਡੀਗੜ੍ਹ: ਤਿੰਨ ਨਵੇਂ ਖੇਤੀ ਕਾਨੂੰਨਾਂ ਖਲਿਾਫ ਸੰਘਰਸ ਕਰ ਰਹੇ ਕਿਸਾਨਾਂ ਵੱਲੋਂ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ 'ਪੀਪਲਜ ਵ੍ਹਿੱਪ' ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਇੱਕ ਚਿੱਠੀ ਲਿਖ ਕੇ ਕਿਸਾਨਾਂ ਦੀ ਆਵਾਜ ਬਣਨ ਦੀ ਅਪੀਲ ਕੀਤੀ ਹੈ। ਚਿੱਠੀ ਦੇ ਰਾਹੀਂ ਭਗਵੰਤ ਮਾਨ ਨੇ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਕੇਂਦਰ ਵੱਲੋਂ ਥੋਪੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਖਲਿਾਫ ਸੰਘਰਸ਼ ਕਰ ਰਹੇ ਹਨ, ਪ੍ਰੰਤੂ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਦੇ ਕੰਨਾਂ ਉਤੇ ਜੂੰ ਤੱਕ ਨਹੀਂ ਸਰਕੀ ਹੈ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਨੇ ਕੋਈ ਵੀ ਗੰਭੀਰਤਾ ਨਹੀਂ ਦਿਖਾਈ ਹੈ।

Bhagwant MannBhagwant Mann

ਹੋਰ ਪੜ੍ਹੋ: ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਸੜਕਾਂ 'ਤੇ ਆਏ ਨਿਊਜ਼ੀਲੈਂਡ ਦੇ ਕਿਸਾਨ

ਮਾਨ ਨੇ ਕਿਹਾ ਕਿ ਇਸ ਸੰਘਰਸ਼ ਦੇ ਦੌਰਾਨ ਕਿਸਾਨ ਆਪਣੇ ਕਰੀਬ 200 ਤੋਂ ਜਅਿਾਦਾ ਸਾਥੀਆਂ ਨੂੰ ਖੋਹ ਚੁੱਕੇ ਹਨ ਅਤੇ ਹੁਣ ਸਮਾਂ ਹੈ ਕਿ ਕੇਂਦਰ ਸਰਕਾਰ ਇਸ ਸਬੰਧੀ ਠੋਸ ਫੈਸਲਾ ਲੈਂਦੇ ਹੋਏ ਕਿਸਾਨਾਂ ਦੀ ਮੰਗ ਅਨੁਸਾਰ ਇਹ ਕਾਲੇ ਕਾਨੂੰਨ ਵਾਪਸ ਲਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਤੋਂ ਸੰਸਦ ਮੈਂਬਰ ਹੋਣ ਦੇ ਨਾਲ ਨਾਲ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਸੰਸਦ ਮੈਂਬਰਾਂ ਨੂੰ ਅਪੀਲ ਕਰਦੇ ਹਨ ਕਿ ਕਿਸਾਨਾਂ ਦੇ ਮਸਲੇ ਉਤੇ ਸਾਰੇ ਮੈਂਬਰ ਇਕਜੁੱਟ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਹੱਲਾ ਬੋਲਣ ਤਾਂ ਜੋ ਸਰਕਾਰ ਇਸ ਸਬੰਧੀ ਕੋਈ ਠੋਸ ਫੈਸਲਾ ਲਵੇ।

Farmers Protest Farmers Protest

ਹੋਰ ਪੜ੍ਹੋ: ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ 'ਤੇ ਸੋਨੀਆ ਗਾਂਧੀ ਨੇ ਲਾਈ ਮੋਹਰ

ਮਾਨ ਨੇ ਕਿਹਾ ਕਿ ਸੰਸਦ ਦਾ ਮਾਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਸ ਦੌਰਾਨ ਉਹ ਆਪਣੇ ਤੌਰ ਤੇ ਵੀ ਕਿਸਾਨੀ ਕਾਨੂੰਨਾਂ ਸਬੰਧੀ ਕਈ ਪ੍ਰਸ਼ਨ ਸਪੀਕਰ ਸਾਹਿਬ ਦੀ ਆਗਿਆ ਨਾਲ ਲੋਕ ਸਭਾ ਵਿੱਚ ਰੱਖਣਗੇ। ਉਨ੍ਹਾਂ ਸੰਸਦ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਕਿਸਾਨਾਂ ਦੇ ਹੁੱਕਮ ਮੰਨਦਿਆਂ ਸੈਸ਼ਨ ਦੌਰਾਨ ਬਾਈਕਾਟ ਜਾਂ ਵਾਕਆਊਟ ਤੋਂ ਗੁਰੇਜ਼ ਕੀਤਾ ਜਾਵੇ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਸੰਸਦ ਦੇ ਅੰਦਰ ਰਹਿ ਕੇ ਹੀ ਆਪਣੀ ਆਵਾਜ ਬੁਲੰਦ ਕੀਤੀ ਜਾਵੇ ਕਿਉਂਕਿ ਕਿਸਾਨ ਸਾਡੇ ਦੇਸ਼ ਦੇ ਅੰਨਦਾਤਾ ਅਤੇ ਰੀੜ੍ਹ ਦੀ ਹੱਡੀ ਹਨ। ਇਸ ਲਈ ਕਿਸਾਨਾਂ ਦੀ ਆਵਾਜ਼ ਨੂੰ ਹਾਕਮਾਂ ਤਕ ਪਹੁੰਚਾਉਣਾ ਸਮੂਹ ਸੰਸਦ ਮੈਂਬਰਾਂ ਦੀ ਜੰਿਮੇਵਾਰੀ ਅਤੇ ਧਰਮ ਹੈ।

parliamentParliament

ਹੋਰ ਪੜ੍ਹੋ: ਅਫ਼ਗਾਨਿਸਤਾਨ ਵਿਚ ਕਵਰੇਜ ਦੌਰਾਨ ਭਾਰਤੀ ਫੋਟੋ ਪੱਤਰਕਾਰ ਦਾ ਕਤਲ 

ਮਾਨ ਨੇ ਕਿਹਾ ਲੋਕਾਂ ਦੀ ਆਵਾਜ਼ ਬੁਲੰਦ ਕਰ ਰਹੀਆਂ ਤ੍ਰਿਣਮੂਲ ਕਾਂਗਰਸ ਪਾਰਟੀ, ਸਮਾਜਵਾਦੀ ਪਾਰਟੀ ਸਮੇਤ ਸਾਰੀਆਂ ਪਾਰਟੀਆਂ ਦੇ ਮੈਂਬਰਾਂ ਨੂੰ ਰਾਜਨੀਤੀ ਅਤੇ ਪਾਰਟੀ ਲਾਇਨ ਤੋਂ ਉੱਪਰ ਉੱਠ ਕੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਚੁੱਕਣਾ ਚਾਹੀਦਾ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਉਂਦਿਆਂ ਕਿ ਲੋਕਾਂ ਦਾ ਨੁਮਾਇੰਦਾ ਹੋਣ ਦੇ ਨਾਤੇ ਉਹ ਵੱਖ ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ ਵੀ ਜਰੂਰ ਮਿਲਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement