ਮੁੱਖ ਸਕੱਤਰ ਵੱਲੋਂ ਜ਼ਿੰਮੇਵਾਰੀ, ਜਵਾਬਦੇਹੀ ਅਤੇ ਪਾਦਰਸ਼ਤਾ ਪ੍ਰਦਾਨ ਕਰਨ 'ਚ ਸੁਧਾਰ ਲਿਆਉਣ `ਤੇ ਜ਼ੋਰ
Published : Jul 16, 2021, 3:18 pm IST
Updated : Jul 16, 2021, 3:18 pm IST
SHARE ARTICLE
Vini Mahajan
Vini Mahajan

ਡਾਟਾ ਤੱਕ ਪਹੁੰਚ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਬਿਹਤਰੀ ਲਿਆਉਣ ਲਈ ਵਿਆਪਕ ਡਾਟਾ ਨੀਤੀ ਨੂੰ ਨੋਟੀਫਾਈ ਕਰਨ ਵਾਲੇ ਸੂਬਿਆਂ ਵਿੱਚੋਂ ਪੰਜਾਬ ਮੋਹਰੀ

ਚੰਡੀਗੜ੍ਹ : ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਜੇ-ਪਾਲ ਨਾਲ ਸਹਿਯੋਗ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਨਵੀਂ ਨੀਤੀ ਰਾਹੀਂ ਪੰਜਾਬ ਸਰਕਾਰ ਦੇ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਸਬੂਤ ਵਜੋਂ ਡਿਜੀਟਾਈਜੇਸ਼ਨ ਅਤੇ ਪ੍ਰਸ਼ਾਸਨਿਕ ਅੰਕੜਿਆਂ ਦੀ ਵਰਤੋਂ ਕੀਤੀ ਜਾ ਸਕੇ।

Vini MahajanVini Mahajan

ਇਥੇ ਜੇ-ਪਾਲ ਨਾਲ ਸਹਿਯੋਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੇ ਮੋਹਰੀ ਸੂਬਿਆਂ ਵਿੱਚੋਂ ਇੱਕ ਹੈ ਜਿਸ ਨੇ ਵਿਆਪਕ ਡਾਟਾ ਨੀਤੀ ਨੂੰ ਨੋਟੀਫਾਈ ਕੀਤਾ ਹੈ ਅਤੇ ਇਸ ਨੀਤੀ ਤਹਿਤ ਵਿਵਸਥਾਵਾਂ ਨੂੰ ਲਾਗੂ ਕਰਨ ਦਾ ਵਿਚਾਰ ਕੀਤਾ ਹੈ ਤਾਂ ਜੋ ਸੂਬੇ ਵਿੱਚ ਗਵਰਨੈਂਸ ਦੇ ਹਰ ਪੱਧਰ 'ਤੇ ਡਾਟੇ ਦੀ ਪਹੁੰਚ, ਸੁਰੱਖਿਆ, ਇੰਟਰਓਪਰੇਬਿਲਟੀ ਅਤੇ ਏਕੀਕਰਣ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਨਾਗਰਿਕਾਂ ਨੂੰ ਬਿਹਤਰ ਅਤੇ ਕੁਸ਼ਲ ਸੇਵਾ ਪ੍ਰਦਾਨ ਕੀਤੀਆਂ ਜਾ ਸਕਣ।

Cm PunjabCm Punjab

ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਜੇ-ਪਾਲ ਟੀਮ ਨੂੰ ਜਲਦ ਤੋਂ ਜਲਦ ਪੁਲਿਸ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗਾਂ ਨਾਲ ਮਿਲ ਕੇ ਕੰਮ ਸ਼ੁਰੂ ਕਰਨ ਲਈ ਵੀ ਕਿਹਾ। ਜੇ-ਪਾਲ ਪਹਿਲਾਂ ਹੀ ਸਮਰੱਥਾ ਨਿਰਮਾਣ ਜ਼ਰੀਏ ਸਰਕਾਰ ਵਿੱਚ ਡਾਟਾ ਨੀਤੀ ਦੇ ਲਾਗੂਕਰਨ ਦੀ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਲਈ ਪ੍ਰਸ਼ਾਸਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਤਾਂ ਜੋ ਫੈਸਲੇ ਲੈਣ ਲਈ ਡਾਟਾ ਦੀ ਵਰਤੋਂ ਕੀਤੀ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਜੇ-ਪਾਲ ਦੀ ਡਾਟਾ ਟੀਮ ਨੇ ਕਿਰਤ ਅਤੇ ਕਰ ਵਿਭਾਗਾਂ ਨਾਲ ਵੀ ਮਿਲ ਕੇ ਕੰਮ ਕਰਨਾ ਸ਼ੁਰੂ ਕੀਤਾ ਹੈ।

Vini MahajanVini Mahajan

ਮੁੱਖ ਸਕੱਤਰ ਨੇ ਜੇ-ਪਾਲ ਨੂੰ ਕੰਮ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਅਤੇ ਅਗਲੇ ਮਹੀਨੇ ਤੱਕ ਕੰਮ ਦੀ ਪ੍ਰਗਤੀ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਹਨਾਂ ਭਰੋਸਾ ਦਿਵਾਇਆ ਕਿ ਨਾਗਰਿਕਾਂ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਸੂਬਾ ਸਰਕਾਰ ਡਾਟਾ ਗਵਰਨੈਂਸ ਨੂੰ ਬਿਹਤਰ ਬਣਾਉਣ ਅਤੇ ਫੈਸਲੇ ਲੈਣ ਵਾਸਤੇ ਡਾਟਾ ਦੀ ਵਰਤੋਂ ਕਰਨ ਲਈ ਵਚਨਬੱਧ ਹੈ ।

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (ਕਿਰਤ), ਅਨਿਰੁਧ ਤਿਵਾੜੀ (ਪ੍ਰਸ਼ਾਸਨਿਕ ਸੁਧਾਰਾਂ), ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਹੁਸਨ ਲਾਲ, ਕਰ ਕਮਿਸ਼ਨਰ ਨੀਲਕੰਠ ਐਸ. ਅਵਹਦ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement