ਮਨੀਸ਼ ਤਿਵਾੜੀ ਨੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਉਣ 'ਤੇ ਚੁੱਕੇ ਸਵਾਲ, ਕੀਤਾ ਟਵੀਟ  
Published : Jul 16, 2021, 3:21 pm IST
Updated : Jul 16, 2021, 3:21 pm IST
SHARE ARTICLE
Manish Tewari
Manish Tewari

ਸਮਾਨਤਾ ਸਮਾਜਿਕ ਨਿਆਂ ਦੀ ਬੁਨਿਆਦ ਹੈ

ਚੰਡੀਗੜ੍ਹ - ਪੰਜਾਬ ਕਾਂਗਰਸ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲ ਰਹੇ ਵਿਵਾਦ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸ ਬੁਲਾਰੇ ਮਨੀਸ਼ ਤਿਵਾੜੀ ਵੀ ਆ ਗਏ ਹਨ। ਸਿੱਧੂ ਨੂੰ ਪੰਜਾਬ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੇ ਸੰਕੇਤ ਤੋਂ ਬਾਅਦ ਤਿਵਾੜੀ ਨੇ ਸ਼ੁੱਕਰਵਾਰ ਸਵੇਰੇ ਇੱਕ ਟਵੀਟ ਕੀਤਾ।

ਜਿਸ ਵਿਚ ਪੰਜਾਬ ਵਿਚ ਸਿੱਖ ਅਤੇ ਹਿੰਦੂ ਆਬਾਦੀ ਦੀ ਪ੍ਰਤੀਸ਼ਤਤਾ ਦੱਸਦੇ ਹੋਏ ਉਹਨਾਂ ਕਿਹਾ ਕਿ ਸਮਾਨਤਾ ਸਮਾਜਿਕ ਨਿਆਂ ਦੀ ਬੁਨਿਆਦ ਹੈ। ਸਿੱਧੇ ਤੌਰ 'ਤੇ ਮਨੋਜ ਤਿਵਾੜੀ ਨੇ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਨਿਸ਼ਾਨਾ ਸਾਧਿਆ ਹੈ। ਇਸ ਸਮੇਂ ਪੰਜਾਬ ਵਿਚ ਸਿੱਖ ਚਿਹਰੇ ਵਜੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਹਨ ਅਤੇ ਜੇ ਸਿੱਧੂ ਪ੍ਰਧਾਨ ਬਣੇ ਹਨ ਤਾਂ ਸੰਗਠਨ ਮੁਖੀ ਵੀ ਸਿੱਖ ਚੇਹਰਾ ਹੋਵੇਗਾ।

Manish TewariManish Tewari

ਅਜਿਹੀ ਸਥਿਤੀ ਵਿੱਚ, ਇਹ ਸਪੱਸ਼ਟ ਹੈ ਕਿ ਤਿਵਾੜੀ ਇਸ ਰਾਜਨੀਤਿਕ ਸਮੀਕਰਨ ਤੋਂ ਨਾਖੁਸ਼ ਹਨ। ਤਿਵਾੜੀ ਨੇ ਟਵੀਟ ਕੀਤਾ ਕਿ ਪੰਜਾਬ ਵਿਚ 57.75% ਸਿੱਖ ਆਬਾਦੀ ਹੈ ਜਦੋਂ ਕਿ 38.49% ਹਿੰਦੂ ਹਨ। ਇਸ ਵਿਚ ਸਿੱਖ ਅਤੇ ਹਿੰਦੂ ਮਿਲਾ ਕੇ 31.94%ਦਲਿਤ ਅਬਾਦੀ ਦੇ ਹਨ। ਉਨ੍ਹਾਂ ਲਿਖਿਆ ਕਿ ਹਿੰਦੂਆਂ ਅਤੇ ਸਿੱਖਾਂ ਵਿਚ ਨਹੁੰ ਮਾਸ ਦਾ ਰਿਸ਼ਤਾ ਹੈ ਪਰ ਸਮਾਨਤਾ ਸਮਾਜਿਕ ਨਿਆਂ ਦੀ ਬੁਨਿਆਦ ਹੈ। ਸਪੱਸ਼ਟ ਤੌਰ 'ਤੇ ਤਿਵਾੜੀ ਸਿੱਖ ਚਿਹਰੇ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਤੌਰ 'ਤੇ ਨਕਾਰਦੇ ਹੋਏ ਹਿੰਦੂ ਜਾਂ ਦਲਿਤ ਵਿਚੋਂ ਇਕ ਨੂੰ ਬਣਾਉਣ ਦਾ ਇਸ਼ਾਰਾ ਕਰ ਰਹੇ ਹਨ।

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement