ਨਰੋਏ ਵਾਤਾਵਰਣ ਦੀ ਸਿਰਜਣਾ ਲਈ ਵੱਧ ਤੋਂ ਵੱਧ ਰੁੱਖ ਲਾਉਣ ਦੀ ਜ਼ਰੂਰਤ: ਸਾਧੂ ਸਿੰਘ ਧਰਮਸੋਤ
Published : Jul 16, 2021, 4:26 pm IST
Updated : Jul 16, 2021, 4:26 pm IST
SHARE ARTICLE
Need to plant as many trees as possible to create a healthy environment
Need to plant as many trees as possible to create a healthy environment

‘ਅੰਤਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ਵਿਸ਼ੇਸ਼ ਬੈਨਰ ਜਾਰੀ ਕੀਤਾ

ਚੰਡੀਗੜ੍ਹ: ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਨਰੋਏ ਵਾਤਾਵਰਣ ਦੀ ਸਿਰਜਣਾ ਲਈ ਵੱਧ ਤੋਂ ਵੱਧ ਰੁੱਖ ਲਾਉਣ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੁਨੀਆਂ ਦਾ ਹਰ ਨਾਗਰਿਕ ਇੱਕ ਰੁੱਖ ਲਾਵੇ ਅਤੇ ਉਸਦੀ ਸੰਭਾਲ ਕਰੇ ਤਾਂ ਵੱਡੀਆਂ ਵਾਤਾਵਰਣਿਕ ਤਬਦੀਲੀਆਂ ਤੋਂ ਨਿਜਾਤ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੁਨੀਆਂ ਦਾ ਹਰ ਦੇਸ਼ ਵਾਤਾਵਰਣ ਨਾਲ ਸਬੰਧਤ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਇਸ ਬਾਰੇ ਵਿਚਾਰਾਂ ਕਰਕੇ ਲੋੜੀਂਦੇ ਸੰਭਵ ਕਦਮ ਵੀ ਚੁੱਕ ਰਿਹਾ ਹੈ।

Sadhu Singh DharmsotSadhu Singh Dharmsot

ਪੰਜਾਬ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਲਈ ਲਗਾਤਾਰ ਕਾਰਜ ਕਰਨ ਦੀ ਅਪੀਲ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਲਗਭਗ ਚਾਰ ਸਾਲਾਂ ਦੇ ਸਮੇਂ ਦੌਰਾਨ ‘ਘਰ-ਘਰ ਹਰਿਆਲੀ` ਸਕੀਮ ਤਹਿਤ 1 ਕਰੋੜ 23 ਲੱਖ ਤੋਂ ਵੱਧ ਰੁੱਖ ਸੂਬੇ ਭਰ ‘ਚ ਲਗਾਏ ਹਨ।

Sadhu Singh DharmsotSadhu Singh Dharmsot

ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਲਗਭੱਗ 76 ਲੱਖ ਬੂਟੇ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਲਗਭੱਗ 66 ਲੱਖ ਬੂਟੇ ਸੂਬੇ ਭਰ ‘ਚ ਲਗਾਏ ਜਾ ਚੁੱਕੇ ਹਨ। ਉਨ੍ਹਾਂ ਸੂਬੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਯੋਗ ਸਥਾਨਾਂ ਦੀ ਸ਼ਨਾਖ਼ਤ ਕਰਕੇ ਵੱਧ ਤੋਂ ਵੱਧ ਬੂਟੇ ਲਾਉਣ ਲਈ ਕਿਹਾ।

Save treeSave tree

ਧਰਮਸੋਤ ਨੇ ਅੱਜ ਇੱਥੇ ਸਮਾਜ ਸੇਵੀ ਸੰਸਥਾ ਗੋ ਗ੍ਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਹਰ ਵਰ੍ਹੇ ਜੁਲਾਈ ਦੇ ਆਖਰੀ ਐਤਵਾਰ ਨੂੰ ਮਨਾਏ ਜਾਂਦੇ ‘’ਅੰਤਰਾਸ਼ਟਰੀ ਮੇਰਾ ਰੁੱਖ ਦਿਵਸ’’ (ਇੰਟਰਨਨੇਸ਼ਨਲ ਮਾਈ ਟ੍ਰੀ ਡੇ) ਸਬੰਧੀ ਵਿਸ਼ੇਸ਼ ਬੈਨਰ ਜਾਰੀ ਕੀਤਾ। ਇਸ ਮੌਕੇ ਸ. ਧਰਮਸੋਤ ਨੇ ਸੂਬਾ ਵਾਸੀਆਂ ਨੂੰ ਆਪਣੇ ਪੱਧਰ ‘ਤੇ ਇੱਕ ਰੁੱਖ ਲਾਉਣ ਤੇ ਉਸਦੀ ਸੰਭਾਲ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਹਰ ਵਿਅਕਤੀ ਨੂੰ ਰੁੱਖਾਂ ਨਾਲ ਆਪਣੀ ਸਾਂਝ ਪਾਉਣੀ ਚਾਹੀਦੀ ਹੈ। ਜੰਗਲਾਤ ਮੰਤਰੀ ਨੇ ਸਮਾਜ ਸੇਵੀ ਸੰਸਥਾ ਦੇ ਸੰਸਥਾਪਕ ਸ੍ਰੀ ਅਸ਼ਵਨੀ ਜੋਸ਼ੀ ਤੇ ਉਨ੍ਹਾਂ ਦੇ ਸਾਥੀਆਂ ਦੀ ਹਰ ਵਰ੍ਹੇ ਇੱਕ ਵਿਸ਼ੇਸ਼ ਦਿਨ ਰੁੱਖ ਲਾਉਣ ਲਈ ਮਨਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ ਜੋ ਕਿ ਪਿਛਲੇ 11 ਸਾਲਾਂ ਤੋ ਇਹ ਕਾਰਜ ਕਰਦੇ ਆ ਰਹੇ ਹਨ।

ਜੰਗਲਾਤ ਮੰਤਰੀ ਨੇ ਜੁਲਾਈ ਦੇ ਆਖਰੀ ਐਤਵਾਰ ਨੂੰ ‘ਅੰਤਰਰਾਸ਼ਟਰੀ ਰੁੱਖ ਦਿਵਸ’ ਨੂੰ ਸਰਕਾਰੀ ਅਦਾਰਿਆਂ ਵਿੱਚ ਮਨਾਉਣ ਅਤੇ ਯੋਗ ਸਥਾਨਾਂ ‘ਤੇ ਰੁੱਖ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬੂਟੇ ਨੇੜਲੀਆਂ ਸਰਕਾਰੀ ਨਰਸਰੀਆਂ ਤੋਂ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement