P&G ਇੰਡੀਆ ਨੇ ਬਲਬੀਰ ਸਿੱਧੂ ਨੂੰ CM ਕੋਵਿਡ-19 ਰਾਹਤ ਫੰਡ ਲਈ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
Published : Jul 16, 2021, 3:53 pm IST
Updated : Jul 16, 2021, 3:53 pm IST
SHARE ARTICLE
Balbir Sidhu
Balbir Sidhu

ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਚੈੱਕ ਸੌਂਪਿਆ।

ਚੰਡੀਗੜ੍ਹ : ਆਪਣੀ ਕਾਰਪੋਰੇਟ ਅਤੇ ਸਮਾਜਿਕ ਜਿੰਮੇਵਾਰੀ (ਸੀਐਸਆਰ) ਨੂੰ ਪੂਰਾ ਕਰਦੇ ਹੋਏ ਪੀ ਐਂਡ ਜੀ ਇੰਡੀਆ ਦੇ ਨੁਮਾਇੰਦਿਆਂ ਨੇ ਅੱਜ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਵਿਚ ਇਕ ਕਰੋੜ ਰੁਪਏ ਦਾ ਯੋਗਦਾਨ ਪਾਇਆ। ਪੀ ਐਂਡ ਜੀ ਇੰਡੀਆ ਦੇ ਨੁਮਾਇੰਦਿਆਂ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਚੈੱਕ ਸੌਂਪਿਆ।

balbir sidhuBalbir sidhu

ਇਸ ਵੱਡੇ ਸਨਅੱਤਕਾਰ ਦੇ ਯਤਨਾਂ ਦੀ ਸਲਾਘਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਟੀਕਾਕਰਨ ਵਿੱਚ ਯੋਗਦਾਨ ਪਾਉਣ ਸਬੰਧੀ ਆਪਣੀ ਵਚਨਬੱਧਤਾ ਦੇ ਮੱਦੇਨਜ਼ਰ ਪੀ ਐਂਡ ਜੀ ਨੇ ਕੋਵਿਡ-19 ਸਬੰਧੀ ਤਿਆਰੀਆਂ ਲਈ ਇਕ ਕਰੋੜ ਰੁਪਏ ਦਾ ਯੋਗਦਾਨ ਪਾਇਆ ਅਤੇ ਇਸ ਨੇ ਸੂਬੇ ਵਿੱਚ ਲੋਕਾਂ ਨੂੰ ਕਰਿਆਨੇ ਦੀਆਂ ਕਿੱਟਾਂ, ਸੈਨੇਟਰੀ ਪੈਡ ਮੁਹੱਈਆ ਕਰਵਾ ਕੇ ਵੱਡੇ ਪੱਧਰ ‘ਤੇ ਵੀ ਯੋਗਦਾਨ ਪਾਇਆ।

ਇਹ ਵੀ ਪੜ੍ਹੋ -  Whatsapp ਨੇ ਮਹੀਨੇ 'ਚ ਇਤਰਾਜ਼ਯੋਗ ਸਮੱਗਰੀ ਵਾਲੇ 20 ਲੱਖ ਤੋਂ ਜ਼ਿਆਦਾ ਭਾਰਤੀ ਖਾਤਿਆਂ 'ਤੇ ਲਾਈ ਰੋਕ

ਕਮਿਊਨਿਟੀ ਪ੍ਰਤੀ ਆਪਣੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਪੀ ਐਂਡ ਜੀ ਸਾਊਥ ਏਸ਼ੀਆ ਦੇ ਗਵਰਨਮੈਂਟ ਰਿਲੇਸ਼ਨਸ ਹੈੱਡ ਸਚਿਨ ਸੈਣੀ ਅਤੇ ਪੀ ਐਂਡ ਜੀ ਵਿੱਚ ਸੀਨੀਅਰ ਮੈਨੇਜਰ ਜੀਆਰ ਜੇ.ਪੀ. ਭਾਦੋਲਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ, ਪੀ ਐਂਡ ਜੀ ਇੰਡੀਆ ਨੇ ਸਰਕਾਰ ਅਤੇ ਰਾਹਤ ਸੰਸਥਾਵਾਂ ਦੀ ਭਾਈਵਾਲੀ ਨਾਲ ਲੋਕਾਂ ਦੀ ਭਲਾਈ ਲਈ ਆਪਣਾ ਰਾਹਤ ਪ੍ਰੋਗਰਾਮ ‘ਪੀ ਐਂਡ ਜੀ ਸੁਰੱਕਸ਼ਾ ਇੰਡੀਆ’ ਸ਼ੁਰੂ ਕੀਤਾ।

ਇਹ ਵੀ ਪੜ੍ਹੋ -  ਦਰਦਨਾਕ: ਰਿਸ਼ਤੇ ‘ਚ ਲੱਗਦੇ ਭੈਣ-ਭਰਾ ਦੀ ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ

ਮਹਾਂਮਾਰੀ ਦੀ ਸ਼ੁਰੂਆਤ ਤੋਂ ਹੀ ਪੀ ਐਂਡ ਜੀ ਸਰਕਾਰ ਨੂੰ ਵਿੱਤੀ ਸਹਾਇਤਾ, ਉਤਪਾਦਾਂ, ਘਰੇਲੂ ਤੌਰ ‘ਤੇ ਬਣਾਏ ਮਾਸਕ ਅਤੇ ਸੈਨੀਟਾਈਜਰ ਦਾਨ ਕਰਕੇ ਕਮਿਊਨਿਟੀ ਦੀ ਸਹਾਇਤਾ ਕਰ ਰਿਹਾ ਹੈ। ਸਿਹਤ ਮੰਤਰੀ ਨੇ ਹੋਰ ਸਨਅਤਕਾਰਾਂ ਨੂੰ ਅੱਗੇ ਆਉਣ ਅਤੇ ਆਪਣੀ ਕਾਰਪੋਰੇਟ ਅਤੇ ਸਮਾਜਿਕ ਜ਼ਿੰਮੇਵਾਰੀ ਤਹਿਤ ਲੋਕਾਂ ਦੀ ਸੇਵਾ ਕਰਨ ਦੀ ਵੀ ਅਪੀਲ ਕੀਤੀ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement