ਖ਼ਬਰਾਂ |

ਤਾਜ਼ਾ |

ਵਿਆਹ 'ਚ ਨਾ ਬੁਲਾਉਣ ਕਾਰਨ ਰਿਸ਼ਤੇਦਾਰ ਹੋਏ ਗੁੱਸੇ, ਜਾਗੋ 'ਚ ਸੁੱਟੀਆਂ ਕੱਚ ਦੀਆਂ ਬੋਤਲਾਂ

By : GAGANDEEP

Published : Jul 16, 2021, 1:18 pm IST
Updated : Jul 16, 2021, 1:18 pm IST
SHARE ARTICLE
wedding
wedding

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

ਜਲੰਧਰ: ਜਲੰਧਰ ਦੇ ਰੇਰੂ ਪਿੰਡ ਵਿਚ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ ਜਿਥੇ  2 ਭਰਾਵਾਂ ਨੇ ਵਿਆਹ ਵਿਚ ਨਾ ਬੁਲਾਉਣ ਕਰਕੇ ਗੁੱਸੇ 'ਚ ਰਿਸ਼ਤੇਦਾਰਾਂ ਦੇ ਘਰ ਹਮਲਾ ਕਰ ਦਿੱਤਾ। ਹਮਲਾ ਵੀ ਅਜੀਬੋ ਗਰੀਬ ਦਾ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਭਰਾਵਾਂ ਨੇ ਗੁੱਸੇ ਵਿਚ ਰਿਸ਼ਤੇਦਾਰਾਂ ਦੇ ਘਰ ਜਾਗੋ ਵਾਲੇ ਦਿਨ ਕੱਚ ਦੀਆਂ ਬੋਤਲਾਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ।

weddingwedding

ਇਸ ਦੌਰਾਨ ਇਕ ਔਰਤ ਦੇ ਬੋਤਲ ਵੱਜ ਗਈ ਤੇ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸ਼ਿਕਾਇਤ ਵਿਚ ਮਨਜੀਤ ਸਿੰਘ ਨਿਵਾਸੀ ਰੇਰੂ ਪਿੰਡ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਆਹ ਸੀ ਤੇ ਘਰ ਦੇ ਨੇੜੇ ਹੀ ਉਨ੍ਹਾਂ ਦੀ ਰਿਸ਼ਤੇਦਾਰੀ ਵਿਚ ਲੱਗਦੇ ਸਕੇ ਭਰਾ ਰਹਿੰਦੇ ਹਨ, ਜਿਨ੍ਹਾਂ ਕੋਲੋਂ ਉਨ੍ਹਾਂ  ਨੇ ਪੈਸੇ ਲੈਣੇ ਸਨ।

JaggoJaggo

ਕਈ ਵਾਰ ਉਨ੍ਹਾਂ ਦੋਵਾਂ ਭਰਾਵਾਂ ਕੋਲੋਂ ਪੈਸੇ ਵਾਪਸ ਮੰਗੇ ਪਰ ਉਨ੍ਹਾਂ ਪੈਸੇ ਮੋੜਨ ਦੀ ਥਾਂ ਉਹਨਾਂ ਨਾਲ ਲੜਨ ਲੱਗ ਜਾਂਦੇ ਜਿਸ ਕਾਰਨ ਉਨ੍ਹਾਂ ਨੇ ਇਹਨਾਂ ਭਰਾਵਾਂ ਨਾਲ ਰਿਸ਼ਤੇਦਾਰੀ ਖ਼ਤਮ ਕਰ ਦਿੱਤੀ। ਘਟਨਾ ਦੀ ਜਾਣਕਾਰੀ  ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement