ਬੈਂਕਿੰਗ ਤੋਂ ਇਲਾਵਾ ਖੇਤੀਬਾੜੀ ਨੂੰ ਸੌਖਾਲਾ ਅਤੇ ਕਿਸਾਨਾਂ ਨੂੰ ਖ਼ੁਸ਼ਹਾਲ ਬਣਾਉਣਾ ਵੀ ਸਹਿਕਾਰੀ ਬੈਂਕਾਂ ਦਾ ਕੰਮ : ਸ਼ਾਹ
Published : Jul 16, 2022, 11:46 pm IST
Updated : Jul 16, 2022, 11:46 pm IST
SHARE ARTICLE
image
image

ਬੈਂਕਿੰਗ ਤੋਂ ਇਲਾਵਾ ਖੇਤੀਬਾੜੀ ਨੂੰ ਸੌਖਾਲਾ ਅਤੇ ਕਿਸਾਨਾਂ ਨੂੰ ਖ਼ੁਸ਼ਹਾਲ ਬਣਾਉਣਾ ਵੀ ਸਹਿਕਾਰੀ ਬੈਂਕਾਂ ਦਾ ਕੰਮ : ਸ਼ਾਹ

ਨਵੀਂ ਦਿੱਲੀ, 16 ਜੁਲਾਈ : ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਬੈਂਕ (ਏ. ਆਰ. ਡੀ. ਬੀ.) ਨੂੰ ਕਿਹਾ ਕਿ ਸਹਿਕਾਰੀ ਬੈਂਕਾਂ ਨੂੰ ਸਿਰਫ਼ ਬੈਂਕਿੰਗ ਤਕ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਖੇਤੀ ਦੇ ਵਿਸਤਾਰ, ਉਪਜ ਵਧਾਉਣ ’ਤੇ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਸੌਖਾਲਾ ਅਤੇ ਕਿਸਾਨਾਂ ਨੂੰ ਖ਼ੁਸ਼ਹਾਲ ਬਣਾਉਣ ਲਈ ਪਿੰਡ-ਪਿੰਡ ’ਚ ਕਿਸਾਨਾਂ ਨਾਲ ਰਾਬਤਾ ਕਰ ਕੇ ਉਨ੍ਹਾਂ ਨੂੰ ਜਾਗਰੂਕ ਬਣਾਉਣਾ ਵੀ ਏ. ਆਰ. ਡੀ. ਬੀ. ਦੀ ਹੀ ਜ਼ਿੰਮੇਵਾਰੀ ਹੈ। ਸ਼ਾਹ ਨੇ ਕਿਹਾ ਕਿ ਸਹਿਕਾਰਤਾ ਮੰਤਰਾਲਾ ਨੇ ਸਹਿਕਾਰੀ ਖੇਤਰ ਦਾ ਡਾਟਾਬੇਸ ਬਣਾਉਣ ਦਾ ਕੰਮ ਸ਼ੁਰੂ ਕਰ ਦਿਤਾ ਹੈ।
 ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤਰ ਦਾ ਕੋਈ ਵੀ ਏਕੀਕਿ੍ਰਤ ਡਾਟਾਬੇਸ ਨਹੀਂ ਹੈ ਅਤੇ ਡਾਟਾਬੇਸ ਨਾ ਹੋਣ ’ਤੇ ਖੇਤਰ ਦੇ ਵਿਸਤਾਰ ਬਾਰੇ ਨਹੀਂ ਸੋਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਸਤਾਰ ਤਾਂ ਹੀ ਹੋ ਸਕਦਾ ਹੈ ਜਦੋਂ ਤੁਸੀਂ ਜਾਣਦੇ ਹੋ ਕਿ ਵਿਸਤਾਰ ਕਿਥੇ ਕਰਨਾ ਹੈ। ਸਹਿਕਾਰਤਾ ਮੰਤਰੀ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਨੂੰ ਦੇਸ਼ ’ਚ ਸਿੰਚਾਈ ਵਾਲੀ ਜ਼ਮੀਨ ਨੂੰ ਵਧਾਉਣ ਦੇ ਟੀਚੇ ਨਾਲ ਕਰਜ਼ਾ ਦੇਣ ’ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਏ. ਆਰ. ਡੀ. ਬੀ. ਸਿੰਚਾਈ ਯੋਜਨਾਵਾਂ ਅਤੇ ਹੋਰ ਬੁਨਿਆਦੀ ਢਾਂਚਿਆਂ ਸਮੇਤ ਖੇਤੀਬਾੜੀ ਖੇਤਰ ਨੂੰ ਲੰਮੀ ਮਿਆਦ ਦੇ ਹੋਰ ਕਰਜ਼ੇ ਦੇਣ ’ਤੇ ਧਿਆਨ ਦੇਵੇ।
ਸ਼ਾਹ ਨੇ ਕਿਹਾ ਕਿ ਛੋਟੇ ਕਿਸਾਨਾਂ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸਹਿਕਾਰੀ ਬੈਂਕਾਂ ਨੂੰ ਇਸ ਬਾਰੇ ਸੋਚਣਾ ਚਾਹੀਾਦ ਹੈ ਕਿ ਸਹਿਕਾਰਤਾ ਦੀ ਭਾਵਨਾ ਨਾਲ ਇਸ ਤਰ੍ਹਾਂ ਦੇ ਛੋਟੇ ਖੇਤਾਂ ’ਚ ਕਿਸ ਤਰ੍ਹਾਂ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ’ਚ 49.4 ਕਰੋੜ ਏਕੜ ਖੇਤੀਬਾੜੀਯੋਗ ਜ਼ਮੀਨ ਹੈ ਜੋ ਅਮਰੀਕਾ ਤੋਂ ਬਾਅਦ ਸੱਭ ਤੋਂ ਵਧ ਹੈ। ਜੇ ਪੂਰੀ ਖੇਤੀਬਾੜੀਯੋਗ ਜ਼ਮੀਨ ਦੀ ਸਿੰਚਾਈ ਕੀਤੀ ਜਾਵੇ ਤਾਂ ਭਾਰਤ ਪੂਰੀ ਦੁਨੀਆਂ ਦਾ ਪੇਟ ਭਰ ਸਕਦਾ ਹੈ।      (ਏਜੰਸੀ)
 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement