ਕੁਦਰਤੀ ਆਫ਼ਤ ਨਾਲ ਨਜਿੱਠਣ ਲਈ 'ਮਾਨ' ਸਰਕਾਰ ਦੀ ਪਹਿਲਕਦਮ, ‘ਰਾਜ ਆਫ਼ਤ ਨਜਿੱਠਣ ਫੰਡ’ ਨੂੰ ਦਿੱਤੀ ਪ੍ਰਵਾਨਗੀ
Published : Jul 16, 2022, 7:13 pm IST
Updated : Jul 16, 2022, 7:13 pm IST
SHARE ARTICLE
CM Bhagwant Mann
CM Bhagwant Mann

ਰਾਹਤ ਕੰਮਾਂ ਨਾਲ ਸਬੰਧਤ ਪ੍ਰੋਜੈਕਟ ਸ਼ੁਰੂ ਕਰਨ ਵਿੱਚ ਸਹਾਈ ਹੋਵੇਗਾ ਆਫ਼ਤ ਨਜਿੱਠਣ ਫੰਡ

ਚੰਡੀਗੜ੍ਹ : ਕਿਸੇ ਵੀ ਅਣਕਿਆਸੀ ਕੁਦਰਤੀ ਆਫ਼ਤ ਮੌਕੇ ਰਾਹਤ ਕਾਰਜਾਂ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਰਾਜ ਆਫ਼ਤ ਨਜਿੱਠਣ ਫੰਡ’ (ਐਸ.ਡੀ.ਐਮ.ਐਫ.) ਕਾਇਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਐਸ.ਡੀ.ਐਮ.ਐਫ. ਦਾ ਗਠਨ ਆਫ਼ਤ ਪ੍ਰਬੰਧਨ ਐਕਟ-2005 ਦੀ ਧਾਰਾ 48-1 (ਸੀ) ਤਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੰਡ ਦੇ ਬਣਨ ਨਾਲ ਸੂਬੇ ਵਿੱਚ ਕੁਦਰਤੀ ਆਫਤਾਂ ਨਾਲ ਨਜਿੱਠਣ ਦੇ ਕੰਮਾਂ ਨਾਲ ਸਬੰਧਤ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਸੂਬੇ ਨੂੰ ਕੁਦਰਤੀ ਆਫ਼ਤਾਂ ਨਾਲ ਨਿਪਟਣ ਵਿੱਚ ਮਦਦ ਕਰਨਗੇ।

CM Bhagwant MannCM Bhagwant Mann

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਫੰਡਾਂ ਦਾ ਗਠਨ 15ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ 'ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2021 ਤੋਂ 2026 ਤੱਕ ਐਸ.ਡੀ.ਐਮ.ਐਫ. ਵਿੱਚ ਸੂਬੇ ਦਾ ਹਿੱਸਾ 25 ਫੀਸਦੀ ਹੋਵੇਗਾ ਜਦੋਂ ਕਿ ਕੇਂਦਰੀ ਹਿੱਸਾ 75 ਫੀਸਦੀ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਲ 2021 ਤੋਂ 2026 ਤੱਕ ਐਸ.ਡੀ.ਐਮ.ਐਫ. ਵਿੱਚ 729.60 ਕਰੋੜ ਰੁਪਏ ਦੀ ਕੁੱਲ ਰਾਸ਼ੀ ਦੀ ਵਿਵਸਥਾ ਹੋਵੋਗੀ ਅਤੇ ਇਹ ਰਾਸ਼ੀ ਕਿਸੇ ਵੀ ਕਿਸਮ ਦੀ ਕੁਦਰਤੀ ਆਫ਼ਤ ਲਈ ਸੂਬੇ ਦੀਆਂ ਤਿਆਰੀਆਂ ਨੂੰ ਹੋਰ ਪੁਖਤਾ ਕਰਨ ਵਿੱਚ ਸਹਾਈ ਸਿੱਧ ਹੋਵੇਗੀ।

Bhagwant mannBhagwant mann

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਥਿਤੀ ਦੀ ਗੰਭੀਰਤਾ ਨੂੰ ਸੁਹਿਰਦਤਾ ਨਾਲ ਸਮਝ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਕਿਆਸੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਠੋਸ ਤਿਆਰੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦਿੰਦੀ ਹੈ ਅਤੇ ਇਸ ਨੇਕ ਕਾਰਜ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement