
ਦੋ ਵਾਰ ਕੈਬਨਿਟ ਮੰਤਰੀ ਤੇ ਇਕ ਵਾਰ ਸਪੀਕਰ ਰਹਿ ਚੁੱਕੇ ਹਨ ਕਾਹਲੋਂ
ਫਤਹਿਗੜ੍ਹ ਚੂੜੀਆਂ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਪੰਜਾਬ ਨਿਰਮਲ ਸਿੰਘ ਕਾਹਲੋਂ (Nirmal Singh Kahlon) ਦਾ ਸ਼ਨੀਵਾਰ ਸਵੇਰੇ ਦੇਹਾਂਤ ਹੋ ਗਿਆ। ਕਾਹਲੋਂ ਦਾ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ ਜਿੱਥੇ ਅੱਜ ਉਹਨਾਂ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਮੰਨਿਆ ਜਾਂਦਾ ਸੀ।
ਕਾਹਲੋਂ ਦੇ ਦੇਹਾਂਤ ਬਾਰੇ ਜਾਣਕਾਰੀ ਉਹਨਾਂ ਦੇ ਬੇਟੇ ਰਵੀਕਰਨ ਸਿੰਘ ਪੋਸਟ ਸ਼ੇਅਰ ਕਰ ਕੇ ਦਿੱਤੀ ਹੈ। ਹਲਕਾ ਫਤਿਹਗੜ੍ਹ ਚੂੜੀਆਂ ਦੇ ਘਾਗ ਆਗੂ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ,ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਮੇਤ ਵੱਖ-ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕਾਹਲੋਂ ਦੋ ਵਾਰ ਕੈਬਨਿਟ ਮੰਤਰੀ ਤੇ ਇਕ ਵਾਰ ਸਪੀਕਰ ਪੰਜਾਬ ਰਹੇ ਹਨ। ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਰਵੀਕਰਨ ਸਿੰਘ ਕਾਹਲੋਂ ਤੇ ਸ਼ਿਵਕਰਨ ਸਿੰਘ ਕਾਹਲੋਂ ਨਾਲ ਵੱਖ-ਵੱਖ ਆਗੂਆਂ ਨੇ ਦੁੱਖ ਸਾਂਝਾ ਕੀਤਾ ਹੈ।