ਸਿਮਰਨਜੀਤ ਸਿੰਘ ਮਾਨ ਵਲੋਂ ਭਗਤ ਸਿੰਘ ਨੂੰ 'ਅਤਿਵਾਦੀ' ਕਹਿਣ 'ਤੇ ਆਪ ਨੇਤਾ ਹੋਏ ਗਰਮ
Published : Jul 16, 2022, 12:28 am IST
Updated : Jul 16, 2022, 12:28 am IST
SHARE ARTICLE
image
image

ਸਿਮਰਨਜੀਤ ਸਿੰਘ ਮਾਨ ਵਲੋਂ ਭਗਤ ਸਿੰਘ ਨੂੰ 'ਅਤਿਵਾਦੀ' ਕਹਿਣ 'ਤੇ ਆਪ ਨੇਤਾ ਹੋਏ ਗਰਮ

 

ਚੰਡੀਗੜ੍ਹ, 15 ਜੁਲਾਈ (ਸੱਤੀ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ਨੂੰ  'ਅਤਿਵਾਦੀ' ਕਹਿਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵਲੋਂ ਕੀਤੀ ਗਈ ਟਿਪਣੀ ਬਹੁਤ ਨਿੰਦਣਯੋਗ ਹੈ ਅਤੇ ਉਹ ਤੁਰਤ ਬਿਨਾ ਸ਼ਰਤ ਮੁਆਫ਼ੀ ਮੰਗਣ |
ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਨੂੰ  ਸੰਬੋਧਨ ਕਰਦਿਆਂ ਉੱਚ ਸਿਖਿਆ ਅਤੇ ਭਾਸ਼ਾ ਮੰਤਰੀ ਮੀਤ ਹੇਅਰ ਨੇ ਐਲਾਨ ਕੀਤਾ ਕਿ 'ਆਪ' ਸਰਕਾਰ ਭਗਤ ਸਿੰਘ ਨੂੰ  ਸਰਕਾਰੀ ਤੌਰ ਉਤੇ ਸ਼ਹੀਦ ਦਾ ਦਰਜਾ ਦੇਵੇਗੀ |
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਹੁੰਦੇ ਹੋਏ ਇਹ ਮੁੱਦਾ ਕਈ ਵਾਰ ਪਾਰਲੀਮੈਂਟ ਵਿਚ ਚੁਕਿਆ | ਭਗਤ ਸਿੰਘ ਸਾਡਾ ਆਦਰਸ਼ ਹਨ ਅਤੇ ਮੈਂ ਪੂਰੀ ਜ਼ਿੰਮੇਵਾਰੀ ਨਾਲ ਇਹ ਕਹਿੰਦਾ ਹਾਂ ਕਿ ਪੰਜਾਬ ਸਰਕਾਰ ਭਗਤ ਸਿੰਘ ਨੂੰ  ਸ਼ਹੀਦ ਦਾ ਦਰਜਾ ਦੇਵੇਗੀ |
ਉਨ੍ਹ ਕਿਹਾ ਕਿ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ਬਾਰੇ ਦਿਤਾ ਗਿਆ ਬਿਆਨ ਸ਼ਰਮਨਾਕ ਹੈ | ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਨੇ ਦੇਸ਼ ਦੀ ਆਜ਼ਾਦੀ ਲਈ ਅਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਦਾ ਨਿਰਾਦਰ ਕੀਤਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦੀ ਦੀ ਲੜਾਈ ਵਿਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਛੋਟੀ ਉਮਰ ਵਿਚ ਅਪਣੀ ਕੁਰਬਾਨੀ ਦਿਤੀ, ਉਨ੍ਹਾਂ ਉਤੇ ਇਕੱਲੇ ਪੰਜਾਬ ਨੂੰ  ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ  ਮਾਣ ਹੈ | ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਅੱਜ ਅਸੀਂ ਦੇਸ਼ ਵਿਚ ਆਜ਼ਾਦੀ ਮਾਣ ਰਹੇ ਹਾਂ | ਪ੍ਰੰਤੂ ਇਹ ਬੜੇ ਦੁੱਖ ਦੀ ਗੱਲ ਹੈ ਕਿ ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਇਕ ਕੌਮੀ ਨਾਇਕ ਉਨ੍ਹਾਂ ਦਾ ਬਣਦਾ ਸਤਿਕਾਰ ਨਹੀਂ ਦੇ ਰਹੇ |
ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਲੋਕਤੰਤਰਿਕ ਅਤੇ ਧਰਮ-ਨਿਰਪੱਖ  ਪਾਰਟੀ ਹੈ | ਸ਼ਹੀਦ ਭਗਤ ਸਿੰਘ ਦਾ ਨਿਰਾਦਰ ਕਰਨ ਅਤੇ ਪੰਜਾਬੀਆਂ ਦੇ ਦਿਲਾਂ ਨੂੰ  ਠੇਸ ਪਹੁੰਚਾਉਣ ਲਈ ਸਿਮਰਨਜੀਤ ਸਿੰਘ ਮਾਨ ਵਿਰੁਧ ਕਾਨੂੰਨੀ ਤੌਰ ਉਤੇ ਵੀ ਕਾਰਵਾਈ ਕੀਤੀ ਜਾ ਸਕਦੀ ਹੈ | ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ, ਧਰਮਕੋਟ ਤੋਂ ਵਿਧਾਇਕ ਦਵਿੰਦਰ ਸਿੰਘ ਢੋਸ ਅਤੇ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਵੀ ਹਾਜ਼ਰ ਸਨ |    

 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement