
ਦੋਸ਼ੀਆਂ ਦੀ ਭਾਲ ਲਈ ਇਲਾਕੇ ਵਿਚ ਲੱਗੇ ਸੀਸੀਟੀਵੀ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਬਠਿੰਡਾ - ਬਠਿੰਡਾ ਦੀ ਰਾਮਾਂ ਮੰਡੀ ਵਿੱਚ ਇੱਕ ਜਨਤਕ ਪਾਰਕ ਵਿਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ।
ਪੁਲਿਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਹ ਘਟਨਾ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ। ਸਥਾਨਕ ਲੋਕਾਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਥਾਣਾ ਇੰਚਾਰਜ (ਸਦਰ) ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਥਾਣਾ ਰਾਮਾਂ ਮੰਡੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਜ਼ਿਲ੍ਹਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ ਨੇ ਘਟਨਾ ਵਿਚ ਸ਼ਾਮਲ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਭਾਲ ਲਈ ਇਲਾਕੇ ਵਿਚ ਲੱਗੇ ਸੀਸੀਟੀਵੀ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।