
ਪਹਿਲਾਂ ਭਗਤ ਸਿੰਘ ਨੂੰ ਲੈ ਕੇ ਵੀ ਵਿਵਾਦਿਤ ਬਿਆਨ ਦੇ ਚੁੱਕੇ ਹਨ ਮਾਨ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇੱਕ ਵਾਰ ਫਿਰ ਵਿਵਾਦਤ ਬਿਆਨ ਦਿੱਤਾ ਹੈ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ''ਇਹ ਇਕ ਪੰਜਾਬੀ ਲਾਲਾ, ਹਰਿਆਣਾ ਬਣਿਆ ਸੀ ਹਰਿਆਣਵੀਆਂ ਦੇ ਲਈ, ਪਰ ਇਹ ਇਕ ਪੰਜਾਬੀ ਲਾਲਾ ਹਰਿਆਣਾ ਦਾ ਸੀਐੱਮ ਬਣਿਆ ਹੋਇਆ ਹੈ ਤੁਹਾਨੂੰ ਸ਼ਰਮ ਨਹੀਂ ਆਉਂਦੀ'' ਇਸ ਦੇ ਨਾਲ ਹੀ ਦੱਸ ਦਈਏ ਕਿ ਸਿਮਰਨਜੀਤ ਮਾਨ ਨੇ ਗੈਂਗਸਟਰਾਂ ਨੂੰ ਲੈ ਕੇ ਕਿਹਾ ਕਿ ਸਾਰੇ ਗੈਂਗਸਟਰ ਹਰਿਆਣਾ ਦੇ ਹੀ ਹਨ ਪੰਜਾਬ ਦੇ ਗੈਂਗਸਟਰ ਬਹੁਤ ਘੱਟ ਹਨ।
Simranjit Singh Mann
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿਮਰਨਜੀਤ ਮਾਨ ਨੇ ਸ਼ਹੀਦ ਭਗਤ ਨੂੰ ਲੈ ਕੇ ਵੀ ਵਿਵਾਦਿਤ ਬਿਆਨ ਦਿੱਤਾ ਸੀ। ਉਹਨਾਂ ਨੇ ਕਿਹਾ ਸੀ ਕਿ 'ਭਗਤ ਸਿੰਘ ਨੇ ਇਕ ਨੌਜਵਾਨ ਅੰਗਰੇਜ਼ ਅਫ਼ਸਰ ਅਤੇ ਇਕ ਅੰਮ੍ਰਿਤਧਾਰੀ ਸਿੱਖ ਕਾਂਸਟੇਬਲ ਚੰਨਣ ਸਿੰਘ ਨੂੰ ਮਾਰਿਆ ਸੀ। ਉਸ ਨੇ ਉਸੇ ਸਮੇਂ ਨੈਸ਼ਨਲ ਅਸੈਂਬਲੀ ਵਿਚ ਬੰਬ ਸੁੱਟਿਆ ਸੀ। ਹੁਣ ਤੁਸੀਂ ਹੀ ਦੱਸੋ ਕਿ ਉਸ ਨੂੰ ਭਗਤ ਕਹਾਂਗੇ ਜਾਂ ਅਤਿਵਾਦੀ। ਮਾਨ ਦੇ ਇਸ ਬਿਆਨ ਤੋਂ ਬਾਅਦ ਸਿਆਸਤ ਕਾਫ਼ੀ ਭਖੀ ਹੋਈ ਹੈ। ਸਾਰੀਆਂ ਪਾਰਟੀਆਂ ਸਿਮਰਨਜੀਤ ਮਾਨ ਨੂੰ ਨਿਸ਼ਾਨੇ 'ਤੇ ਲੈ ਰਹੀਆਂ ਹਨ ਤੇ ਮੁਆਫ਼ੀ ਮੰਗਣ ਲਈ ਕਹਿ ਰਹੀਆਂ ਹਨ।