
-ਮੁੱਖ ਮੰਤਰੀ ਭਗਵੰਤ ਮਾਨ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਣਗੇ ਸ਼ਾਮਲ
ਚੰਡੀਗੜ੍ਹ : ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਇਹ ਦੋ ਵੱਡੀਆਂ ਚੁਣੌਤੀਆਂ ਦੇਸ਼ ਦੇ ਸਾਹਮਣੇ ਹਨ, ਜਿਨ੍ਹਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅਹਿਮ ਮੀਟਿੰਗ ਕਰਨਗੇ। ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿਚ 10 ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਵੀਡੀਓ ਕਾਨਫਰੰਸਿੰਗ ਜ਼ਰੀਏ ਹਿੱਸਾ ਲੈਣਗੇ।
ਸਰਹੱਦੀ ਸੂਬਾ ਹੋਣ ਕਾਰਨ ਆਏ ਦਿਨ ਹੀ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਡਰੋਨ ਜ਼ਰੀਏ ਨਸ਼ੇ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ, ਜਿਸ ਨੂੰ ਕਿ ਬੀ. ਐੱਸ. ਐੱਫ. ਵੱਲੋਂ ਨਾਕਾਮ ਵੀ ਕੀਤਾ ਜਾਂਦਾ ਹੈ। ਭਲਕੇ ਇਸ ਮੁੱਦੇ 'ਤੇ ਖ਼ਾਸ ਚਰਚਾ ਹੋਣ ਦੀ ਸੰਭਾਵਨਾ ਹੈ।