BJP-SAD ਦਾ ਗਠਜੋੜ ਨਹੀਂ! ਭਾਜਪਾ ਇੰਚਾਰਜ ਵਿਜੇ ਰੁਪਾਨੀ ਬੋਲੇ- ਸਿਆਸਤ 'ਚ ਸਮਾਂ ਬਲਵਾਨ, ਪਾਰਟੀ ਦਾ ਸਟੈਂਡ ਸਪੱਸ਼ਟ 
Published : Jul 16, 2023, 5:29 pm IST
Updated : Jul 16, 2023, 5:29 pm IST
SHARE ARTICLE
Vijay Rupani
Vijay Rupani

ਰੁਪਾਨੀ ਨੇ ਕਿਹਾ ਕਿ ਇਸ ਸਮੇਂ ਭਾਜਪਾ ਦਾ ਇੱਕ ਵੱਡਾ ਚਿਹਰਾ ਪੰਜਾਬ ਦੇ ਲੋਕਾਂ ਸਾਹਮਣੇ ਪੇਸ਼ ਕਰਨਾ ਹੈ

ਚੰਡੀਗੜ੍ਹ - ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ ਨੇ ਇਕ ਵਾਰ ਫਿਰ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਰੁਪਾਨੀ ਨੇ ਇੱਕ ਇੰਟਰਵਿਊ ਵਿਚ ਕਿਹਾ ਕਿ ਰਾਜਨੀਤੀ ਵਿਚ ਸਮਾਂ ਸ਼ਕਤੀਸ਼ਾਲੀ ਹੁੰਦਾ ਹੈ ਪਰ ਅੱਜ ਤੱਕ ਪਾਰਟੀ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ। 

ਵਿਜੇ ਰੁਪਾਨੀ ਨੇ ਕਿਹਾ ਕਿ ਜੇਕਰ ਭਾਜਪਾ ਪੰਜਾਬ 'ਚ ਸੱਤਾ ਵਿਚ ਆਉਂਦੀ ਹੈ ਤਾਂ ਸੂਬੇ ਦੇ ਹਾਲਾਤ ਬਿਹਤਰ ਹੋ ਸਕਦੇ ਹਨ। ਗੁਜਰਾਤ ਦੀ ਤਰਜ਼ 'ਤੇ ਪੰਜਾਬ ਨੂੰ ਆਪਣਾ ਗੁਆਚਿਆ ਵੱਕਾਰ ਮੁੜ ਹਾਸਲ ਕਰਨ ਲਈ ਵੋਟ ਬੈਂਕ ਦੀ ਰਾਜਨੀਤੀ ਤੋਂ ਵਿਕਾਸ ਦੀ ਰਾਜਨੀਤੀ ਵੱਲ ਬਦਲਣ ਦੀ ਲੋੜ ਹੈ। ਦੂਜੇ ਪਾਸੇ ਰੁਪਾਨੀ ਨੇ ਸੁਨੀਲ ਜਾਖੜ ਦੇ ਪੰਜਾਬ ਤੋਂ ਭਾਜਪਾ ਵਿਚ ਆਉਣ ਨੂੰ ਸ਼ੁੱਭ ਸੰਕੇਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਲੀਡਰਸ਼ਿਪ ਤਬਦੀਲੀ ਇੱਕ ਕੁਦਰਤੀ ਪ੍ਰਕਿਰਿਆ ਹੈ। ਭਾਜਪਾ ਨੇ ਪੰਜਾਬ ਵਿਚ ਰਣਨੀਤਕ ਤੌਰ 'ਤੇ ਵਿਸਥਾਰ ਅਤੇ ਅੱਗੇ ਵਧਣ ਦੀ ਯੋਜਨਾ ਬਣਾਈ ਹੈ। ਲੋਕ 'ਆਪ' ਤੋਂ ਨਾਰਾਜ਼ ਅਤੇ ਨਿਰਾਸ਼ ਹਨ। ਲੋਕ ਹੁਣ ਸੂਬੇ ਵਿਚ ਬਦਲਾਅ ਕਰਕੇ ਪਛਤਾ ਰਹੇ ਹਨ। 

ਰੁਪਾਨੀ ਨੇ ਕਿਹਾ ਕਿ ਇਸ ਸਮੇਂ ਭਾਜਪਾ ਦਾ ਇੱਕ ਵੱਡਾ ਚਿਹਰਾ ਪੰਜਾਬ ਦੇ ਲੋਕਾਂ ਸਾਹਮਣੇ ਪੇਸ਼ ਕਰਨਾ ਹੈ। ਜਾਖੜ ਕਰੀਬ ਇੱਕ ਸਾਲ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਏ ਸਨ। ਜਾਖੜ ਨੇ ਖ਼ੁਦ ਅਤੇ ਉਹਨਾਂ ਦੇ ਪਿਤਾ ਨੇ ਪੰਜਾਬ ਅਤੇ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਦਾ ਸਾਫ਼-ਸੁਥਰਾ ਅਕਸ ਅਤੇ ਉਹ ਮਜ਼ਬੂਤ​ਨੇਤਾ ਹਨ। ਇਸੇ ਲਈ ਉਨ੍ਹਾਂ ਨੂੰ ਪੰਜਾਬ ਵਿਚ ਪਾਰਟੀ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਭਾਜਪਾ ਨੇ ਉਨ੍ਹਾਂ ਨੂੰ ਸੂਬੇ ਵਿਚ ਪਾਰਟੀ ਨੂੰ ਮੁੜ ਸੁਰਜੀਤ ਕਰਨ ਅਤੇ ਵਿਸਤਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਹ ਇੱਕ ਤਜ਼ਰਬੇਕਾਰ ਸਿਆਸਤਦਾਨ ਹਨ

ਜਿਨ੍ਹਾਂ ਨੇ ਐਮ.ਐਲ.ਏ ਅਤੇ ਐਮ.ਪੀ ਵਜੋਂ ਸੇਵਾਵਾਂ ਦਿੱਤੀਆਂ ਹਨ ਅਤੇ ਪੰਜਾਬ ਵਿੱਚ ਬਹੁਤ ਕੰਮ ਕੀਤੇ ਹਨ। ਇਸ ਨਾਲ ਪਾਰਟੀ ਨੂੰ ਫਾਇਦਾ ਹੋਵੇਗਾ। ਵਿਜੇ ਰੁਪਾਨੀ ਨੇ ਕਿਹਾ ਕਿ ਭਾਜਪਾ ਵਿਚ ਹਰ ਕੋਈ ਇੱਕੋ ਪਾਰਟੀ ਦਾ ਮੈਂਬਰ ਹੈ, ਭਾਵੇਂ ਉਹ ਪਹਿਲਾਂ ਤੋਂ ਪਾਰਟੀ ਵਿਚ ਹਨ ਜਾਂ ਜੋ ਲੋਕ ਦੂਜੀਆਂ ਪਾਰਟੀਆਂ ਤੋਂ ਭਾਜਪਾ ਵਿਚ ਆਏ ਹਨ। ਭਾਜਪਾ ਆਗੂ ਇੱਕ ਵਿਚਾਰਧਾਰਾ ਲਈ ਕੰਮ ਕਰਦੇ ਹਨ। ਜਿਸ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਦੇਸ਼ ਨੂੰ ਅੱਗੇ ਲਿਜਾਣ ਲਈ ਕੰਮ ਕਰ ਰਹੇ ਹਨ, ਉਸੇ ਤਰ੍ਹਾਂ ਪੰਜਾਬ ਭਾਜਪਾ ਦੇ ਵਰਕਰ ਵੀ ਸੂਬੇ ਨੂੰ ਅੱਗੇ ਲਿਜਾਣਾ ਚਾਹੁੰਦੇ ਹਨ।

ਜਦੋਂ ਤੋਂ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਉਦੋਂ ਤੋਂ ਹੀ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਵਰਕਰਾਂ ਅਤੇ ਲੋਕਾਂ ਵੱਲੋਂ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦਾ ਨਿੱਜੀ ਵਿਚਾਰ ਹੈ ਕਿ ਜਾਖੜ ਦੀ ਨਿਯੁਕਤੀ ਕਰ ਕੇ ਪਾਰਟੀ ਨੇ ਦੂਜੀਆਂ ਪਾਰਟੀਆਂ ਤੋਂ ਭਾਜਪਾ ਵਿਚ ਆਏ ਲੋਕਾਂ ਲਈ ਇਕ ਮਿਸਾਲ ਕਾਇਮ ਕੀਤੀ ਹੈ ਕਿ ਜੇਕਰ ਉਹ ਕਾਬਲ ਅਤੇ ਚੰਗਾ ਪ੍ਰਦਰਸ਼ਨ ਕਰਨਗੇ ਤਾਂ ਉਨ੍ਹਾਂ ਨੂੰ ਯੋਗ ਮੌਕੇ ਮਿਲਣਗੇ।
 

Tags: #bjp

SHARE ARTICLE

ਏਜੰਸੀ

Advertisement

'ਆਪਣੇ ਖਾਸ ਬੰਦਿਆਂ ਨੂੰ ਦਿੱਤੀਆਂ ਜਾ ਰਹੀਆਂ NOC' ਲੋਕਾਂ ਨੇ BDPO Office 'ਚ ਕੀਤਾ Hungama ਭਖ ਗਿਆ ਮਾਹੌਲ

04 Oct 2024 12:25 PM

Canada ਚੋਂ 1 Lakh ਤੋਂ ਵੱਧ Students December 'ਚ ਹੋ ਸਕਦੇ ਨੇ Deport- ਸਖ਼ਤੀ ਕਰਕੇ ਨਹੀਂ ਮਿਲ ਰਿਹਾ Work Visa

04 Oct 2024 12:18 PM

Kulbir Zira ਦਾ ਹਾਲ ਜਾਣਨ ਪੁੱਜੇ ਐਮਪੀ SukhjinderSinghRandhawa ..

03 Oct 2024 12:26 PM

KangnaRanaut ਨੇ ਪੰਜਾਬੀਆਂ ਬਾਰੇ ਫਿਰ ਉਗਲਿਆ ਜ਼ਹਿਰ - 'ਚਿੱਟਾ ਲਗਾਉਂਦੇ ਨੇ, ਸ਼ਰਾਬਾਂ ਪੀਂਦੇ ਨੇ'?|

03 Oct 2024 12:19 PM

KangnaRanaut ਨੇ ਪੰਜਾਬੀਆਂ ਬਾਰੇ ਫਿਰ ਉਗਲਿਆ ਜ਼ਹਿਰ - 'ਚਿੱਟਾ ਲਗਾਉਂਦੇ ਨੇ, ਸ਼ਰਾਬਾਂ ਪੀਂਦੇ ਨੇ'?|

03 Oct 2024 12:17 PM
Advertisement