
ਕਾਰ ਚਾਲਕ ਮੌਕੇ ਤੋਂ ਹੋਇਆ ਫਰਾਰ
ਫਿਰੋਜ਼ਪੁਰ: ਫਿਰੋਜ਼ਪੁਰ-ਤਲਵੰਡੀ ਹਾਈਵੇਅ 'ਤੇ ਇਕ ਤੇਜ਼ ਰਫਤਾਰ ਕਾਰ ਨੇ ਇਕ ਐਕਟਿਵਾ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਐਕਟਿਵਾ 'ਚ ਸਵਾਰ ਸਾਬਕਾ ਫੌਜੀ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਫਿਰੋਜ਼ਪੁਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।
ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਕੁੱਟ-ਕੁੱਟ ਮਾਰਿਆ, ਨਵਾਂਸ਼ਹਿਰ ਦਾ ਰਹਿਣ ਵਾਲਾ ਸੀ ਮ੍ਰਿਤਕ
ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਮ੍ਰਿਤਕ ਸਾਬਕਾ ਫੌਜੀ ਗੁਰਮੇਲ ਸਿੰਘ ਦੇ ਭਰਾ 62 ਸਾਲਾ ਗੁਰਦੇਵ ਸਿੰਘ ਵਾਸੀ ਜਵਾਹਰ ਸਿੰਘ ਵਾਲਾ ਤਲਵੰਡੀ ਭਾਈ ਫ਼ਿਰੋਜ਼ਪੁਰ ਨੇ ਦਸਿਆ ਹੈ ਕਿ ਉਸ ਦਾ ਛੋਟਾ ਭਰਾ ਐਕਟਿਵਾ ’ਤੇ ਸਵਾਰ ਹੋ ਕੇ ਫ਼ਿਰੋਜ਼ਪੁਰ ਸ਼ਹਿਰ ਜਾ ਰਿਹਾ ਸੀ। ਉਹ ਡੈਂਟਲ ਕਾਲਜ ਨੇੜੇ ਪਹੁੰਚਿਆ ਹੀ ਸੀ ਕਿ ਕਾਰ ਨੇ ਉਸ ਨੂੰ ਟੱਕਰ ਮਾਰ ਦਿਤੀ।
ਇਹ ਵੀ ਪੜ੍ਹੋ: ਮੇਰਠ 'ਚ ਵਾਪਰਿਆ ਦਰਦਨਾਕ ਹਾਦਸਾ, DJ ਤੋਂ ਕਰੰਟ ਲੱਗਣ ਨਾਲ 5 ਕਾਂਵੜੀਆਂ ਦੀ ਮੌਤ, 5 ਜ਼ਖ਼ਮੀ
ਕਾਰ ਨੂੰ ਗੁਰਮੁਖ ਸਿੰਘ ਵਾਸੀ ਪਿੰਡ ਸ਼ਹਿਜ਼ਾਦੀ ਜ਼ਿਲ੍ਹਾ ਫਿਰੋਜ਼ਪੁਰ ਚਲਾ ਰਿਹਾ ਸੀ। ਹਾਦਸੇ ਤੋਂ ਬਾਅਦ ਉਹ ਫਰਾਰ ਹੋ ਗਿਆ। ਡਿੱਗਣ ਨਾਲ ਉਕਤ ਭਰਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫਿਰੋਜ਼ਪੁਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਉਸ ਦੇ ਭਰਾ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਥਾਣਾ ਕੁਲਗੜ੍ਹੀ ਦੇ ਐਸ.ਆਈ ਸਰਵਣ ਸਿੰਘ ਨੇ ਦਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।