
ਸੈਕਟਰ-49 ਦੀ ਰਹਿਣ ਵਾਲੀ ਸੀ ਕਾਜਲ
ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-63 ਵਿਚ ਅਪਣੇ ਦੋਸਤ ਦੇ ਘਰ ਗਈ ਇੱਕ ਲੜਕੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ 10 ਵਜੇ ਉਸ ਦੀ ਅਪਣੇ ਪ੍ਰਵਾਰ ਨਾਲ ਗੱਲਬਾਤ ਹੋਈ ਅਤੇ ਕਰੀਬ 12:10 ਵਜੇ ਉਸ ਦੀ ਤੀਜੀ ਮੰਜ਼ਿਲ ਤੋਂ ਡਿੱਗ ਗਈ। ਉਸ ਨੂੰ ਤੁਰੰਤ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿਤਾ ਗਿਆ। ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਸੈਕਟਰ 49 ਦੀ ਰਹਿਣ ਵਾਲੀ ਕਾਜਲ ਵਜੋਂ ਹੋਈ ਹੈ। ਪ੍ਰਵਾਰ ਨੇ ਦਸਿਆ ਕਿ ਕਾਜਲ ਇੱਕ ਇਮੀਗ੍ਰੇਸ਼ਨ ਕੰਪਨੀ ਵਿਚ ਕੰਮ ਕਰਦੀ ਸੀ। ਉਸ ਨੇ 2 ਮਹੀਨੇ ਪਹਿਲਾਂ ਨੌਕਰੀ ਛੱਡ ਦਿਤੀ ਸੀ। ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਦੇ ਦੋਸਤ ਜਾਂ ਉਸ ਦੇ ਕਿਸੇ ਸਾਥੀ ਨੇ ਉਹਨਾਂ ਦੀ ਬੇਟੀ ਨੂੰ ਧੱਕਾ ਦਿੱਤਾ ਹੈ।