ਜੱਚੇ- ਬੱਚੇ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਲਈ ਹਰ ਪਿੰਡ ਵਿਚ ਆਸ਼ਾ ਵਰਕਰਾਂ ਦੀ ਕੀਤੀ ਨਿਯੁਕਤੀ
ਫਾਜ਼ਿਲਕਾ: ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਸਤਲੁਜ ਵਿਚ ਆਏ ਹੜ੍ਹਾਂ ਕਾਰਨ ਇਨ੍ਹੀਂ ਦਿਨੀਂ ਜੂਝ ਰਹੇ ਹਨ। ਇਸ ਦੇ ਨਾਲ ਹੀ ਹੜ੍ਹਾਂ ਦੀ ਮੁਸੀਬਤ ਦਰਮਿਆਨ 20 ਘਰਾਂ ਵਿਚ ਕਿਲਕਾਰੀਆਂ ਗੂੰਜੀਆਂ ਹਨ। ਲੋਕਾਂ ਦੀ ਮੁਸਕਰਾਹਟ ਵਿਚ ਸਿਹਤ ਵਿਭਾਗ ਨੇ ਪੂਰੀ ਤਰ੍ਹਾਂ ਸ਼ਮੂਲੀਅਤ ਕੀਤੀ ਹੈ। ਸਿਹਤ ਵਿਭਾਗ ਵਲੋਂ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਕਾਰਨ ਜੱਚਾ-ਬੱਚਾ ਪੂਰੀ ਤਰ੍ਹਾਂ ਤੰਦਰੁਸਤ ਹਨ।
ਇਹ ਵੀ ਪੜ੍ਹੋ: ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲੀ ਅਮਰੀਕਾ ਦੀ ਧਰਤੀ, 7.2 ਮਾਪੀ ਗਈ ਤੀਬਰਤਾ
ਇਸ ਤੋਂ ਇਲਾਵਾ ਵਿਭਾਗ ਨੇ ਪਹਿਲਾਂ ਹੀ 42 ਹੋਰ ਗਰਭਵਤੀ ਔਰਤਾਂ ਦੀ ਪਛਾਣ ਕੀਤੀ ਹੈ। ਜਿਨ੍ਹਾਂ ਦੀ ਡਿਲੀਵਰੀ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੀਨੂੰ ਦੁੱਗਲ ਨੇ ਦਿਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਨੂੰ ਤਿਆਰੀਆਂ ਕਰਨ ਲਈ ਕਾਫੀ ਸਮਾਂ ਮਿਲ ਗਿਆ ਹੈ। ਜਿਸ ਦੇ ਆਧਾਰ 'ਤੇ ਸਿਹਤ ਵਿਭਾਗ ਕੋਲ ਰਜਿਸਟਰਡ ਗਰਭਵਤੀ ਔਰਤਾਂ ਦੀ ਸੂਚੀ ਅਨੁਸਾਰ ਜਣੇਪੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਵਿਭਾਗ ਦੀਆਂ ਆਗਾਮੀ ਤਿਆਰੀਆਂ ਦਾ ਨਤੀਜਾ ਹੈ ਕਿ ਇਨ੍ਹਾਂ ਖੇਤਰਾਂ ਵਿਚ 20 ਗਰਭਵਤੀ ਔਰਤਾਂ ਦੀ ਸੁਰੱਖਿਅਤ ਜਣੇਪਾ ਹੋ ਚੁੱਕਿਆ ਹੈ। ਬਾਕੀ ਦੀ ਦੇਖਭਾਲ ਅਤੇ ਇਲਾਜ ਸੂਚੀ ਅਨੁਸਾਰ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਦਿੱਲੀ ’ਚ ਸੇਵਾਵਾਂ ਦੇ ਕੰਟਰੋਲ ’ਤੇ ਕੇਂਦਰ ਦੇ ਆਰਡੀਨੈਂਸ ਦੀ ਹਮਾਇਤ ਨਹੀਂ ਕਰੇਗੀ ਕਾਂਗਰਸ: ਕੇ.ਸੀ. ਵੇਣੂਗੋਪਾਲ
ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਦਸਿਆ ਕਿ ਵਿਭਾਗ ਵਲੋਂ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਪਿੰਡ ਵਿਚ ਆਸ਼ਾ ਵਰਕਰਾਂ ਦੀ ਨਿਯੁਕਤੀ ਕੀਤੀ ਗਈ ਹੈ। ਆਸ਼ਾ ਵਰਕਰਾਂ ਦੀ ਮਦਦ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 20 ਗਰਭਵਤੀ ਔਰਤਾਂ ਦੀ ਜਣੇਪੇ ਤੋਂ ਬਾਅਦ ਉਨ੍ਹਾਂ ਦੇ ਘਰ ਜਾ ਕੇ ਜੱਚਾ-ਬੱਚਾ ਦਾ ਚੈਕਅੱਪ ਕੀਤਾ ਜਾ ਰਿਹਾ ਹੈ।
ਆਸ਼ਾ ਵਰਕਰ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਉਣ ਅਤੇ ਮਾਂ ਅਤੇ ਬੱਚੇ ਦੀ ਦੇਖਭਾਲ ਕਰਨ ਲਈ ਜਣੇਪੇ ਤੋਂ ਬਾਅਦ ਹਰ ਘਰ ਜਾ ਰਹੀਆਂ ਹਨ। ਉਨ੍ਹਾਂ ਦਸਿਆ ਕਿ ਮਹਾਤਮਾ ਨਗਰ ਦੇ ਕੰਟਰੋਲ ਰੂਮ ਵਿਚ ਸਿਹਤ ਵਿਭਾਗ ਦੀ ਟੀਮ ਸਮੇਤ ਇਕ ਐਂਬੂਲੈਂਸ 24 ਘੰਟੇ ਤਾਇਨਾਤ ਰਹਿੰਦੀ ਹੈ, ਤਾਂ ਜੋ ਰਾਤ ਨੂੰ ਵੀ ਲੋੜ ਪੈਣ 'ਤੇ ਗਰਭਵਤੀ ਔਰਤਾਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਜਾ ਸਕੇ।